ਅੰਮ੍ਰਿਤਸਰ (ਹਰਮੀਤ, ਜਸ਼ਨ) : ਸਥਾਨਕ ਭੰਡਾਰੀ ਪੁਲ ’ਤੇ ਬੁੱਧਵਾਰ ਰਾਤ 8 ਵਜੇ ਦੇ ਕਰੀਬ ਪੈਦਲ ਆ ਰਹੇ ਲੋਕਾਂ ’ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਭੰਡਾਰੀ ਪੁਲ ਉਪਰੋਂ ਪੈਦਲ ਜਾ ਰਹੇ ਇਕ ਵਿਅਕਤੀ ਨੇ ਸਭ ਦੇ ਸਾਹਮਣੇ ਅਚਾਨਕ ਰੇਲਵੇ ਲਾਈਨਾਂ 'ਤੇ ਛਾਲ ਮਾਰ ਦਿੱਤੀ। ਉਸ ਸਮੇਂ ਭੰਡਾਰੀ ਪੁਲ ’ਤੇ ਲੋਕਾਂ ਦੀ ਭੀੜ ਲੱਗ ਗਈ ਸੀ ਅਤੇ ਪੁਲ ’ਤੇ ਤਾਇਨਾਤ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਤੁਰੰਤ ਕਾਰਵਾਈ ਕਰਦਿਆਂ ਜੀ.ਆਰ.ਪੀ. ਨੂੰ ਬੁਲਾਇਆ। ਜੀ.ਆਰ.ਪੀ. ਦੇ ਏ.ਐੱਸ.ਆਈ. ਪਾਲ ਕੁਮਾਰ ਨੇ ਜਦੋਂ ਘਟਨਾ ਸਥਾਨ ਦਾ ਦੌਰਾ ਕੀਤਾ ਤਾਂ ਨੌਜਵਾਨ ਬਹੁਤ ਗੰਭੀਰ ਹਾਲਤ ਵਿੱਚ ਸੀ। ਅਧਿਕਾਰੀ ਤੁਰੰਤ ਉਸ ਨੂੰ ਇਲਾਜ ਲਈ ਹਸਪਤਾਲ ਲੈ ਗਏ ਪਰ ਉਕਤ ਵਿਅਕਤੀ ਨੇ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਰਾਤ ਨੂੰ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ : ਇਕਬਾਲ ਸਿੰਘ ਲਾਲਪੁਰਾ ਨੇ AAP ਨੂੰ ਭੇਜਿਆ ਲੀਗਲ ਨੋਟਿਸ, ਜਾਣੋ ਕੀ ਹੈ ਮਾਮਲਾ
ਇਸ ਸਬੰਧੀ ਏ.ਐੱਸ.ਆਈ. ਪਾਲ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਦੋਂ ਉਹ ਰੇਲਵੇ ਲਾਈਨਾਂ ’ਤੇ ਡਿੱਗਾ ਤਾਂ ਤਲਾਸ਼ੀ ਦੌਰਾਨ ਉਸ ਕੋਲੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਮ੍ਰਿਤਕ ਵਿਅਕਤੀ ਦੀ ਉਮਰ ਕਰੀਬ 26-27 ਸਾਲ ਜਾਪਦੀ ਹੈ। ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ। ਇਸ ਲਈ ਥਾਣਾ ਜੀ.ਆਰ.ਪੀ. ਦੀ ਪੁਲਸ ਨੇ ਰਾਤ ਨੂੰ ਹੀ ਉਕਤ ਮਾਮਲੇ ਵਿੱਚ ਧਾਰਾ 174 ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਸ਼ਨਾਖਤ ਲਈ ਉਸ ਦੀ ਲਾਸ਼ ਨੂੰ ਅਗਲੇ 72 ਘੰਟਿਆਂ ਲਈ ਜੀ.ਆਰ.ਪੀ. ਨੇ ਆਪਣੇ ਕਬਜ਼ੇ ਵਿੱਚ ਲੈ ਕੇ ਮੁਰਦਾਘਰ 'ਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਕਿਵੇਂ ਸ਼ਿਕੰਜੇ 'ਚ ਆਏ ਮੂਸੇਵਾਲਾ ਦੇ ਕਾਤਲ, HGS ਧਾਲੀਵਾਲ ਨੇ ਖੋਲ੍ਹੇ ਰਾਜ਼
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਸਿੱਧੂ ਮੂਸੇਵਾਲਾ ਕੇਸ ਦੀ ਪਟੀਸ਼ਨ ਸੁਪਰੀਮ ਕੋਰਟ 'ਚ ਪਾਉਣ ਵਾਲੇ ਭਾਜਪਾ ਆਗੂ ਨੂੰ ਮਿਲੀ ਧਮਕੀ
NEXT STORY