ਰੂਪਨਗਰ (ਵਿਜੇ ਸ਼ਰਮਾ)- ਰੂਪਨਗਰ ਜ਼ਿਲ੍ਹੇ ਤੋਂ ਇਕ ਬੇਹੱਦ ਦੁਖ਼ਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਪਿੰਡ ਪ੍ਰੋਜਪੁਰ ਵਿਚ ਬੀਤੇ ਦਿਨ ਹੋਈ ਭਾਰੀ ਬਰਸਾਤ ਕਾਰਨ ਇਕ ਮਕਾਨ ਦੀ ਛੱਤ ਡਿੱਗ ਗਈ ਤੇ ਅੰਦਰ ਪਾਠ ਕਰ ਰਹੇ ਇਕ ਵਿਅਕਤੀ ਦੀ ਹੇਠਾਂ ਦੱਬ ਜਾਣ ਕਾਰਨ ਮੌਤ ਹੋ ਗਈ। ਇਹ ਘਟਨਾ ਸਵੇਰੇ 8:30 ਵਜੇ ਦੀ ਹੈ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਤਬਾਦਲੇ, ਜੇਲ੍ਹ ਵਿਭਾਗ ਦੇ 33 ਅਧਿਕਾਰੀ ਕੀਤੇ ਟਰਾਂਸਫਰ
ਪ੍ਰਾਪਤ ਜਾਣਕਾਰੀ ਅਨੁਸਾਰ ਰੂਪਨਗਰ ਜ਼ਿਲ੍ਹੇ ਦੇ ਪਿੰਡ ਪ੍ਰੋਜਪੁਰ ਦੇ ਵਾਸੀ ਹਜਾਰਾ ਸਿੰਘ, ਉਮਰ 52 ਸਾਲ ਆਪਣੇ ਘਰ 'ਚ ਪਾਠ ਕਰ ਰਹੇ ਸਨ। ਅਚਾਨਕ ਘਰ ਦੀ ਛੱਤ ਡਿੱਗ ਗਈ ਅਤੇ ਹੇਠਾਂ ਦੱਬਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਘਰ ਦੀ ਛੱਤ ’ਤੇ ਗਾਡਰ ਬਾਲੇ ਪਾਏ ਹੋਏ ਸਨ।
ਰਾਤ ਤੋਂ ਲਗਾਤਾਰ ਹੋ ਰਹੀ ਬਰਸਾਤ ਕਾਰਨ ਛੱਤ ’ਤੇ ਜ਼ਿਆਦਾ ਭਾਰ ਪੈ ਗਿਆ, ਜਿਸ ਕਾਰਨ ਛੱਤ ਡਿੱਗ ਗਈ। ਛੱਤ ਡਿੱਗਣ ਤੋਂ ਕਰੀਬ 15 ਮਿੰਟ ਬਾਅਦ ਉਨ੍ਹਾਂ ਨੂੰ ਮਲਵੇ ’ਚੋਂ ਕੱਢਿਆ ਗਿਆ ਪਰ ਉਦੋਂ ਤੱਕ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।
ਇਹ ਵੀ ਪੜ੍ਹੋ- ਕੜਾਹੇ 'ਚ ਡਿੱਗਣ ਕਾਰਨ ਹੋਈ ਸੇਵਾਦਾਰ ਦੀ ਮੌਤ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵੱਡਾ ਫ਼ੈਸਲਾ, ਹੁਣ ਨਹੀਂ ਹੋਣਗੇ ਹਾਦਸੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਕਰੀ ਫਾਇਰਿੰਗ ਮਾਮਲਾ ; ਫਿਰੌਤੀ ਮੰਗ ਰਹੇ ਸੀ ਬਦਮਾਸ਼, ਨਹੀਂ ਮਿਲੀ ਤਾਂ ਚਲਾ'ਤੀਆਂ ਗੋਲ਼ੀਆਂ
NEXT STORY