ਮਾਛੀਵਾੜਾ ਸਾਹਿਬ (ਟੱਕਰ)- ਬੀਤੀ ਦੇਰ ਸ਼ਾਮ ਸਥਾਨਕ ਚਰਨ ਕੰਵਲ ਚੌਂਕ ਨੇੜੇ ਸਥਿਤ ਇੱਕ ਕਿਰਾਏ ਦੇ ਮਕਾਨ ਵਿਚ ਰਹਿੰਦੇ ਗੁਰੂਦੇਵ (32) ਨੇ ਗਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਗੁਰੂਦੇਵ ਕਿੱਤੇ ਵਜੋਂ ਕੱਪੜੇ ਪ੍ਰੈੱਸ ਕਰਦਾ ਸੀ। ਉਸ ਨੇ ਕਰਜ਼ਾ ਲਿਆ ਹੋਇਆ ਸੀ, ਜਿਸ ਦੀਆਂ ਕਿਸ਼ਤਾਂ ਮੋੜਨ ਤੋਂ ਅਸਮਰੱਥ ਹੋਣ ਕਾਰਨ ਉਸ ਨੇ ਇਹ ਖੌਫਨਾਕ ਕਦਮ ਉਠਾ ਲਿਆ।
ਪਤਨੀ ਅਨੁਸਾਰ ਉਹ ਆਪਣੇ ਕਮਰੇ ਵਿਚ ਆਇਆ ਜਿਸ ਨੇ ਉਸ ਨੂੰ ਤੇ ਬੱਚੇ ਨੂੰ ਬਾਹਰ ਕੱਢ ਕੇ ਕੁੰਡੀ ਲਗਾ ਲਈ। ਕੁਝ ਸਮਾਂ ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਭਰਾ ਨੇ ਦਰਵਾਜ਼ਾ ਤੋੜਿਆ ਅਤੇ ਜਦੋਂ ਅੰਦਰਲਾ ਦ੍ਰਿਸ਼ ਦੇਖਿਆ ਤਾਂ ਉਸ ਦੇ ਪੈਰਾਂ ਹੇਠੋਂ ਜਮੀਨ ਖਿਸਕ ਗਈ।
ਗੁਰੂਦੇਵ ਨੇ ਛੱਤ ਵਿਚ ਲੱਗੀ ਕੁੰਡੀ ਨਾਲ ਕੱਪੜੇ ਦਾ ਗਲ ਫਾਹਾ ਬਣਾ ਕੇ ਆਤਮ ਹੱਤਿਆ ਕਰ ਲਈ ਜਿਸ ਦੀ ਲਾਸ਼ ਲਟਕ ਰਹੀ ਸੀ। ਪਰਿਵਾਰਕ ਮੈਂਬਰਾਂ ਨੇ ਜਲਦ ਹੀ ਉਸ ਨੂੰ ਹੇਠਾਂ ਉਤਾਰਿਆ ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਮੁਖੀ ਪਵਿੱਤਰ ਸਿੰਘ ਵੀ ਮੌਕੇ ’ਤੇ ਪਹੁੰਚ ਗਏ ਜਿਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ ਜਿਸ ਤੋਂ ਬਾਅਦ ਹੀ ਆਤਮਹੱਤਿਆ ਦੇ ਕਾਰਨਾਂ ਦਾ ਸਪੱਸ਼ਟ ਪਤਾ ਲੱਗੇਗਾ।
ਇਹ ਵੀ ਪੜ੍ਹੋ- ASI ਕੁੜੀ ਦੇ ਵਿਆਹ 'ਚ ਆਇਆ ਜਵਾਕੜਾ ਜਿਹਾ ਕਰ ਗਿਆ ਵੱਡਾ ਕਾਂਡ, ਸੁਣ ਕਿਸੇ ਨੂੰ ਵੀ ਨਾ ਹੋਇਆ ਯਕੀਨ
ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਆਸਪਾਸ ਕੋਈ ਵੀ ਸੁਸਾਇਡ ਨੋਟ ਨਹੀਂ ਮਿਲਿਆ ਜਿਸ ਤੋਂ ਆਤਮ ਹੱਤਿਆ ਦੇ ਕਾਰਨਾਂ ਦਾ ਪਤਾ ਲੱਗ ਸਕੇ। ਪੁਲਸ ਵਲੋਂ ਲਾਸ਼ ਨੂੰ ਕਬਜ਼ੇ ’ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਇੱਕ ਛੋਟਾ ਬੱਚਾ ਛੱਡ ਗਿਆ।
ਇਹ ਵੀ ਪੜ੍ਹੋ- 'ਬਰਫ਼ੀ' ਦੇ ਪੀਸ ਨੇ ਫ਼ਸਾ'ਤਾ ਠੱਗ, ਪੂਰਾ ਮਾਮਲਾ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚੋਣ ਕਮਿਸ਼ਨ ਨੇ ਨਗਰ ਕੌਂਸਲ ਚੋਣਾਂ ਲਈ ਵੋਟਰ ਸੂਚੀਆਂ ਤਿਆਰ ਕਰਨ ਦਾ ਸ਼ੈਡਿਊਲ ਕੀਤਾ ਜਾਰੀ
NEXT STORY