ਲੁਧਿਆਣਾ (ਅਨਿਲ) : ਥਾਣਾ ਮਿਹਰਬਾਨ ਅਧੀਨ ਪੈਂਦੇ ਪਿੰਡ ਕਡਿਆਣਾ 'ਚ ਵੀਰਵਾਰ ਸਵੇਰੇ ਖੇਤ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ। ਮੌਕੇ 'ਤੇ ਮੌਜੂਦ ਪਿੰਡ ਦੇ ਲੋਕਾਂ ਨੇ ਤੁਰੰਤ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ। ਪੁਲਸ ਮੁਤਾਬਕ ਮ੍ਰਿਤਕ ਵਿਅਕਤੀ ਪਰਵਾਸੀ ਹੈ ਅਤੇ ਅਜੇ ਤੱਕ ਉਸ ਦੀ ਪਛਾਣ ਨਹੀਂ ਕੀਤੀ ਜਾ ਸਕੀ ਹੈ।

ਮ੍ਰਿਤਕ ਦੇ ਸਰੀਰ 'ਤੇ ਡੂੰਘੇ ਸੱਟਾਂ ਦੇ ਨਿਸ਼ਾਨ ਹਨ, ਜਦੋਂ ਕਿ ਲਾਸ਼ ਨੇੜਿਓਂ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਫਿਲਹਾਲ ਪੁਲਸ ਨੇ ਲਾਸ਼ ਨੂੰ 72 ਘੰਟਿਆਂ ਤੱਕ ਸ਼ਨਾਖਤ ਲਈ ਲਾਸ਼ ਘਰ 'ਚ ਰੱਖਵਾ ਦਿੱਤਾ ਹੈ ਅਤੇ ਅਣਪਛਾਤੇ ਲੋਕਾਂ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।
ਕੈਪਟਨ ਨੇ ਦੂਰਬੀਨ ਰਾਹੀਂ ਕੀਤੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ
NEXT STORY