ਲੁਧਿਆਣਾ (ਨਰਿੰਦਰ) : ਲੁਧਿਆਣਾ ਦੇ ਸ਼ੇਰਪੁਰ ਇਲਾਕੇ 'ਚ ਉਸ ਵੇਲੇ ਵੱਡੀ ਵਾਰਦਾਤ ਸਾਹਮਣੇ ਆਈ, ਜਦੋਂ ਇਕ ਪਰਿਵਾਰ ਦੇ ਮੁਖੀ ਵੱਲੋਂ ਧੀ ਦੇ ਵਿਆਹ ਤੋਂ ਪਹਿਲਾਂ ਹੀ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇੰਨਾ ਹੀ ਨਹੀਂ, ਉਸ ਨੇ ਆਪਣੀ ਵਿਆਹੀ ਜਾਣ ਵਾਲੀ ਧੀ 'ਤੇ ਵੀ ਜਾਨਲੇਵਾ ਹਮਲਾ ਕੀਤਾ, ਜੋ ਕਿ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੀ ਹੈ।
ਇਹ ਵੀ ਪੜ੍ਹੋ : ਲੁਧਿਆਣਾ ਦੇ ਵਿਦਿਆਰਥੀਆਂ ਨੇ ਕਰ ਦਿਖਾਇਆ ਅਜਿਹਾ ਕਮਾਲ, ਵੱਡੀਆਂ-ਵੱਡੀਆਂ ਕੰਪਨੀਆਂ 'ਚ ਹੋਣ ਲੱਗੇ ਚਰਚੇ
ਜਾਣਕਾਰੀ ਮੁਤਾਬਕ ਪਰਿਵਾਰ ਦੇ ਮੁਖੀ ਨੇ ਆਪਣੇ ਰਿਸ਼ਤੇਦਾਰ ਨੂੰ ਫੋਨ ਕਰਕੇ ਖ਼ੁਦ ਵੀ ਖ਼ੁਦਕੁਸ਼ੀ ਕਰਨ ਦੀ ਗੱਲ ਕਹੀ ਹੈ ਪਰ ਉਸ ਨੇ ਖ਼ੁਦਕੁਸ਼ੀ ਕੀਤੀ ਹੈ ਜਾਂ ਨਹੀਂ ਇਸ ਦੀ ਪੁਸ਼ਟੀ ਅਜੇ ਨਹੀਂ ਹੋ ਸਕੀ ਹੈ।
ਇਹ ਵੀ ਪੜ੍ਹੋ : LKG ਦੀ ਵਿਦਿਆਰਥਣ ਨਾਲ ਜਬਰ-ਜ਼ਿਨਾਹ ਮਾਮਲੇ 'ਚ ਜ਼ਬਰਦਸਤ ਮੋੜ, ਸਕਾ ਭਰਾ ਹੀ ਨਿਕਲਿਆ ਮੁਲਜ਼ਮ, ਗ੍ਰਿਫ਼ਤਾਰ
ਇਸ ਸਬੰਧੀ ਪਰਿਵਾਰ ਦੇ ਇਕ ਗੁਆਂਢੀ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਹੀ ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਲੱਗਿਆ, ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ ਅਤੇ ਘਰ ਅੰਦਰ ਜ਼ਖਮੀ ਹਾਲਤ 'ਚ ਪਈ ਕੁੜੀ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।
ਇਹ ਵੀ ਪੜ੍ਹੋ : ਜੀਜੇ ਦੇ ਇਸ਼ਕ 'ਚ ਅੰਨ੍ਹੀ ਹੋਈ ਪਤਨੀ ਨੂੰ ਭੁੱਲੇ ਸੱਤ ਫੇਰਿਆਂ ਦੇ ਵਚਨ, ਪਤੀ 'ਤੇ ਡੀਜ਼ਲ ਪਾ ਕੇ ਲਾਈ ਅੱਗ
ਉਸ ਨੇ ਦੱਸਿਆ ਕਿ ਜ਼ਖਮੀ ਕੁੜੀ ਦਾ ਕੁੱਝ ਹੀ ਦਿਨਾਂ ਬਾਅਦ ਵਿਆਹ ਸੀ ਪਰ ਇਸ ਤੋਂ ਪਹਿਲਾਂ ਹੀ ਪਰਿਵਾਰ ਦੇ ਮੁਖੀ ਵੱਲੋਂ ਇਸ ਖ਼ੌਫਨਾਕ ਘਟਨਾ ਨੂੰ ਅੰਜਾਮ ਦਿੱਤਾ ਗਿਆ। ਫਿਲਹਾਲ ਪੁਲਸ ਵੱਲੋਂ ਇਸ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ : ਸਮਾਜ 'ਚ ਲਗਾਤਾਰ ਵੱਧ ਰਹੀਆਂ ਕਤਲ ਸਬੰਧੀ ਘਟਨਾਵਾਂ ਬਾਰੇ ਦਿਓ ਆਪਣੀ ਰਾਏ
ਲੁਧਿਆਣਾ ਦੇ ਵਿਦਿਆਰਥੀਆਂ ਨੇ ਕਰ ਦਿਖਾਇਆ ਅਜਿਹਾ ਕਮਾਲ, ਵੱਡੀਆਂ-ਵੱਡੀਆਂ ਕੰਪਨੀਆਂ 'ਚ ਹੋਣ ਲੱਗੇ ਚਰਚੇ
NEXT STORY