ਜਲੰਧਰ (ਮਹੇਸ਼)— ਥਾਣਾ ਸਦਰ ਜਲੰਧਰ ਦੇ ਅਧੀਨ ਆਉਂਦੇ ਜਮਸ਼ੇਰ ਖਾਸ ’ਚ ਅੱਜ ਸਵੇਰੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ’ਚ ਮੱਥਾ ਟੇਕਣ ਆਏ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਹਤਿਆਰੇ ਮੌਕੇ ਤੋਂ ਫਰਾਰ ਹੋ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਏ. ਡੀ. ਸੀ. ਪੀ. ਸਿਟੀ 2 ਅਸ਼ਵਨੀ ਕੁਮਾਰ, ਏ. ਸੀ. ਪੀ. ਜਲੰਧਰ ਕੈਂਟ ਧਰਮਪਾਲ ਅਤੇ ਥਾਣਾ ਸਦਰ ਦੇ ਇੰਚਾਰਜ ਕਮਲਜੀਤ ਸਿੰਘ ਤੁਰੰਤ ਮੌਕੇ ’ਤੇ ਪਹੁੰਚੇ। ਪੁਲਸ ਨੇ ਉਕਤ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮਿ੍ਰਤਕ ਦੀ ਪਛਾਣ ਮਾਨ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਪਿੰਡ ਜਮਸ਼ੇਰ ਖਾਸ ਦੇ ਰੂਪ ’ਚ ਹੋਈ ਹੈ। ਉਕਤ ਵਿਅਕਤੀ ਸਾਬਕਾ ਮੈਂਬਰ ਪੰਚਾਇਤ ਵੀ ਸੀ।
ਜਲੰਧਰ 'ਚ ਦੋ ਕਾਂਗਰਸੀ ਆਗੂਆਂ ਦੀਆਂ ਅਸ਼ਲੀਲ ਵੀਡੀਓਜ਼ ਵਾਇਰਲ, ਇਕ ਸੰਸਦ ਮੈਂਬਰ ਚੌਧਰੀ ਦਾ ਕਰੀਬੀ
ਥਾਣਾ ਮੁਖੀ ਸਬ ਇੰਸਪੈਕਟਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਸਵੇਰੇ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਗਏ ਸਨ ਅਤੇ ਦੋ ਮੋਟਰਸਾਈਕਲ ਸਵਾਰਾਂ ਨੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ। ਉਸ ਨੂੰ ਤਿੰਨ ਗੋਲੀਆਂ ਮਾਰੀਆਂ ਗਈਆਂ, ਜਿਨ੍ਹਾਂ ’ਚੋਂ ਇਕ ਛਾਤੀ, ਇਕ ਡੋਲੇ ਅਤੇ ਇਕ ਗੁੱਟ ’ਤੇ ਲੱਗੀ। ਪਰਿਵਾਰਕ ਮੈਂਬਰਾਂ ਵੱਲੋਂ ਉਕਤ ਵਿਅਕਤੀ ਨੂੰ ਨੇੜਲੇ ਸਥਿਤ ਹਸਪਤਾਲ ਲਿਜਾਇਆ ਗਿਆ, ਜਿੱਥੇ ਰਸਤੇ ’ਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਪੁਲਸ ਨੇ ਇਸ ਸਬੰਧ ’ਚ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਫ਼ਿਲਹਾਲ ਅਜੇ ਕਤਲ ਦੇ ਕਾਰਨਾਂ ਦਾ ਪਤਾ ਨਹÄ ਲੱਗ ਸਕਿਆ ਹੈ। ਪੁਲਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਾਮਲਾ ਪੁਲਸ ਅਤੇ ਗੈਂਗਸਟਰ ਦੀ ਮੁੱਠਭੇਡ਼ ਦਾ: ਪੁਲਸ ਨੇ ਤਿੰਨਾਂ ਮੁਲਜ਼ਮਾਂ ਦਾ 2 ਦਿਨਾਂ ਰਿਮਾਂਡ ਕੀਤਾ ਹਾਸਲ
NEXT STORY