ਬਠਿੰਡਾ (ਸੁਖਵਿੰਦਰ) : ਬੀਤੀ ਰਾਤ ਠੰਡੀ ਸੜਕ ’ਤੇ ਰੇਲਵੇ ਗਰਾਊਂਡ ਨੇੜੇ ਇਕ ਸਾਈਕਲ ਅਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਗੰਭੀਰ ਜ਼ਖਮੀ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਨੌਜਵਾਨ ਵੈੱਲਫੇਅਰ ਸੋਸਾਇਟੀ ਦੇ ਵਾਲੰਟੀਅਰ ਅਨੁਰਾਗ ਜੈਨ ਐਂਬੂਲੈਂਸ ਸਮੇਤ ਮੌਕੇ ’ਤੇ ਪਹੁੰਚੇ ਅਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ।
ਜ਼ਖ਼ਮੀ ਦੀ ਪਛਾਣ ਲਵਿੰਦਰ ਸਿੰਘ (44) ਪੁੱਤਰ ਪ੍ਰਕਾਸ਼ ਸਿੰਘ ਵਾਸੀ ਬਚਨ ਕਾਲੋਨੀ ਵਜੋਂ ਹੋਈ ਹੈ। ਹਾਲਤ ਨਾਜ਼ੁਕ ਹੋਣ ਕਾਰਨ ਜ਼ਖਮੀ ਨੂੰ ਏਮਜ਼ ਹਸਪਤਾਲ ਰੈਫ਼ਰ ਕਰ ਦਿੱਤਾ ਗਿਆ।
ਮੁੜ ਗਰਮਾਉਣ ਲੱਗਾ ਢਿੱਲੋਂ ਬ੍ਰਦਰਜ਼ ਦਾ ਮਾਮਲਾ, ਸਾਬਕਾ ਇੰਸਪੈਕਟਰ ਨਵਦੀਪ ਸਿੰਘ ਬਾਰੇ ਹੋਏ ਅਹਿਮ ਖ਼ੁਲਾਸੇ
NEXT STORY