ਦੋਰਾਹਾ (ਵਿਨਾਇਕ)- ਬੀਤੀ ਰਾਤ ਲੁਧਿਆਣਾ-ਅੰਬਾਲਾ ਰੇਲਵੇ ਟਰੈਕ ’ਤੇ ਸਾਹਨੇਵਾਲ ਅਤੇ ਦੋਰਾਹਾ ਵਿਚਕਾਰ, ਕਿਲੋਮੀਟਰ ਨੰਬਰ 355/10 ਨੇੜੇ, ਇਕ 45 ਸਾਲਾ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਮਜ਼ਦੂਰ ਰਾਤ ਸਮੇਂ ਕਿਸੇ ਰੇਲਗੱਡੀ ਤੋਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਹਾਲਾਂਕਿ ਮ੍ਰਿਤਕ ਦੀ ਖ਼ਬਰ ਲਿਖੇ ਜਾਣ ਤੱਕ ਪਛਾਣ ਨਹੀਂ ਹੋ ਸਕੀ ਪਰ ਰੇਲਵੇ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ ਸ਼ਨਾਖਤ ਲਈ ਆਪਣੇ ਕਬਜ਼ੇ ’ਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਠੱਗ ਏਜੰਟਾਂ ਦਾ ਹਾਲ ; ਵਿਦੇਸ਼ 'ਚ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਵੇਚ'ਤੀ ਪੰਜਾਬ ਦੀ ਧੀ, ਰੂਹ ਕੰਬਾ ਦੇਵੇਗੀ ਹੱਡ-ਬੀਤੀ
ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਜੀ.ਆਰ.ਪੀ. ਚੌਕੀ ਦੋਰਾਹਾ ਦੇ ਇੰਚਾਰਜ ਏ.ਐੱਸ.ਆਈ. ਹਿੰਮਤ ਸਿੰਘ ਨੇ ਦੱਸਿਆ ਕਿ ਰੇਲਵੇ ਪੁਲਸ ਨੂੰ ਐੱਸ.ਐੱਚ.ਓ. ਦੋਰਾਹਾ ਵੱਲੋਂ ਰਾਤ 12.30 ਵਜੇ ਜਾਣਕਾਰੀ ਮਿਲੀ ਕਿ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਲੁਧਿਆਣਾ-ਅੰਬਾਲਾ ਰੇਲਵੇ ਟਰੈਕ ’ਤੇ ਪਈ ਹੈ।
ਇਹ ਸੂਚਨਾ ਮਿਲਣ ਤੋਂ ਬਾਅਦ ਜੀ.ਆਰ.ਪੀ. ਪੁਲਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਮੁੱਢਲੀ ਜਾਂਚ ਕੀਤੀ ਅਤੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ 72 ਘੰਟਿਆਂ ਲਈ ਪੋਸਟਮਾਰਟਮ ਅਤੇ ਸ਼ਨਾਖਤ ਵਾਸਤੇ ਸਿਵਲ ਹਸਪਤਾਲ ਖੰਨਾ ਦੀ ਮੌਰਚਰੀ ’ਚ ਰਖਵਾ ਦਿੱਤਾ ਹੈ।
ਰੇਲਵੇ ਪੁਲਸ ਅਨੁਸਾਰ ਮ੍ਰਿਤਕ ਦੇ ਹੁਲੀਏ ਨੂੰ ਵੇਖਦੇ ਹੋਏ ਉਹ ਬਿਹਾਰ ਦਾ ਰਹਿਣ ਵਾਲਾ ਜਾਪਦਾ ਹੈ ਅਤੇ ਉਸ ਦੀ ਅੰਬਾਲਾ ਵੱਲ ਜਾਂਦੀ ਕਿਸੇ ਰੇਲਗੱਡੀ ਤੋਂ ਡਿੱਗਣ ਕਾਰਨ ਮੌਤ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵਾਪਰੇ ਭਿਆਨਕ ਹਾਦਸੇ ਨੇ ਉਜਾੜ'ਤੀ ਔਰਤ ਦੀ ਦੁਨੀਆ, ਅੱਖਾਂ ਸਾਹਮਣੇ ਪਤੀ ਨੇ ਤੋੜਿਆ ਦਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੈਂਕ ਮੈਨੇਜਰ ਦਾ ਕਾਰਨਾਮਾ, ਖਾਤਾ ਖੋਲ੍ਹਣ ਦੇ ਨਾਂ ’ਤੇ ਆੜ੍ਹਤੀਏ ਨਾਲ ਮਿਲ ਕੇ ਕੀਤੀ ਲੱਖਾਂ ਦੀ ਠੱਗੀ
NEXT STORY