ਮਾਹਿਲਪੁਰ/ਗੜ੍ਹਸ਼ੰਕਰ (ਜਸਵੀਰ/ਭਾਰਦਵਾਜ)- ਵਿਦੇਸ਼ ਜਾਣ ਲਈ ਲੁਧਿਆਣਾ ਵਿਖੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਮੈਡੀਕਲ ਕਰਵਾਉਣ ਜਾ ਰਹੇ ਪਿੰਡ ਝੁੰਗੀਆ ਦੇ 43 ਸਾਲਾ ਵਿਅਕਤੀ ਦੀ ਅਚਾਨਕ ਡਿੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਸ ਦੇ ਬੇਟੇ ਕਮਲਜੀਤ ਕੈਂਪ ਸਿੰਘ ਦੀ ਪਤਨੀ ਵਿਦੇਸ਼ ਨਿਊਜ਼ੀਲੈਂਡ ਗਈ ਹੋਈ ਹੈ ਅਤੇ ਉਹ ਨਿਊਜ਼ੀਲੈਂਡ ਜਾਣ ਵਾਸਤੇ ਲੁਧਿਆਣਾ ਵਿਖੇ ਮੈਡੀਕਲ ਕਰਵਾਉਣ ਲਈ ਜਾ ਰਿਹਾ ਸੀ। ਉਸ ਦੀ ਮੋਟਰਸਾਈਕਲ ਤੋਂ ਡਿੱਗਣ ਨਾਲ ਮਾਹਿਲਪੁਰ ਨਾਲ ਲੱਗਦੇ ਪਿੰਡ ਭਾਰਟਾ ਨੇੜੇ ਮੌਤ ਹੋ ਗਈ। ਮੌਕੇ 'ਤੇ ਉਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਲਿਆਂਦਾ ਗਿਆ, ਜਿੱਥੇ ਡਾਕਟਰ ਟੀਮ ਨੇ ਉਸ ਨੂੰ ਮ੍ਰਿਤਕ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਕਪੂਰਥਲਾ ਜ਼ਿਲ੍ਹੇ 'ਚ ਪਟਾਕੇ ਵੇਚਣ ਲਈ ਥਾਵਾਂ ਨਿਰਧਾਰਿਤ! ਲੱਗੀ ਇਹ ਪਾਬੰਦੀ, 9 ਨਵੰਬਰ ਤੱਕ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਲ ਗਈ ਪੰਜਾਬੀ ਮੁੰਡਿਆਂ ਦੀ ਫਾਂਸੀ ! ਸਾਊਦੀ ਅਰਬ ਦੀ ਅਦਾਲਤ ਨੇ ਸਜ਼ਾ 'ਤੇ ਲਾਈ ਰੋਕ
NEXT STORY