ਖੰਨਾ (ਵਿਪਨ, ਸੂਦ) : ਸਥਾਨਕ ਥਾਣਾ ਦੋਰਾਹਾ 'ਚ ਪੈਂਦੇ ਪਿੰਡ ਕੱਦੋਂ ਦੇ ਸ਼ਰਾਬ ਦੇ ਅਹਾਤੇ 'ਤੇ ਕੰਮ ਕਰਦੇ ਕਰਿੰਦੇ ਦਾ ਬੀਤੀ ਦੇਰ ਰਾਤ ਕਤਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਠੇਕੇ 'ਤੇ ਕੰਮ ਕਰਨ ਵਾਲੇ ਰਜਿੰਦਰ ਕੁਮਾਰ ਨੇ ਦੱਸਿਆ ਕਿ ਕੁਝ ਅਣਪਛਾਤੇ ਵਿਅਕਤੀ ਠੇਕੇ ਤੋਂ ਬੀਤੀ ਦੇਰ ਰਾਤ ਸ਼ਰਾਬ ਲੈਣ ਆਏ ਸਨ ਪਰ ਸਰਕਾਰ ਦੇ ਹੁਕਮਾਂ 'ਤੇ 6 ਵਜੇ ਠੇਕੇ ਬੰਦ ਕਰ ਦਿੱਤੇ ਜਾਂਦੇ ਹਨ, ਜਿਸ ਕਾਰਨ ਠੇਕੇ ਦੇ ਕਰਿੰਦੇ ਵੱਲੋਂ ਸ਼ਰਾਬ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ।
ਇਸ ਕਾਰਨ ਸ਼ਰਾਬ ਲੈਣ ਆਏ ਵਿਅਕਤੀਆਂ ਨੇ ਉਕਤ ਕਰਿੰਦੇ 'ਤੇ ਹਮਲਾ ਕਰ ਦਿੱਤਾ ਪਰ ਕਰਿੰਦਾ ਕਿਸੇ ਤਰ੍ਹਾਂ ਉੱਥੋਂ ਜਾਨ ਬਚਾ ਕੇ ਭੱਜ ਗਿਆ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਸ਼ਰਾਬ ਦੇ ਅਹਾਤੇ 'ਤੇ ਕੰਮ ਕਰਨ ਵਾਲੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਪਿਛਲੇ ਖੇਤਾਂ 'ਚ ਸੁੱਟ ਦਿੱਤਾ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਦਵਿੰਦਰ ਪਾਲ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲਾਵਰਾਂ 'ਚੋਂ ਕੁੱਝ ਦੀ ਪਛਾਣ ਕਰ ਲਈ ਗਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਫੜ੍ਹਨ ਸਬੰਧੀ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ।
ਕੋਰੋਨਾ ਤੋਂ ਬਾਅਦ ਹੁਣ ਪੰਜਾਬ 'ਚ ਟਿੱਡੀ ਦਲ ਦਾ ਹਮਲਾ, ਖੇਤੀਬਾੜੀ ਮਹਿਕਮੇ ਦੀਆਂ ਤਿਆਰੀਆਂ ਨਾਕਾਫ਼ੀ
NEXT STORY