ਹੁਸ਼ਿਆਰਪੁਰ/ਗੜ੍ਹਸ਼ੰਕਰ (ਸ਼ੋਰੀ)— ਗੜ੍ਹਸ਼ੰਕਰ ਵਿਖੇ ਰੇਲਵੇ ਰੋਡ 'ਤੇ ਗੁੱਗਾ ਮਾੜੀ ਦੇ ਨੇੜੇ ਇਕ ਦੁਕਾਨਦਾਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਨਿਰਮਲ ਸਿੰਘ (60) ਪੁੱਤਰ ਬਿਸ਼ਨ ਦਾਸ ਦੇ ਰੂਪ 'ਚ ਹੋਈ ਹੈ। ਕਤਲ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਹ ਵਾਰਦਾਤ ਸਿਖਰ ਦੁਪਹਿਰ ਨੂੰ ਵਾਪਰੀ ਪਰ ਕਾਤਲ ਕਿੱਧਰੋਂ ਆਏ, ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ ਹੈ। ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮੌਕੇ 'ਤੇ ਪਹੁੰਚੇ ਡੀ. ਐੱਸ. ਪੀ. ਗੜ੍ਹਸ਼ੰਕਰ ਸਤੀਸ਼ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਅਜੇ ਤੱਕ ਕੋਈ ਵੀ ਸੁਰਾਗ ਹੱਥ ਨਹੀਂ ਲੱਗ ਸਕਿਆ ਹੈ। ਨਿਰਮਲ ਸਿੰਘ ਮੋਟਰਸਾਈਕਲਾਂ ਦੀ ਦੁਕਾਨ ਚਲਾਉਂਦਾ ਸੀ।
ਕਬੱਡੀ ਖਿਡਾਰੀ ਨੇ ਘਰ 'ਚ ਫਾਹਾ ਲੈ ਕੇ ਕੀਤੀ ਖੁਦਕੁਸ਼ੀ
NEXT STORY