ਫਿਰੋਜ਼ਪੁਰ (ਮਲਹੋਤਰਾ) : ਆਪਣੇ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ 'ਤੇ ਉਸਦੇ ਅੰਤਿਮ ਸੰਸਕਾਰ 'ਚ ਜਾ ਰਹੇ ਬੰਦੇ ਨੂੰ ਰਾਹ 'ਚ ਹੀ ਮੌਤ ਨੇ ਘੇਰਾ ਪਾ ਲਿਆ ਅਤੇ ਪੂਰਾ ਪਰਿਵਾਰ ਸੜਕ 'ਤੇ ਹੀ ਚੀਕਾਂ ਮਾਰਦਾ ਹੋਇਆ ਉੱਚੀ-ਉੱਚੀ ਰੋਣ ਲੱਗ ਪਿਆ। ਜਾਣਕਾਰੀ ਮੁਤਾਬਕ ਹਰਦੀਪ ਸਿੰਘ ਪਿੰਡ ਜੌੜਾ ਨੇ ਬਿਆਨ ਦੇ ਦੱਸਿਆ ਕਿ ਪਿੰਡ ਲੁਧਰਾਂ 'ਚ ਉਨ੍ਹਾਂ ਦੇ ਕਿਸੇ ਰਿਸ਼ਤੇਦਾਰ ਦੀ ਮੌਤ ਹੋਣ ਕਾਰਨ ਉਸ ਦਾ ਭਰਾ ਮੇਜਰ ਸਿੰਘ ਅਤੇ ਰਿਸ਼ਤੇਦਾਰ ਮੰਗਲ ਸਿੰਘ ਜੀਪ 'ਚ ਅੱਗੇ ਜਾ ਰਹੇ ਸਨ।
ਇਹ ਵੀ ਪੜ੍ਹੋ : ਭਾਖੜਾ ’ਚ ਵਾਹਨ ਡਿੱਗਣ ਕਾਰਨ ਮਰਨ ਵਾਲਿਆਂ ਦੇ ਪਰਿਵਾਰਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
ਉਹ ਆਪਣੇ ਪਰਿਵਾਰ ਅਤੇ ਕੁੱਝ ਹੋਰ ਲੋਕਾਂ ਨਾਲ ਕਾਰ 'ਚ ਪਿੱਛੇ ਜਾ ਰਹੇ ਸਨ। ਜਦੋਂ ਉਹ ਪਿੰਡ ਕੁੱਲਗੜ੍ਹੀ ਤੋਂ ਥੋੜ੍ਹਾ ਅੱਗੇ ਪਹੁੰਚੇ ਤਾਂ ਤੇਜ਼ ਰਫ਼ਤਾਰ ਪੰਜਾਬ ਰੋਡਵੇਜ਼ ਦੀ ਬੱਸ ਨੇ ਉਸਦੇ ਭਰਾ ਦੀ ਜੀਪ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਮੇਜਰ ਸਿੰਘ, ਜੀਪ ਚਾਲਕ ਮੰਗਲ ਸਿੰਘ ਅਤੇ ਨਾਲ ਬੈਠੇ ਗੁਲਵਿੰਦਰ ਸਿੰਘ ਨੂੰ ਕਾਫੀ ਸੱਟਾਂ ਵੱਜੀਆਂ।
ਇਹ ਵੀ ਪੜ੍ਹੋ : 9 ਤਾਰੀਖ਼ ਨੂੰ ਕਾਂਸ਼ੀ ਜਾਣ ਵਾਲੀ ਬੇਗਮਪੁਰਾ ਐਕਸਪ੍ਰੈੱਸ ਬਾਰੇ ਅਹਿਮ ਖ਼ਬਰ, ਸੰਗਤਾਂ ਦੇਣ ਧਿਆਨ
ਤਿੰਨਾਂ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਸਦੇ ਭਰਾ ਮੇਜਰ ਸਿੰਘ ਨੂੰ ਲੁਧਿਆਣਾ ਤੇ ਬਾਅਦ 'ਚ ਚੰਡੀਗੜ੍ਹ ਰੈਫ਼ਰ ਕੀਤਾ ਗਿਆ। ਚੰਡੀਗੜ੍ਹ ਲੈ ਕੇ ਜਾਂਦੇ ਸਮੇਂ ਰਸਤੇ 'ਚ ਮੇਜਰ ਸਿੰਘ ਦੀ ਮੌਤ ਹੋ ਗਈ। ਥਾਣਾ ਕੁੱਲਗੜ੍ਹੀ ਦੇ ਏ. ਐੱਸ. ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਬੱਸ ਚਾਲਕ ਦੀ ਪਛਾਣ ਮਨਪ੍ਰੀਤ ਸਿੰਘ ਪਿੰਡ ਕੋਹਾਲਾ ਵਜੋਂ ਹੋਈ ਹੈ ਅਤੇ ਉਸਦੇ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਹੋਣ ਲੱਗੀ ਗੜ੍ਹੇਮਾਰੀ, ਜਾਣੋ ਕਿਵੇਂ ਦਾ ਰਹੇਗਾ ਮੌਸਮ
NEXT STORY