ਅਜਨਾਲਾ : ਅਜਨਾਲਾ ਦੇ ਚੋਗਾਵਾਂ ਰੋਡ ‘ਤੇ ਦਰਦਨਾਕ ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਪਿੰਡ ਮਿਆਦੀਆਂ ਦਾ ਰਹਿਣ ਵਾਲਾ ਸੀ ਅਤੇ ਜ਼ਿਲ੍ਹਾ ਤਰਨਤਾਰਨ ਦੇ ਕਸਬਾ ਹਰੀਕੇ ਪੱਤਣ ਤੋਂ ਪੱਥਰ ਦਾ ਕੰਮ ਕਰਕੇ ਆਪਣੇ ਘਰ ਵਾਪਸ ਆ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਦਾ ਭਤੀਜਾ ਉਸਨੂੰ ਲੈਣ ਲਈ ਮੋਟਰਸਾਈਕਲ ‘ਤੇ ਗਿਆ ਹੋਇਆ ਸੀ।
ਇਹ ਵੀ ਪੜ੍ਹੋ : ਬਿਜਲੀ ਬਿੱਲਾਂ ਨੂੰ ਲੈ ਕੇ ਮਚੀ ਹਾਹਾਕਾਰ, ਖ਼ਪਤਕਾਰਾਂ ਲਈ ਖੜ੍ਹੀ ਹੋਈ ਮੁਸੀਬਤ, CPDL ਦੀ...
ਇਸ ਦੌਰਾਨ ਤੇਜ਼ ਰਫ਼ਤਾਰ ਟਰੱਕ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਸਾਈਡ ਮਾਰ ਦਿੱਤੀ, ਜਿਸ ਕਾਰਨ ਉਸਦਾ ਚਾਚਾ ਟਰੱਕ ਦੇ ਪਹੀਏ ਹੇਠਾਂ ਆ ਗਿਆ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਭਤੀਜੇ ਨੇ ਬੜੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ।
ਇਹ ਵੀ ਪੜ੍ਹੋ : ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਟਰੱਕ ਸਮੇਤ ਚਾਲਕ ਨੂੰ ਕਾਬੂ ਕਰ ਲਿਆ। ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੋਲੀ ਵਾਲੇ ਦਿਨ ਲਈ ਜਾਰੀ ਹੋਈ ADVISORY, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਖ਼ਬਰ
NEXT STORY