ਫਰੀਦਕੋਟ : ਫਰੀਦਕੋਟ 'ਚ ਸ਼ਨੀਵਾਰ ਨੂੰ ਉਸ ਵੇਲੇ ਰੂਹ ਕੰਬਾਊ ਵਾਰਦਾਤ ਵਾਪਰੀ, ਜਦੋਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਬੱਚਿਆਂ ਨੂੰ ਗੋਲੀ ਮਾਰ ਦਿੱਤੀ ਗਈ। ਇਸ ਮਗਰੋਂ ਵਿਅਕਤੀ ਨੇ ਖ਼ੁਦ ਨੂੰ ਵੀ ਗੋਲੀ ਮਾਰ ਲਈ। ਇਸ ਘਟਨਾ ਦੌਰਾਨ ਬੱਚਿਆਂ ਦੀ ਮੌਤ ਹੋ ਗਈ, ਜਦੋਂ ਕਿ ਪਤੀ-ਪਤਨੀ ਦੋਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਹਸਪਤਾਲ 'ਚ ਇਲਾਜ ਦੌਰਾਨ ਪਤੀ ਨੇ ਵੀ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਖਰੜ ਤੋਂ ਵੱਡੀ ਖ਼ਬਰ : ਬੇਰਹਿਮੀ ਨਾਲ ਪਤਨੀ ਦਾ ਕਤਲ ਕਰਕੇ ਭੱਜਿਆ ਪਤੀ, ਰਾਹ 'ਚ ਹਾਦਸੇ ਦੌਰਾਨ ਮੌਤ
ਜਾਣਕਾਰੀ ਮੁਤਾਬਕ ਮ੍ਰਿਤਕ ਵਿਅਕਤੀ ਦੀ ਪਛਾਣ ਨਰਾਇਣ ਨਗਰ ਦੇ ਰਹਿਣ ਵਾਲੇ ਠੇਕੇਦਾਰ ਕਰਨ ਕਟਾਰੀਆ ਵੱਜੋਂ ਹੋਈ ਹੈ। ਕਰਨ ਕਟਾਰੀਆ ਨੇ ਸ਼ਨੀਵਾਰ ਸਵੇਰੇ ਕਰੀਬ 5 ਵਜੇ ਆਪਣੀ ਪਤਨੀ ਅਤੇ 2 ਛੋਟੇ ਬੱਚਿਆਂ ਨੂੰ ਗੋਲੀ ਮਾਰ ਦਿੱਤੀ ਅਤੇ ਫਿਰ ਖ਼ੁਦ ਨੂੰ ਵੀ ਗੋਲੀ ਮਾਰ ਲਈ।
ਇਹ ਵੀ ਪੜ੍ਹੋ : 26 ਜਨਵਰੀ ਦੀ ਹਿੰਸਾ ਮਗਰੋਂ ਅਲਰਟ 'ਤੇ 'ਕਿਸਾਨ', 'ਚੱਕਾ ਜਾਮ' ਨੂੰ ਲੈ ਕੇ ਬਣਾਈ ਇਹ ਰਣਨੀਤੀ
ਇਸ ਘਟਨਾ ਦੌਰਾਨ ਕਾਰਨ ਬੱਚਿਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ ਕਰਨ ਕਟਾਰੀਆ ਅਤੇ ਉਸ ਦੀ ਪਤਨੀ ਨੂੰ ਜ਼ਖਮੀ ਹਾਲਤ 'ਚ ਹਸਪਤਾਲ ਪਹੁੰਚਾਇਆ ਗਿਆ, ਜਿੱਥੋਂ ਕਰਨ ਕਟਾਰੀਆ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਪਰ ਇੱਥੇ ਉਸ ਨੇ ਵੀ ਦਮ ਤੋੜ ਦਿੱਤਾ। ਕਰਨ ਕਟਾਰੀਆ ਦੀ ਪਤਨੀ ਨੂੰ ਫਰੀਦਕੋਟ ਦੇ ਜੀ. ਜੀ. ਐਸ. ਮੈਡੀਕਲ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਬਟਾਲਾ 'ਚ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਕਾਂਗਰਸੀ ਉਮੀਦਵਾਰ 'ਤੇ ਮਾਮਲਾ ਦਰਜ
ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਠੇਕੇਦਾਰ ਨੇ ਇਕ ਖ਼ੁਦਕੁਸ਼ੀ ਨੋਟ ਵੀ ਲਿਖਿਆ ਹੈ ਅਤੇ ਪਰਿਵਾਰ ਵੱਲੋਂ ਕੰਮ-ਕਾਰ 'ਚ ਪਰੇਸ਼ਾਨੀ ਆਉਣ ਦੇ ਚੱਲਦਿਆਂ ਅਜਿਹਾ ਕਦਮ ਚੁੱਕੇ ਜਾਣ ਦੀ ਗੱਲ ਕਹੀ ਹੈ। ਫਿਲਹਾਲ ਪੁਲਸ ਵੱਲੋਂ ਇਸ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮਾਮਲੇ ਸਬੰਧੀ ਜਾਂਚ ਅਧਿਕਾਰੀ ਸੇਵਾ ਸਿੰਘ ਮੱਲੀ ਦਾ ਕਹਿਣਾ ਹੈ ਕਿ ਤੱਥਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਅਮਲ 'ਚ ਲਿਆਂਦੀ ਜਾ ਰਹੀ ਹੈ।
ਨੋਟ : ਸਮਾਜ 'ਚ ਮਾਨਸਿਕ ਪਰੇਸ਼ਾਨੀ ਕਾਰਨ ਵੱਧ ਰਹੀਆਂ ਖ਼ੁਦਕੁਸ਼ੀ ਵਰਗੀਆਂ ਘਟਨਾਵਾਂ ਸਬੰਧੀ ਦਿਓ ਆਪਣੀ ਰਾਏ
ਬਟਾਲਾ 'ਚ ਚੋਣ ਪ੍ਰਚਾਰ ਦੌਰਾਨ ਚੱਲੀ ਗੋਲੀ, ਕਾਂਗਰਸੀ ਉਮੀਦਵਾਰ 'ਤੇ ਮਾਮਲਾ ਦਰਜ
NEXT STORY