ਅਬੋਹਰ (ਸੁਨੀਲ)- ਬੱਲੂਆਣਾ ਵਿਧਾਨਸਭਾ ਖੇਤਰ ਦੇ ਪਿੰਡ ਮੋਡੀਖੇੜਾ ਵਾਸੀ ਇਕ ਨੌਜਵਾਨ ਨੇ ਆਪਣੇ ਹੀ ਇਕ ਦੋਸਤ ਨੂੰ ਜ਼ਹਿਰੀਲੀ ਚੀਜ਼ ਪਿਆਉਣ ਬਾਅਦ ਉਸ ’ਤੇ ਕਹੀ ਦੇ ਦਸਤੇ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ। ਥਾਣਾ ਬਹਾਵਵਾਲਾ ਪੁਲਸ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ’ਚ ਮੋਡੀਖੇੜਾ ਵਾਸੀ ਸੁਸ਼ੀਲ ਕੁਮਾਰ ਪੁੱਤਰ ਗੋਪੀ ਰਾਮ ਨੇ ਦੱਸਿਆ ਕਿ 22 ਜੁਲਾਈ ਨੂੰ ਰਾਤ ਕਰੀਬ ਸਾਢੇ 9 ਵਜੇ ਮਨਪ੍ਰੀਤ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਮੋਡੀਖੇੜਾ ਉਸ ਦੇ ਛੋਟੇ ਭਰਾ ਅਨਿਲ ਕੁਮਾਰ ਨੂੰ ਨਹਿਰ ’ਤੇ ਲਕੜੀਆਂ ਕੱਟਣ ਦੇ ਬਹਾਨੇ ਲੈ ਗਿਆ, ਜਿੱਥੇ ਉਸ ਨੇ ਉਸ ਦੇ ਭਰਾ ਨੂੰ ਮਾਰ ਦੇਣ ਦੀ ਨੀਅਤ ਨਾਲ ਕੋਲਡ ਡ੍ਰਿੰਕ ’ਚ ਕੋਈ ਜ਼ਹਿਰੀਲੀ ਚੀਜ਼ ਪਿਆਈ, ਜਦ ਉਸ ਦੇ ਭਰਾ ਨੇ ਕੋਲਡ ਡ੍ਰਿੰਕ ਪੂਰੀ ਨਹੀਂ ਪੀਤੀ ਤਾਂ ਮਨਪ੍ਰੀਤ ਸਿੰਘ ਨੇ ਉਸ ਦੇ ਭਰਾ ’ਤੇ ਕਹੀ ਦੇ ਦਸਤੇ ਨਾਲ ਕਈ ਵਾਰ ਕਰ ਫੱਟੜ ਕਰ ਦਿੱਤਾ।
ਇਹ ਵੀ ਪੜ੍ਹੋ: ਵਿਰਸਾ ਸਿੰਘ ਵਲਟੋਹਾ 'ਤੇ ਲੱਗੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ, ਅਦਾਲਤ ਪੁੱਜਾ ਮਾਮਲਾ
ਇਸ ਦੇ ਬਾਅਦ ਉਨ੍ਹਾਂ ਉਸ ਨੂੰ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਹਾਲਤ ਗੰਭੀਰ ਹੋਣ ’ਤੇ ਡਾਕਟਰਾਂ ਨੇ ਰੈਫਰ ਕਰ ਦਿੱਤਾ। ਇਸ ਦੇ ਬਾਅਦ ਸੁਸ਼ੀਲ ਆਪਣੇ ਭਰਾ ਅਨਿਲ ਨੂੰ ਸ਼੍ਰੀਗੰਗਾਨਗਰ ਦੇ ਪ੍ਰਾਈਵੇਟ ਹਸਪਤਾਲ ਲੈ ਗਏ, ਜਿੱਥੋਂ ਉਸ ਨੂੰ ਬੀਕਾਨੇਰ ਦੇ ਹਸਪਤਾਲ ਲੈ ਜਾਇਆ ਗਿਆ, ਜਿੱਥੇ ਬੀਤੇ ਦਿਨੀਂ ਉਸ ਦੀ ਮੌਤ ਹੋ ਗਈ। ਥਾਣਾ ਮੁਖੀ ਬਲਵਿੰਦਰ ਸਿੰਘ ਟੋਹਰੀ ਨਾਲ ਗੱਲ ਕਰਨ ’ਤੇ ਉਨ੍ਹਾਂ ਦੱਸਿਆ ਕਿ ਪੁਲਸ ਨੇ ਮ੍ਰਿਤਕ ਦੇ ਭਰਾ ਸੁਸ਼ੀਲ ਕੁਮਾਰ ਦੇ ਬਿਆਨਾਂ ’ਤੇ ਮਨਪ੍ਰੀਤ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਸੰਸਦ ਦੇ ਬਾਹਰ ਹੋਈ ਹਰਸਿਮਰਤ ਤੇ ਬਿੱਟੂ ਦੀ ਬਹਿਸ ’ਚ ਸੁਖਬੀਰ ਦੀ ਐਂਟਰੀ, ਦਿੱਤਾ ਵੱਡਾ ਬਿਆਨ
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
ਵਿਰਸਾ ਸਿੰਘ ਵਲਟੋਹਾ 'ਤੇ ਲੱਗੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਦੇ ਇਲਜ਼ਾਮ, ਅਦਾਲਤ ਪੁੱਜਾ ਮਾਮਲਾ
NEXT STORY