ਜਲੰਧਰ (ਵਰੁਣ)- ਜਲੰਧਰ ’ਚ ਨਸ਼ੇ ਦੀ ਓਵਰਡੋਜ਼ ਨਾਲ ਮੌਤ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਗਾਂਧੀ ਨਗਰ ਦੇ ਇਕ ਘਰ ’ਚੋਂ 23 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਹੈਰਾਨੀ ਦੀ ਗੱਲ ਹੈ ਕਿ ਇਲਾਕੇ ਵਿਚ ਇਸ ਘਰ ਨੂੰ ਵ੍ਹਾਈਟ ਹਾਊਸ ਵਜੋਂ ਜਾਣਿਆ ਜਾਂਦਾ ਹੈ ਪਰ ਨਸ਼ਾ ਵਿਰੋਧੀ ਜੰਗ ਦੌਰਾਨ ਪੁਲਸ ਘਰ ’ਚੋਂ ਨਸ਼ੇ ਦੀ ਦੁਰਵਰਤੋਂ ਨੂੰ ਖ਼ਤਮ ਕਰਨ ’ਚ ਅਸਮਰੱਥ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਹਰ ਰੋਜ਼ ਵੱਖ-ਵੱਖ ਨੌਜਵਾਨ ਨਸ਼ੇ ਖ਼ਰੀਦਣ ਲਈ ਘਰ ਆਉਂਦੇ ਹਨ, ਜਿਸ ਕਾਰਨ ਚਿੱਟਾ (ਵ੍ਹਾਈਟ) ਹਾਊਸ ਦਾ ਨਾਂ ਪਿਆ ਹੈ। ਜਾਣਕਾਰੀ ਅਨੁਸਾਰ ਗਾਂਧੀ ਕੈਂਪ ਦੇ ਰਹਿਣ ਵਾਲੇ ਵਿਜੇ ਕੁਮਾਰ ਦਾ ਪੁੱਤਰ ਵਿਸ਼ਾਲ ਉਰਫ਼ ਭਾਲੂ ਇਕ ਸਪੋਰਟਸ ਫੈਕਟਰੀ ’ਚ ਮਜ਼ਦੂਰ ਵਜੋਂ ਕੰਮ ਕਰਦਾ ਸੀ। ਉਸ ਦੇ ਭਰਾ ਦੀ ਵੀ ਚਾਰ ਮਹੀਨੇ ਪਹਿਲਾਂ ਨਸ਼ੇ ਕਾਰਨ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਸਬੰਧੀ ਪੜ੍ਹੋ ਵੱਡੀ ਅਪਡੇਟ! ਹੁਣ ਠੰਡ ਵਿਖਾਏਗੀ ਆਪਣਾ ਜ਼ੋਰ, ਜਾਣੋ ਅਗਲੇ ਦਿਨਾਂ ਦਾ ਹਾਲ
ਵਿਸ਼ਾਲ ਦੇ ਪਿਤਾ ਵਿਜੇ ਨੇ ਕਿਹਾ ਕਿ ਜਦੋਂ ਉਸ ਨੂੰ ਆਪਣੇ ਪੁੱਤਰ ਦੀ ਮੌਤ ਬਾਰੇ ਪਤਾ ਲੱਗਾ ਤਾਂ ਉਹ ਮੌਕੇ ’ਤੇ ਪਹੁੰਚ ਗਿਆ ਪਰ ਉਸ ਦੀ ਜੇਬ ’ਚੋਂ ਪੈਸੇ ਗਾਇਬ ਸਨ। ਉਸ ਨੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ ਵਿਰੁੱਧ ਸਾਜ਼ਿਸ਼ ਰਚੀ ਗਈ ਹੈ। ਦੂਜੇ ਪਾਸੇ ਸਟੇਸ਼ਨ ਹਾਊਸ ਅਫ਼ਸਰ ਰਾਕੇਸ਼ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੇ ਪਰਿਵਾਰਕ ਮੈਂਬਰ ਆਪਣੇ ਪੁੱਤਰ ਦੀ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਾ ਚਾਹੁੰਦੇ ਸਨ ਪਰ ਮੌਤ ਦੇ ਕਾਰਨਾਂ ਦੀ ਸੱਚਾਈ ਜਾਣਨ ਲਈ ਪੋਸਟਮਾਰਟਮ ਕਰਵਾਉਣਾ ਜ਼ਰੂਰੀ ਸੀ, ਜਿਸ ਕਾਰਨ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਜਲੰਧਰ-ਅੰਮ੍ਰਿਤਸਰ ਹਾਈਵੇਅ 'ਤੇ ਦੋਸਤਾਂ ਨਾਲ ਵੱਡਾ ਹਾਦਸਾ, 2 ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਭਗਵਾਨ ਵਾਲਮੀਕਿ ਸੇਵਾ ਸੋਸਾਇਟੀ ਦੇ ਮੁਖੀ 'ਤੇ ਚੱਲੀਆਂ ਗੋਲੀਆਂ
NEXT STORY