ਫ਼ਾਜ਼ਿਲਕਾ (ਕੇ.ਸਿੰਘ)- ਫਾਜ਼ਿਲਕਾ ਦੇ ਪਿੰਡ ਕਾਬੁਲ ਸ਼ਾਹ ਖੁੱਬਣ ’ਚ ਪੁਲਸ ਦੀ ਵਰਦੀ ’ਚ ਆਏ ਕੁਝ ਵਿਅਕਤੀਆਂ ਨੇ ਇਕ ਨੌਜਵਾਨ ਨੂੰ ਅਗਵਾ ਕਰ ਕੇ 50 ਲੱਖ ਰੁਪਏ ਫਿਰੌਤੀ ਦੀ ਮੰਗ ਕੀਤੀ। ਇਸ ਤੋਂ ਬਾਅਦ ਪੁਲਸ ਨੇ ਸੂਚਨਾ ਮਿਲਣ ’ਤੇ ਤਿੰਨ ਵਿਅਕਤੀਆਂ ਨੂੰ ਕਾਬੂ ਕਰ ਲਿਆ।
ਜਾਣਕਾਰੀ ਮੁਤਾਬਕ ਪਿੰਡ ਕਾਬੁਲ ਸ਼ਾਹ ਖੁੱਬਣ ’ਚ ਪੁਲਸ ਦੀ ਵਰਦੀ ’ਚ ਕੁਝ ਵਿਅਕਤੀ ਕੰਧ ਟੱਪ ਕੇ ਇਕ ਘਰ ’ਚ ਦਾਖਲ ਹੋਏ। ਇਸ ਤੋਂ ਉਹ ਬਾਅਦ ਘਰ ’ਚ ਮੌਜੂਦ ਇਕ ਨੌਜਵਾਨ ਨੂੰ ਕਾਰ ’ਚ ਬਿਠਾ ਕੇ ਆਪਣੇ ਨਾਲ ਲੈ ਗਏ। ਉਕਤ ਵਿਅਕਤੀਆਂ ਨੇ ਪਰਿਵਾਰ ਵਾਲਿਆਂ ਨੂੰ ਫੋਨ ਕਰ ਕੇ ਉਨ੍ਹਾਂ ਦੇ ਲੜਕੇ ’ਤੇ ਨਸ਼ੇ ਦਾ ਮਾਮਲਾ ਦਰਜ ਕੀਤੇ ਜਾਣ ਦੀ ਗੱਲ ਕਹੀ ਅਤੇ ਫਿਰੌਤੀ ਮੰਗੀ। ਇਸ ਤੋਂ ਬਾਅਦ ਪਰਿਵਾਰ ਵਲੋਂ ਦਿੱਤੀ ਸ਼ਿਕਾਇਤ ’ਤੇ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਬੱਚੀ ਨੂੰ ਬਾਹੋਂ ਫੜ ਸਕੂਲੋਂ ਕੱਢਣ ਦੇ ਮਾਮਲੇ 'ਚ ਨਵਾਂ ਮੋੜ, ਬਾਲ ਅਧਿਕਾਰ ਕਮਿਸ਼ਨ ਨੇ ਲਿਆ ਨੋਟਿਸ
ਕਾਫੀ ਮੁਸ਼ੱਕਤ ਤੋਂ ਬਾਅਦ ਪੁਲਸ ਨੇ ਅਗਵਾ ਹੋਏ ਨੌਜਵਾਨ ਨੂੰ ਛੁਡਵਾਇਆ ਅਤੇ ਪਰਿਵਾਰ ਦੇ ਸਪੁਰਦ ਕਰ ਦਿੱਤਾ। ਪੁਲਸ ਨੇ ਇਸ ਮਾਮਲੇ ’ਚ ਮੁਲਜ਼ਮਾਂ ਦੀਆਂ ਮੋਬਾਈਲ ਲੋਕੇਸ਼ਨਾਂ ਟਰੇਸ ਕਰਕੇ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ, ਜਿਨ੍ਹਾਂ ਦੀ ਪਛਾਣ ਕੁਲਦੀਪ ਸਿੰਘ, ਹਰਜਿੰਦਰ ਸਿੰਘ ਵਾਸੀ ਪਿੰਡ ਲੱਖੇ ਉਤਾੜ ਅਤੇ ਗੁਰਦੇਵ ਸਿੰਘ ਵਾਸੀ ਪਿੰਡ ਸੰਤੋਖ ਸਿੰਘ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸ਼ੁੱਕਰਵਾਰ ਦੀ ਛੁੱਟੀ ਹੋ ਗਈ Cancel
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗ਼ਰੀਬੀ ਨੇ ਬੁਝਾਇਆ ਘਰ ਦਾ ਚਿਰਾਗ, ਧੀ ਦਾ ਇਲਾਜ ਨਾ ਕਰਵਾ ਸਕਣ ਕਾਰਨ ਪਿਓ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY