ਜਲੰਧਰ (ਮਹੇਸ਼)- ਥਾਣਾ ਰਾਮਾ ਮੰਡੀ ਦੇ ਇਲਾਕੇ ਵਿਚ 34 ਸਾਲ ਦੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤੇ ਜਾਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਹੁਸ਼ਿਆਰਪੁਰ ਰੋਡ ’ਤੇ ਉਕਤ ਨੌਜਵਾਨ ਦੀ ਲਾਸ਼ ਪੁਲਸ ਨੂੰ ਖੂਨ ਨਾਲ ਲੱਥਪੱਥ ਹਾਲਤ ’ਚ ਬਰਾਮਦ ਹੋਈ ਹੈ, ਜਿਸ ਨੂੰ ਪੁਲਸ ਨੇ ਆਪਣੇ ਕਬਜ਼ੇ ਵਿਚ ਲੈ ਲਿਆ ਹੈ।
ਕਤਲ ਕੀਤੇ ਗਏ ਨੌਜਵਾਨ ਦੀ ਪਛਾਣ ਰਾਹੁਲ ਉਰਫ ਟਿੰਕੂ ਪੁੱਤਰ ਦੇਵ ਰਾਜ ਨਿਵਾਸੀ ਪਿੰਡ ਨੌਲੀ ਥਾਣਾ ਪਤਾਰਾ ਜ਼ਿਲਾ ਜਲੰਧਰ ਵਜੋਂ ਹੋਈ ਹੈ। ਟਿੰਕੂ ਦਾ ਕਤਲ ਕਰਨ ਤੋਂ ਬਾਅਦ ਮੌਕੇ ਤੋਂ ਫਰਾਰ ਹੋਏ ਕਾਤਲਾਂ ਨੇ ਉਸ ਦੀ ਲਾਸ਼ ਇਸ ਤਰ੍ਹਾਂ ਸੜਕ ਕਿਨਾਰੇ ਸੁੱਟੀ ਸੀ ਕਿ ਦੇਖਣ ਵਾਲੇ ਲੋਕਾਂ ਨੂੰ ਲੱਗੇ ਕਿ ਇਹ ਕਿਸੇ ਗੱਡੀ ਦੇ ਹੇਠਾਂ ਆ ਕੇ ਬੁਰੀ ਤਰ੍ਹਾਂ ਕੱਟੇ ਜਾਣ ਕਰ ਕੇ ਮਾਰਿਆ ਗਿਆ ਹੋਵੇ।
ਪਹਿਲਾਂ ਮੌਕੇ ’ਤੇ ਸੜਕ ਸੁਰੱਖਿਆ ਫੋਰਸ ਦੇ ਮੁਲਾਜ਼ਮ ਪਹੁੰਚੇ ਤੇ ਉਸ ਤੋਂ ਬਾਅਦ ਥਾਣਾ ਰਾਮਾ ਮੰਡੀ ਦੀ ਪੁਲਸ ਵੀ ਉਥੇ ਪਹੁੰਚ ਗਈ। ਪੁਲਸ ਜਾਂਚ ਵਿਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਟਿੰਕੂ ਦਾ ਕਤਲ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਗਿਆ ਹੈ। ਪਤਾ ਲੱਗਾ ਹੈ ਕਿ ਇਹ ਕਤਲ ਸੰਤੋਸ਼ੀ ਨਗਰ ਦੇ ਇਕ ਠੇਕੇਦਾਰ ਅਤੇ ਪਿੰਡ ਨੌਲੀ ਵਿਚ ਰਹਿੰਦੇ ਗੁੱਜਰ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪਿਆਰ ਦੀਆਂ ਪੀਂਘਾਂ ਪਾ ਕੇ ਵਿਆਹ ਤੋਂ ਮੁੱਕਰਿਆ ਨੌਜਵਾਨ, ਫ਼ਿਰ ਕੁੜੀ ਨੇ ਜੋ ਕੀਤਾ, ਸੁਣ ਉੱਡ ਜਾਣਗੇ ਹੋਸ਼
ਮ੍ਰਿਤਕ ਟਿੰਕੂ ਸੰਤੋਸ਼ੀ ਨਗਰ ਦੇ ਇਕ ਠੇਕੇਦਾਰ ਨਾਲ ਮਿਲ ਕੇ ਕੈਟਰਿੰਗ ਦਾ ਕੰਮ ਕਰਦਾ ਸੀ ਤੇ ਠੇਕੇਦਾਰ ਨੇ ਉਸ ਦੇ ਪੈਸੇ ਦੇਣੇ ਸਨ, ਜੋ ਉਹ ਨਹੀਂ ਦੇ ਰਿਹਾ ਸੀ। ਇਸ ਕਾਰਨ ਸਾਜ਼ਿਸ਼ ਦੇ ਤਹਿਤ ਸਵੇਰੇ ਰਾਹੁਲ ਟਿੰਕੂ ਨੂੰ ਹੁਸ਼ਿਆਰਪੁਰ ਰੋਡ ’ਤੇ ਸਥਿਤ ਜੌਹਲ ਪਿੰਡ ਦੇ ਮੱਛੀਆਂ ਵਾਲੇ ਗੇਟ ਕੋਲ ਲਿਆ ਕੇ ਉਸ ਦਾ ਕਤਲ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਕਤਲ ਕੀਤੇ ਗਏ ਨੌਜਵਾਨ ਟਿੰਕੂ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਕਾਤਲਾਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ 2 ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਹੈ ਅਤੇ ਉਨ੍ਹਾਂ ਕੋਲੋਂ ਰਾਹੁਲ ਟਿੰਕੂ ਦੇ ਕਤਲ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਪਰ ਥਾਣਾ ਰਾਮਾ ਮੰਡੀ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਇਸ ਸਬੰਧੀ ਕਮਿਸ਼ਨਰੇਟ ਪੁਲਸ ਦੇ ਸੀਨੀਅਰ ਪੁਲਸ ਅਧਿਕਾਰੀ ਪ੍ਰੈੱਸ ਕਾਨਫਰੰਸ ਕਰ ਕੇ ਪੂਰੇ ਮਾਮਲੇ ਦਾ ਖੁਲਾਸਾ ਕਰਨਗੇ। ਮ੍ਰਿਤਕ ਨੌਜਵਾਨ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਸਾਬਕਾ IRS ਅਧਿਕਾਰੀ ਅਰਬਿੰਦ ਮੋਦੀ ਨੂੰ ਪੰਜਾਬ ਸਰਕਾਰ ਵੱਲੋਂ ਸੌਂਪੀ ਗਈ ਅਹਿਮ ਜ਼ਿੰਮੇਵਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋਈ ਵੱਡੀ ਵਾਰਦਾਤ ; ਪੁਲਸ ਤੇ ਗੈਂਗਸ.ਟਰ ਵਿਚਾਲੇ ਚੱਲੀਆਂ ਤਾਬੜਤੋੜ ਗੋਲ਼ੀ.ਆਂ
NEXT STORY