ਬਠਿੰਡਾ (ਸੁਖਵਿੰਦਰ) : ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰਬਰ 4 'ਤੇ ਬਠਿੰਡਾ-ਬੀਕਾਨੇਰ ਰੇਲਗੱਡੀ ਦੀ ਲਪੇਟ 'ਚ ਆ ਕੇ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਸਹਾਰਾ ਜਨਸੇਵਾ ਦੀ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਵਿੱਕੀ ਕੁਮਾਰ ਮੌਕੇ 'ਤੇ ਪਹੁੰਚੇ। ਇਸ ਦੌਰਾਨ ਜੀ. ਆਰ. ਪੀ. ਦੇ ਮੁਲਾਜ਼ਮ ਮੌਕੇ 'ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ।
ਲੋਕਾਂ ਨੇ ਦੱਸਿਆ ਕਿ ਰੇਲਵੇ ਲਾਈਨ ਪਾਰ ਕਰਦੇ ਸਮੇਂ ਵਿਅਕਤੀ ਨੂੰ ਰੇਲਗੱਡੀ ਨੇ ਟੱਕਰ ਮਾਰ ਦਿੱਤੀ ਸੀ। ਮ੍ਰਿਤਕ ਵਿਅਕਤੀ ਤੋਂ ਕੋਈ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰਨ 'ਚ ਮਦਦ ਕਰ ਸਕਣ। ਪੁਲਸ ਜਾਂਚ ਤੋਂ ਬਾਅਦ ਸੰਸਥਾ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਦੀ ਸ਼ਨਾਖਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
ਖੰਨਾ ਦਾਣਾ ਮੰਡੀ 'ਚ ਪਿਛਲੇ ਸਾਲ ਦੇ ਮੁਕਾਬਲੇ ਕਣਕ ਦੀ ਆਮਦ 'ਚ ਕਮੀ
NEXT STORY