ਬੰਗਾ (ਰਾਕੇਸ਼ ਅਰੋੜਾ)- ਬੰਗਾ-ਨਵਾਂਸ਼ਹਿਰ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਖਟਕੜ ਕਲਾਂ ਵਿਖੇ ਬਣੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਸਮਾਰਕ ਦੇ ਸਾਹਮਣੇ ਇਕ ਤੇਜ਼ ਰਫ਼ਤਾਰ ਕਾਰ ਦੀ ਲਪੇਟ ਵਿੱਚ ਆਉਣ ਨਾਲ ਇਕ ਵਿਅਕਤੀ ਦੀ ਮੌਕੇ 'ਤੇ ਹੀ ਮੋਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਦਰ ਦੇ ਏ. ਐੱਸ. ਆਈ. ਬਲਜਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਧਰਮਪਾਲ ਬਤੌਰ ਇੰਚਾਰਜ ਸਿਫ਼ਟਿੰਗ ਸੜਕ ਸੁਰੱਖਿਆ ਫੋਰਸ ਮੇਹਲੀ ਤੋਂ ਨਵਾਂਸ਼ਹਿਰ ਰੇਲਵੇ ਕਰਾਸਿੰਗ ਤੱਕ ਡਿਊਟੀ 'ਤੇ ਤਨਾਇਤ ਸਨ। ਉਨ੍ਹਾਂ ਦੱਸਿਆ ਕਿ 24 ਨਵੰਬਰ ਨੂੰ ਦੇਰ ਰਾਤ ਉਹ ਆਪਣੇ ਹੋਰ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਪਿੰਡ ਖਟਕੜਕਲਾਂ ਵਿਖੇ ਡਿਊਟੀ 'ਤੇ ਤਨਾਇਤ ਸਨ। ਉਨ੍ਹਾਂ ਦੱਸਿਆ ਕਿ ਇਕ ਵਿਅਕਤੀ ਨਵਾਂਸ਼ਹਿਰ ਦੀ ਤਰਫੋਂ ਬੰਗਾ ਸਾਈਡ ਨੂੰ ਪੈਦਲ ਆ ਰਿਹਾ ਸੀ ਅਚੇ ਪਿੱਛੇ ਤੋਂ ਆ ਰਹੀ ਇਕ ਚਿੱਟੇ ਰੰਗ ਦੀ ਤੇਜ਼ ਰਫ਼ਤਾਰ ਕਾਰ (ਪੀ. ਬੀ. 08 ਈ. ਐੱਫ਼ 0755) ਨੇ ਉਕਤ ਪੈਦਲ ਜਾ ਰਹੇ ਵਿਅਕਤੀ ਵਿੱਚ ਟੱਕਰ ਮਾਰੀ। ਇਸ ਦੇ ਨਤੀਜੇ ਵੱਜੋ ਗੰਭੀਰ ਰੂਪ ਵਿੱਚ ਜ਼ਖਮੀ ਵਿਅਕਤੀ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਜਦਕਿ ਗੱਡੀ ਦਾ ਚਾਲਕ ਮੌਕੇ ਤੋਂ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਰਹੇਗੀ ਛੁੱਟੀ, ਬੰਦ ਰਹਿਣਗੇ ਸਕੂਲ ਤੇ ਕਾਲਜ
ਉਸ ਦਾ ਪਿੱਛਾ ਕਰਨ 'ਤੇ ਉਸ ਨੂੰ ਬਹਿਰਾਮ ਟੋਲ ਪਲਾਜ਼ਾ 'ਤੇ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਗੱਡੀ ਚਾਲਕ ਦੀ ਪਛਾਣ ਪ੍ਰਿੰਸ ਸਰੀਨ ਪੁੱਤਰ ਸੰਨੀ ਨਿਵਾਸੀ ਏ/617 ਨਿਊ ਰਾਜਾ ਗਾਰਡਨ ਮਿੱਠਾਪੁਰ ਰੋਡ ਡਿਵੀਜ਼ਨ 7 ਜਲੰਧਰ ਵੱਜੋ ਹੋਈ ਹੈ ਜਦਕਿ ਮੌਕੇ 'ਤੇ ਮਰੇ ਵਿਅਕਤੀ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਿਵਾਸੀ ਘੱਕੇਵਾਲ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਜੋ ਹੋਈ। ਉਨ੍ਹਾਂ ਦੱਸਿਆ ਕਿ ਕਾਰ ਚਾਲਕ ਖ਼ਿਲਾਫ਼ ਅਗਲੀ ਕਾਰਵਾਈ ਕਰਦੇ ਹੋਏ ਉਨ੍ਹਾਂ ਵੱਲੋਂ ਬੀ. ਐੱਨ. ਐੱਸ. ਦੀ ਧਾਰਾ 106, 281 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਖੇਤਾਂ 'ਚ ਕੰਮ ਕਰਦੇ 20 ਸਾਲਾ ਮੁੰਡੇ ਨਾਲ ਵਾਪਰਿਆ ਵੱਡਾ ਹਾਦਸਾ, ਟੁਕੜਿਆਂ 'ਚ ਵੰਡਿਆ ਗਿਆ ਜਵਾਨ ਪੁੱਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸਵਾਰੀਆਂ ਨਾਲ ਭਰੀ ਪੀ. ਆਰ. ਟੀ. ਸੀ. ਬੱਸ ਨਾਲ ਵਾਪਰਿਆ ਵੱਡਾ ਹਾਦਸਾ
NEXT STORY