ਟਾਂਡਾ (ਜਸਵਿੰਦਰ, ਵਰਿੰਦਰ ਪੰਡਿਤ)-ਟਾਂਡਾ ਨਾਲ ਲੱਗਦੇ ਪਿੰਡ ਕੁਰਾਲਾ ਦੇ ਇਕ ਵਿਅਕਤੀ ਦੀ ਦੁਬਈ ਵਿਚ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪ੍ਰੀਤਮਪਾਲ ਸਿੰਘ ਕਾਲਾ (42) ਵਜੋਂ ਹੋਈ, ਜਿਸ ਦੀ ਦੁਬਈ ਵਿਚ ਹਾਰਟ ਅਟੈਕ ਨਾਲ ਮੌਤ ਹੋ ਗਈ। ਜਾਣਕਾਰੀ ਦਿੰਦੇ ਮ੍ਰਿਤਕ ਪ੍ਰੀਤਮਪਾਲ ਸਿੰਘ ਦੇ ਵੱਡੇ ਭਰਾ ਕੁਲਦੀਪ ਸਿੰਘ ਨੇ ਦੱਸਿਆ ਕਿ ਪ੍ਰੀਤਮਪਾਲ ਸਿੰਘ ਕਰੀਬ 6 ਸਾਲ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ।
ਇਹ ਵੀ ਪੜ੍ਹੋ: ਡੰਕੀ ਲਗਾ ਕੇ ਨੌਜਵਾਨਾਂ ਨੂੰ ਡੌਂਕਰਾਂ ਕੋਲ ਫਸਾਉਣ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਲੰਧਰ ਨਾਲ ਜੁੜੇ ਤਾਰ
ਕੋਰੋਨਾ ਦੇ ਸਮੇਂ ਦੌਰਾਨ ਕੰਮ ਤੋਂ ਕਾਫ਼ੀ ਸਮਾਂ ਵਿਹਲਾ ਰਹਿਣਾ ਪਿਆ। ਹੁਣ ਡਰਾਇਵਰੀ ਦੀ ਡਿਊਟੀ ਵਧੀਆ ਤਰੀਕੇ ਨਾਲ ਕਰ ਰਿਹਾ ਸੀ। 21 ਅਪ੍ਰੈਲ ਨੂੰ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ 25 ਅਪ੍ਰੈਲ ਨੂੰ ਸਵੇਰੇ ਕਰੀਬ 8 ਵਜੇ ਅੰਮ੍ਰਿਤਸਰ ਏਅਰਪੋਰਟ ’ਤੇ ਪਿੰਡ ਦੇ ਹੀ ਨਰੈਣ ਸਿੰਘ ਲੈ ਕੇ ਆ ਰਹੇ ਹਨ ਅਤੇ ਇਸੇ ਦਿਨ ਹੀ ਕਰੀਬ ਦੁਪਹਿਰ 12 ਪਿੰਡ ਕੁਰਾਲਾ ਦੇ ਸ਼ਮਸ਼ਾਨਘਾਟ ਵਿਖੇ ਧਾਰਮਿਕ ਰਸਮਾਂ ਉਪਰੰਤ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅਮਰੀਕਾ ਦੀ ਬਜਾਏ ਇੰਡੋਨੇਸ਼ੀਆ ਭੇਜਿਆ, ਬੰਧਕ ਬਣਾ ਠੱਗੇ ਕਰੋੜਾਂ ਰੁਪਏ, ਪਿਓ-ਪੁੱਤ ਦੇ ਕਾਰਨਾਮੇ ਨੇ ਉਡਾਏ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋਵੇਗੀ ਹੋਮਗਾਰਡਾਂ ਦੀ ਭਰਤੀ ਤੇ ਫਿਰੋਜ਼ਪੁਰ ਬਾਰਡਰ ਟਪ ਗਿਆ BSF ਜਵਾਨ, ਅੱਜ ਦੀਆਂ ਟੌਪ-10 ਖਬਰਾਂ
NEXT STORY