ਦਸੂਹਾ (ਝਾਵਰ)- ਦਸੂਹਾ ਸ਼ਹਿਰ ਦੇ ਮਿੱਟੀਪੁੱਟ ਮੰਦਰ ਕਸਬਾ ਦੇ ਪੁਜਾਰੀ ਅਖਿਲੇਸ਼ ਪਾਂਡੇ ਪੁੱਤਰ ਕੇਸ਼ਵ ਪ੍ਰਸਾਦ ਨੂੰ ਬੀਤੀ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਚਾਕੂ ਨਾਲ ਵਾਰ ਕਰਕੇ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਸੀ। ਜਿਸ ਨੂੰ ਜ਼ਖਮੀ ਹਾਲਤ ਵਿਚ ਜਲੰਧਰ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਕਤਲ ਦਾ ਸਨਸਨੀਖੇਜ ਮਾਮਲਾ ਸਾਹਮਣੇ ਆਉਣ ’ਤੇ ਡੀ. ਐੱਸ. ਪੀ. ਦਸੂਹਾ ਰਣਜੀਤ ਸਿੰਘ ਬਦੇਸ਼ਾ ਅਤੇ ਥਾਣਾ ਮੁਖੀ ਦਸੂਹਾ ਗੁਰਪ੍ਰੀਤ ਸਿੰਘ ਪੁਲਸ ਅਧਿਕਾਰੀਆਂ ਸਮੇਤ ਮੌਕੇ ’ਤੇ ਪਹੁੰਚੇ, ਜਿਨ੍ਹਾਂ ਨੇ 2 ਘੰਟੇ ਅੰਦਰ ਹੀ ਇਸ ਅੰਨ੍ਹੇ ਕਤਲ ਨੂੰ ਟਰੇਸ ਕਰਨ ’ਚ ਸਫ਼ਲਤਾ ਹਾਸਲ ਕੀਤੀ।
ਇਸ ਕਤਲ ਮਾਮਲੇ ਵਿਚ ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਖਿਲੇਸ਼ ਪਾਂਡੇ ਨੇ ਨੌਜਵਾਨ ਨੂੰ ਰੋਟੀ ਦੇਣ ਤੋਂ ਇਨਕਾਰ ਕਰ ਦਿੱਤਾ ਸੀ, ਇਸੇ ਕਰਕੇ ਨੌਜਵਾਨ ਨੇ ਪੁਜਾਰੀ ਦਾ ਕਤਲ ਕਰ ਦਿੱਤਾ। ਅਖਿਲੇਸ਼ ਮੱਧ ਪ੍ਰਦੇਸ਼ ਦੇ ਸਾਗਰ ਜ਼ਿਲ੍ਹੇ ਦੇ ਰਹਿਣ ਵਾਲੇ ਸਨ ਅਤੇ ਪਿਛਲੇ 3 ਸਾਲਾਂ ਤੋਂ ਮੰਦਿਰ ਵਿਚ ਪਰਿਵਾਰ ਦੇ ਨਾਲ ਰਹੇ ਸਨ।
ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਵਨੀਤ ਬਿੱਟੂ ਦਾ ਧਮਾਕੇਦਾਰ ਟਵੀਟ, ਕਿਹਾ-ਡਰੱਗ ਜਾਂਚ ਦੀ ਸਮੱਗਰੀ ਕਰੋ ਸਾਂਝੀ
ਇਸ ਸਬੰਧੀ ਐੱਸ. ਐੱਸ. ਪੀ. ਹੁਸ਼ਿਆਰਪੁਰ ਕੁਲਵੰਤ ਸਿੰਘ ਹੀਰ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਡੀ. ਐੱਸ. ਪੀ. ਦਸੂਹਾ ਦੇ ਦਫ਼ਤਰ ਵਿਖੇ ਦੱਸਿਆ ਕਿ ਡੀ. ਐੱਸ. ਪੀ. ਡੀ. ਸਰਬਜੀਤ ਰਾਏ ਅਤੇ ਪੁਲਸ ਕਪਤਾਨ ਤੇਜਬੀਰ ਸਿੰਘ ਹੁੰਦਲ ਦੀ ਨਿਗਰਾਨੀ ਹੇਠ ਥਾਣਾ ਦਸੂਹਾ ਵਿਖੇ ਐੱਫ. ਆਈ. ਆਰ. ਨੰ. 230 ਧਾਰਾ 302 ਆਈ. ਪੀ. ਸੀ. ਅਧੀਨ ਕੇਸ ਦਰਜ ਕੀਤਾ ਗਿਆ। ਡੀ. ਐੱਸ. ਪੀ. ਦਸੂਹਾ, ਥਾਣਾ ਮੁਖੀ ਦਸੂਹਾ, ਇੰਚਾਰਜ ਸੀ. ਆਈ. ਏ. ਸਟਾਫ਼ ਸ਼ਿਵ ਕੁਮਾਰ, ਐੱਸ. ਆਈ. ਰੀਨਾ, ਐੱਸ. ਆਈ. ਗੁਰਪ੍ਰੀਤ ਸਿੰਘ ਦੀਆਂ ਸਪੈਸ਼ਲ ਟੀਮਾਂ ਗਠਿਤ ਕੀਤੀਆਂ ਗਈਆਂ।
