ਜ਼ੀਰਾ (ਸਤੀਸ਼) : ਕੁਝ ਪਲਾਂ ਦਾ ਗੁੱਸਾ ਕਿਸੇ ਦੀ ਜਾਨ ਵੀ ਲੈ ਸਕਦਾ ਹੈ, ਅਜਿਹਾ ਹੀ ਮਾਮਲਾ ਸਾਹਮਣੇ ਆਇਆ ਜ਼ੀਰਾ ਦੇ ਸਿੰਘ ਸਭਾ ਰੋਡ ਦਾ। ਜਿੱਥੇ ਇਕ ਘਰ ਵਿਚ ਮੌਜੂਦ ਪਰਿਵਾਰਕ ਮੈਂਬਰਾਂ ਵਿਚ ਹੋਈ ਆਪਸੀ ਝੜਪ ਨੇ ਖੂਨੀ ਰੂਪ ਧਾਰਨ ਕਰ ਲਿਆ ਅਤੇ ਇਸ ਝੜਪ ਦੌਰਾਨ ਘਰ ਦੇ ਮਾਲਕ ਦਾ ਕਤਲ ਹੋ ਗਈ। ਫਿਲਹਾਲ ਪੁਲਸ ਨੇ ਸਾਰੇ ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਸੂਤਰਾਂ ਮੁਤਾਬਕ ਮ੍ਰਿਤਕ ਦੇ ਪੁੱਤਰ ਵਲੋਂ ਹੀ ਉਸ 'ਤੇ ਵਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਚੋਣਾਂ ਤੋਂ ਪਹਿਲਾਂ ਕੰਬਿਆ ਪੰਜਾਬ, ਸ਼ਰੇਆਮ ਮਾਰ ਦਿੱਤਾ ਆਮ ਆਦਮੀ ਪਾਰਟੀ ਦਾ ਆਗੂ
ਸਿਵਲ ਹਸਪਤਾਲ ਜ਼ੀਰਾ ਵਿਖੇ ਤਾਇਨਾਤ ਡਾਕਟਰ ਮੈਡਮ ਹਰਸ਼ ਵਰਮਾ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਕੋਲ ਇਕ ਵਿਅਕਤੀ ਗੰਭੀਰ ਰੂਪ ਵਿਚ ਜ਼ਖਮੀ ਹਾਲਤ ਵਿਚ ਸਿਵਲ ਹਸਪਤਾਲ ਵਿਖੇ ਪਹੁੰਚਿਆ ਸੀ ਜਿਸ ਦਾ ਨਾਂ ਰਸ਼ਪਾਲ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀ ਸਿੰਘ ਸਭਾ ਰੋਡ ਜ਼ੀਰਾ ਸੀ ਅਤੇ ਉਨ੍ਹਾਂ ਵੱਲੋਂ ਵਿਅਕਤੀ ਦਾ ਇਲਾਜ ਕੀਤਾ ਜਾ ਰਿਹਾ ਸੀ ਪਰ ਖੂਨ ਜ਼ਿਆਦਾ ਵਹਿਣ ਕਾਰਣ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਉਧਰ ਪੁਲਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਆਰੰਭ ਕਰ ਦਿੱਤੀ ਗਈ ਹੈ। ਫਿਲਹਾਲ ਪੁਲਸ ਵਲੋਂ ਸਾਰੇ ਪਰਿਵਾਰ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਛੁੱਟੀਆਂ ਹੋਣ ਦੇ ਬਾਵਜੂਦ ਖੁੱਲ੍ਹੇ ਰਹਿਣਗੇ ਪੰਜਾਬ ਦੇ ਇਹ ਦਫ਼ਤਰ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਾਤਮ 'ਚ ਬਦਲੀਆਂ ਖ਼ੁਸ਼ੀਆਂ, ਕਪੂਰਥਲਾ ਦੇ ਮੁੰਡੇ ਦੀ ਅਮਰੀਕਾ 'ਚ ਮੌਤ, ਕੁਝ ਦਿਨ ਬਾਅਦ ਸੀ ਵਿਆਹ
NEXT STORY