ਅੰਮ੍ਰਿਤਸਰ (ਜ.ਬ.)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਤਾਇਨਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੁਰੱਖਿਆ ਦਸਤੇ ਨੇ ਇਮਾਨਦਾਰੀ ਦੀ ਮਿਸਾਲ ਪੇਸ਼ ਕਰਦਿਆਂ ਇੱਕ ਪ੍ਰਵਾਸੀ ਭਾਰਤੀ ਸਿੱਖ ਪਰਿਵਾਰ ਦਾ ਗੁੰਮ ਹੋਇਆ ਕੀਮਤੀ ਬੈਗ ਸੁਰੱਖਿਅਤ ਵਾਪਸ ਕਰ ਦਿੱਤਾ ਹੈ। ਇਸ ਬੈਗ ਵਿੱਚ ਇੰਗਲੈਂਡ ਦੀ ਕਰੰਸੀ (ਜਿਸਦੀ ਕੀਮਤ ਭਾਰਤੀ ਰੁਪਏ ਅਨੁਸਾਰ ਲਗਭਗ 20 ਲੱਖ ਰੁਪਏ ਬਣਦੀ ਹੈ), ਇੱਕ ਭਾਰਤੀ ਪਾਸਪੋਰਟ ਅਤੇ ਦੋ ਅਮਰੀਕੀ ਪਾਸਪੋਰਟ ਮੌਜੂਦ ਸਨ।
ਇਹ ਵੀ ਪੜ੍ਹੋ- 17 ਤੇ 18 ਅਪ੍ਰੈਲ ਨੂੰ ਪੰਜਾਬ 'ਚ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੇ ਇਹ ਸੰਕੇਤ
ਐਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦਾਰ ਸੋਧੀ ਸਿੰਘ ਨਾਮੀ ਸ਼ਰਧਾਲੂ, ਜੋ ਵਿਦੇਸ਼ ਤੋਂ ਨਤਮਸਤਕ ਹੋਣ ਆਏ ਸਨ, ਆਪਣੀ ਫਲਾਈਟ ਦੀ ਜਲਦਬਾਜ਼ੀ ਵਿੱਚ ਇਹ ਬੈਗ ਕਿਤੇ ਰੱਖ ਕੇ ਭੁੱਲ ਗਏ ਸਨ। ਜਦੋਂ ਉਨ੍ਹਾਂ ਨੇ ਇਸ ਦੀ ਸ਼ਿਕਾਇਤ ਕੀਤੀ, ਤਾਂ ਸ੍ਰੀ ਹਰਮੰਦਰ ਸਾਹਿਬ ਦੀ ਪੰਜ ਮੈਂਬਰੀ ਸੁਰੱਖਿਆ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਤੁਰੰਤ ਕਾਰਵਾਈ ਕੀਤੀ ਅਤੇ ਸਾਰਾ ਸਾਮਾਨ ਬਰਾਮਦ ਕਰਕੇ ਅਸਲ ਮਾਲਕ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਹੁਣ ਹੋਰ ਵੀ ਵੱਧ ਗਈ ਹੈ ਕਿਉਂਕਿ ਉਨ੍ਹਾਂ ਨੇ ਸੰਗਤ ਦਾ ਵਿਸ਼ਵਾਸ ਜਿੱਤਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਨਾਲ ਭੁੰਨ'ਤਾ ਕਾਰ 'ਚ ਬੈਠਾ ਵਿਅਕਤੀ
ਗਰਮੀ ਦੇ ਮੌਸਮ ਅਤੇ ਸੰਗਤ ਦੇ ਭਾਰੀ ਇਕੱਠ ਨੂੰ ਮੁੱਖ ਰੱਖਦਿਆਂ, ਪ੍ਰਧਾਨ ਧਾਮੀ ਨੇ ਸੇਵਾਦਾਰਾਂ ਨੂੰ ਹਦਾਇਤ ਕੀਤੀ ਕਿ ਛੋਟੇ ਬੱਚਿਆਂ ਵਾਲੀਆਂ ਮਾਵਾਂ, ਬਜ਼ੁਰਗਾਂ ਅਤੇ ਅਪਾਹਜਾਂ ਲਈ ਵੱਖਰੀ ਕਤਾਰ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਉਨ੍ਹਾਂ ਨੂੰ ਲੰਬੀਆਂ ਲਾਈਨਾਂ ਵਿੱਚ ਪਰੇਸ਼ਾਨ ਨਾ ਹੋਣਾ ਪਵੇ। ਉਨ੍ਹਾਂ ਸੰਗਤ ਨੂੰ ਵੀ ਅਪੀਲ ਕੀਤੀ ਕਿ ਜੇਕਰ ਪਰਿਵਾਰ ਵੱਡਾ ਹੈ, ਤਾਂ ਬੱਚਿਆਂ ਵਾਲੇ ਜੀਅ ਛੋਟੀ ਲਾਈਨ ਰਾਹੀਂ ਜਾਣ ਅਤੇ ਬਾਕੀ ਪਰਿਵਾਰ ਆਮ ਮਰਯਾਦਾ ਅਨੁਸਾਰ ਸਹਿਯੋਗ ਕਰੇ। ਉਨ੍ਹਾਂ ਕਿਹਾ ਕਿ ਗੁਰੂ ਘਰ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਸੁਰੱਖਿਆ ਸ਼੍ਰੋਮਣੀ ਕਮੇਟੀ ਦੀ ਮੁੱਖ ਤਰਜੀਹ ਹੈ।
ਇਹ ਵੀ ਪੜ੍ਹੋ- ਪੰਜਾਬ: Online ਲੱਭਾ ਲਾੜਾ, ਵਿਆਹ ਤੋਂ ਪਹਿਲਾਂ ਲਾੜੀ ਦੇ 50 ਲੱਖ ਲੈ ਹੋਇਆ ਰਫੂ-ਚੱਕਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
CBSE Result: ਲੁਧਿਆਣਾ ਦੇ ਸਕਸ਼ਮ ਮਿੱਤਲ ਅਤੇ ਦਿਵਿਆਂਸ਼ ਜਜੂ 99.8% ਅੰਕਾਂ ਦੇ ਨਾਲ ਸਿਟੀ ਟਾਪਰ
NEXT STORY