ਉਨ੍ਹਾਂ ਦੱਸਿਆ ਕਿ ਕਤਲ ਕੇਸ ਦੀ ਗੁੱਥੀ ਸੁਲਝਾਉਂਦੇ ਹੋਏ ਕਾਤਲ ਸੁਰਿੰਦਰ ਕੁਮਾਰ ਉਰਫ ਛਿੰਦਾ ਉਰਫ ਕੈਂਥਾ ਪੁੱਤਰ ਸ਼ੰਕਰ ਦਾਸ ਵਾਸੀ ਪੁਰਾਣਾ ਮੁਹੱਲਾ ਸਰਾਫ਼ਾ, ਨਜ਼ਦੀਕ ਦਿਆਨੰਦ ਮਾਡਲ ਸਕੂਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਿਸ ਨੇ ਪੁਲਸ ਕੋਲ ਆਪਣਾ ਜੁਰਮ ਵੀ ਕਬੂਲ ਕੀਤਾ। ਉਨ੍ਹਾਂ ਕਿਹਾ ਕਿ ਕਾਤਲ ਪਹਿਲਾਂ ਵੀ ਇਕ ਕਤਲ ਕਰ ਚੁੱਕਾ ਹੈ, ਜੋ ਥਾਣਾ ਕਪੂਰਥਲਾ ਵਿਖੇ ਮੁਕੱਦਮਾ ਨੰ. 100 ਮਿਤੀ 30-01-1988 ਤਹਿਤ ਧਾਰਾ 302 ਅਧੀਨ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਹੋਰ ਵੀ ਤਫ਼ਤੀਸ਼ ਜਾਰੀ ਹੈ।
ਡੀ.ਐੱਸ.ਪੀ. ਦਸੂਹਾ ਰਣਜੀਤ ਸਿੰਘ ਬਦੇਸ਼ਾ ਨੇ ਦੱਸਿਆ ਕਿ ਸੀ. ਸੀ. ਟੀ. ਵੀ. ਫੁਟੇਜ ਰਾਹੀਂ ਅੰਨ੍ਹੇ ਕਤਲ ਨੂੰ ਸੁਲਝਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਕਤਲ ਦੇ ਦੋਸ਼ੀ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਸ ਰਿਮਾਂਡ ਤੋਂ ਬਾਅਦ ਹੋਰ ਵੀ ਤਫਤੀਸ਼ ਜਾਰੀ ਰੱਖੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ-ਜੰਮੂ ਹਾਈਵੇਅ ਨੇੜੇ ਵਾਪਰਿਆ ਹਾਦਸਾ, ਪੁੱਤ ਦੀਆਂ ਅੱਖਾਂ ਸਾਹਮਣੇ ਬੀਮਾਰ ਪਿਤਾ ਦੀ ਮੌਤ
ਮੰਦਰ ਦੇ ਨੇੜੇ ਹੀ ਘੁੰਮ ਰਿਹਾ ਸੀ ਮੁਲਜ਼ਮ
ਪਤਨੀ ਰਾਨੂੰ ਨੇ ਦੱਸਿਆ ਕਿ ਰਾਤ ਨੂੰ ਜਦੋਂ ਉਸ ਦਾ ਪਤੀ ਮੰਦਰ ਦਾ ਗੇਟ ਬੰਦ ਕਰ ਗਿਆ ਤਾਂ ਗੇਟ 'ਤੇ ਹੀ ਉਸ ਦੇ ਪਤੀ ਨੂੰ ਇਕ ਵਿਅਕਤੀ ਨੇ 2 ਵਾਰ ਚਾਕੂ ਨਾਲ ਮਾਰਿਆ। ਰੌਲਾ ਪਾਉਣ 'ਤੇ ਨੇੜੇ ਦੇ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ। ਦੋਸ਼ੀ ਕੱਲ੍ਹ ਮੰਦਿਰ ਵਿਚ ਇਸ਼ਨਾਨ ਕਰਨ, ਕੱਪੜੇ ਧੋਣ ਅਤੇ ਆਰਾਮ ਕਰਨ ਲਈ ਮੰਦਿਰ ਵਿਚ ਆਇਆ ਸੀ ਅਤੇ ਸਾਰਾ ਦਿਨ ਮੰਦਰ ਦੇ ਆਲੇ-ਦੁਆਲੇ ਹੀ ਚੱਕਰ ਲਗਾਉਂਦਾ ਰਿਹਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ
NEXT STORY