ਫਿਰੋਜ਼ਪੁਰ : ਫਿਰੋਜ਼ਪੁਰ ਦੇ ਪਿੰਡ ਟੱਲੀ ਗੁਲਾਮ ਵਿਖੇ ਉਸ ਵੇਲੇ ਵੱਡੀ ਘਟਨਾ ਵਾਪਰੀ, ਜਦੋਂ ਹੜ੍ਹ ਦੇ ਪਾਣੀ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਗੁਰਮੀਤ ਸਿੰਘ (50) ਆਪਣੀ ਪਤਨੀ ਵਾਸਤੇ ਦਵਾਈ ਲੈਣ ਲਈ ਘਰੋਂ ਨਿਕਲਿਆ ਸੀ। ਘਰੋਂ ਬਾਹਰ ਹਰ ਥਾਂ 'ਤੇ ਪਾਣੀ ਖੜ੍ਹਾ ਸੀ। ਜਦੋਂ ਗੁਰਮੀਤ ਸਿੰਘ ਦਵਾਈ ਲੈਣ ਲਈ ਘੱਟ ਪਾਣੀ 'ਚ ਉਤਰਿਆ ਤਾਂ ਅਚਾਨਕ ਉਸ ਦਾ ਪੈਰ ਤਿਲਕ ਗਿਆ, ਜਿਸ ਕਾਰਨ ਉਹ ਅੱਗੇ ਡੂੰਘੇ ਪਾਣੀ 'ਚ ਡੁੱਬ ਗਿਆ।
ਇਹ ਵੀ ਪੜ੍ਹੋ : ਪੰਜਾਬ 'ਚ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ! ਜਾਰੀ ਕੀਤੀ ਗਈ ਨੋਟੀਫਿਕੇਸ਼ਨ
ਇਸ ਤੋਂ ਬਾਅਦ ਪਿੰਡ ਵਾਲਿਆਂ ਅਤੇ ਸਮਾਜ ਸੇਵੀਆਂ ਦੀ ਮਦਦ ਨਾਲ ਉਸ ਨੂੰ ਬਾਹਰ ਕੱਢ ਕੇ ਤੁਰੰਤ ਹਸਪਤਾਲ ਲਿਜਾਇਆ ਗਿਆ ਪਰ ਹਸਪਤਾਲ ਪੁੱਜਣ ਤੱਕ ਉਸ ਦੀ ਮੌਤ ਹੋ ਚੁੱਕੀ ਸੀ। ਦੱਸਣਯੋਗ ਹੈ ਕਿ ਫਿਰੋਜ਼ਪੁਰ ਦੇ ਪਿੰਡਾਂ 'ਚ ਆਏ ਹੜ੍ਹਾਂ ਨੇ ਆਮ ਜਨ ਜੀਵਨ ਨੂੰ ਤਹਿਸ-ਨਹਿਸ ਕਰਕੇ ਰੱਖ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵੱਧਣ ਨੂੰ ਲੈ ਕੇ ਵੱਡੀ ਖ਼ਬਰ, ਨਵੀਂ UPDATE ਆਈ ਸਾਹਮਣੇ
ਲੋਕ ਆਪਣੇ ਘਰਾਂ ਤੋਂ ਬਾਹਰ ਹਨ ਅਤੇ ਹਰ ਪਾਸੇ ਪਾਣੀ ਭਰਿਆ ਹੋਇਆ ਹੈ। ਲੋਕਾਂ ਦੀਆਂ ਫ਼ਸਲਾਂ ਅਤੇ ਘਰ ਪੂਰੀ ਤਰ੍ਹਾਂ ਪਾਣੀ 'ਚ ਡੁੱਬੇ ਹੋਏ ਹਨ। ਪੰਜਾਬ ਸਰਕਾਰ ਵਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ 'ਚ ਰਾਹਤ ਕਾਰਜ ਚਲਾਏ ਜਾ ਰਹੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ ਜ਼ਿਲ੍ਹੇ ਦੇ ਪ੍ਰਭਾਵਿਤ ਖੇਤਰਾਂ ’ਚ ਮੋਬਾਈਲ ਹੈਲਥ ਯੂਨਿਟ ਅਤੇ ਮੈਡੀਕਲ ਕੈਂਪ ਲਗਾਏ
NEXT STORY