ਅਲਾਵਲਪੁਰ, (ਬੰਗੜ)- ਨਜ਼ਦੀਕੀ ਪਿੰਡ ਧੋਗੜੀ ਵਿਖੇ ਇਕ ਵਿਅਕਤੀ ਦੀ ਟਰੇਨ ਦੀ ਲਪੇਟ 'ਚ ਆ ਕੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦੇ ਹੋਏ ਰੇਲਵੇ ਪੁਲਸ ਚੌਕੀ ਇੰਚਾਰਜ ਰਾਮ ਲੁਭਾਇਆ ਨੇ ਦੱਸਿਆ ਕਿ ਜਲੰਧਰ-ਜੰਮੂ ਰੇਲ ਮਾਰਗ 'ਤੇ ਤੜਕੇ 3 ਵਜੇ ਦੇ ਕਰੀਬ ਘਰੋਂ ਜੰਗਲ-ਪਾਣੀ ਗਏ ਇਕ ਪ੍ਰਵਾਸੀ ਨੌਜਵਾਨ ਦੀ ਟਰੇਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਮੌਕੇ 'ਤੇ ਰੇਲਵੇ ਪੁਲਸ ਚੌਕੀ ਪਚਰੰਗਾ ਤੋਂ ਅਮਰਜੀਤ ਸਿੰਘ ਏ. ਐੱਸ. ਆਈ. ਵੀ ਪਹੁੰਚੇ।
ਪੁਲਸ ਵੱਲੋਂ ਮ੍ਰਿਤਕ ਦੀ ਪਛਾਣ ਕਰਨ ਲਈ ਆਸ-ਪਾਸ ਦੇ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਈ ਗਈ। ਪਿੰਡ ਧੋਗੜੀ ਦੇ ਲੋਕਾਂ ਨੇ ਮ੍ਰਿਤਕ ਦੀ ਪਛਾਣ ਰਾਜ ਕੁਮਾਰ ਪੁੱਤਰ ਰਾਮ ਸਿੰਘ ਮੂਲ ਨਿਵਾਸੀ ਬਿਹਾਰ ਹਾਲ ਵਾਸੀ ਧੋਗੜੀ ਵਜੋਂ ਕੀਤੀ ਹੈ, ਜੋ ਮਜ਼ਦੂਰੀ ਕਰਦਾ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਤੜਕੇ ਜੰਗਲ-ਪਾਣੀ ਗਿਆ ਸੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਪੁਲਸ ਵੱਲੋਂ 174 ਦੀ ਕਾਰਵਾਈ ਕਰਦਿਆਂ ਲਾਸ਼ ਪੋਸਟਮਾਰਟਮ ਕਰਵਾਉਣ ਉਪਰੰਤ ਵਾਰਸਾਂ ਨੂੰ ਸਪੁਰਦ ਕਰ ਦਿੱਤੀ ਗਈ।
ਰੋਹਿਤ ਕੁਮਾਰ ਉਰਫ ਕਾਕਾ ਸ਼ਿਕਾਰੀ ਦੀ ਗੋਲੀਆਂ ਮਾਰ ਕੇ ਹੱਤਿਆ
NEXT STORY