ਨਕੋਦਰ (ਪਾਲੀ)- ਥਾਣਾ ਸਦਰ ਅਧੀਨ ਆਉਂਦੀ ਚੌਕੀ ਸ਼ੰਕਰ ਵਿਖੇ ਸ਼ੱਕੀ ਹਾਲਾਤ ’ਚ ਅਣਪਛਾਤੇ ਵਿਅਕਤੀ ਤੇਜ਼ਧਾਰ ਹਥਿਆਰਾਂ ਨਾਲ ਬਜ਼ੁਰਗ ਦਾ ਕਤਲ ਕਰਕੇ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਅਜੀਤ ਸਿੰਘ ਵਜੋਂ ਹੋਈ ਹੈ, ਜੋ ਪਿੰਡ ’ਚ ਲੱਕੜ ਦਾ ਆਰੇ ’ਤੇ ਮਿਹਨਤ-ਮਜ਼ਦੂਰੀ ਕਰਕੇ ਪਰਿਵਾਰ ਦਾ ਪਾਲਣ-ਪੋਸ਼ਣ ਕਰਦਾ ਸੀ। ਉੱਧਰ ਘਟਨਾ ਦੀ ਸੂਚਨਾ ਮਿਲਦੇ ਡੀ. ਐੱਸ. ਪੀ. ਲਖਵਿੰਦਰ ਸਿੰਘ ਮੱਲ, ਸਦਰ ਥਾਣਾ ਮੁਖੀ ਸੁਖਜੀਤ ਸਿੰਘ, ਨੂਰਮਹਿਲ ਥਾਣਾ ਮੁਖੀ ਗੁਰਿੰਦਰਜੀਤ ਸਿੰਘ ਨਾਗਰਾ, ਸ਼ੰਕਰ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ: ਰਾਘਵ ਚੱਢਾ ਦਾ ਵੱਡਾ ਬਿਆਨ, ਕਿਹਾ- ‘ਆਪ’ ਨੂੰ ਹਰਾਉਣ ਲਈ ਇਕੱਠੇ ਹੋ ਰਹੇ ਵਿਰੋਧੀ
ਸਦਰ ਪੁਲਸ ਨੂੰ ਦਿੱਤੇ ਬਿਆਨਾਂ ’ਚ ਮ੍ਰਿਤਕ ਦੇ ਪੁੱਤਰ ਗੁਰਦੀਪ ਸਿੰਘ ਉਰਫ਼ ਦੀਪਾ ਨੇ ਦੱਸਿਆ ਕਿ ਬੀਤੀ ਦੁਪਹਿਰ ਨੂੰ ਮੈਂ ਆਪਣੇ ਨੌਕਰ ਸਮੇਤ ਘਰ ਰੋਟੀ ਖਾਣ ਲਈ ਗਿਆ ਸੀ। ਜਦੋਂ ਵਾਪਸ ਆਰੇ ’ਤੇ ਪਹੁੰਚਿਆ ਤਾਂ ਮੇਰੇ ਪਿਤਾ ਅਜੀਤ ਸਿੰਘ ਖ਼ੂਨ ਨਾਲ ਲਥਪਥ ਜ਼ਖ਼ਮੀ ਹਾਲਤ ’ਚ ਡਿੱਗੇ ਪਏ ਸਨ। ਉਨ੍ਹਾਂ ਦੇ ਸਰੀਰ ਅਤੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਾਫ਼ੀ ਵਾਰ ਕੀਤੇ ਹੋਏ ਸਨ। ਅਸੀਂ ਆਪਣੇ ਪਿਤਾ ਨੂੰ ਇਲਾਜ ਲਈ ਤੁਰੰਤ ਪਹਿਲਾਂ ਸਥਾਨਕ ਪ੍ਰਾਈਵੇਟ ਹਸਪਤਾਲ ਵਿਖੇ ਲੈ ਗਏ। ਹਾਲਤ ਜ਼ਿਆਦਾ ਗੰਭੀਰ ਹੋਣ ਕਰ ਕੇ ਡਾਕਟਰਾਂ ਨੇ ਉਨ੍ਹਾਂ ਨੂੰ ਜਲੰਧਰ ਰੈਫਰ ਕਰ ਦਿੱਤਾ ਪਰ ਜਦੋਂ ਜਲੰਧਰ ਪਹੁੰਚੇ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਨੂਰਮਹਿਲ: ਕਰਵਾਚੌਥ ਦੇ ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਪਤਨੀ ਤੋਂ ਦੁਖ਼ੀ ਪਤੀ ਨੇ ਕੀਤੀ ਖ਼ੁਦਕੁਸ਼ੀ
ਪੁਲਸ ਖੰਘਾਲ ਰਹੀ ਹੈ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ : ਡੀ. ਐੱਸ. ਪੀ. ਮੱਲ
ਪਿੰਡ ਸ਼ੰਕਰ ’ਚ ਦਿਨ-ਦਿਹਾੜੇ ਹੋਏ ਬਜ਼ੁਰਗ ਦੇ ਕਤਲ ਦੇ ਮਾਮਲੇ ਸਬੰਧੀ ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ ਮੱਲ ਨੇ ਦੱਸਿਆ ਕਿ ਮ੍ਰਿਤਕ ਅਜੀਤ ਸਿੰਘ ਦੇ ਪੁੱਤਰ ਗੁਰਦੀਪ ਸਿੰਘ ਉਰਫ਼ ਦੀਪਾ ਵਾਸੀ ਪਿੰਡ ਸ਼ੰਕਰ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਥਾਣਾ ਸਦਰ ਨਕੋਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੁਲਸ ਦੀਆਂ ਵੱਖ-ਵੱਖ ਟੀਮਾਂ ਵਾਰਦਾਤ ਦੇ ਨਜ਼ਦੀਕ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲ ਰਹੀਆਂ ਹਨ। ਹੋਈ ਵਾਰਦਾਤ ਨੂੰ ਜਲਦ ਹੀ ਟਰੇਸ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਚਰਚਾ ਦਾ ਵਿਸ਼ਾ ਬਣੀ CM ਚੰਨੀ ਦੀ ਸਾਦਗੀ, ਬਜ਼ੁਰਗ ਔਰਤ ਨਾਲ ਸਾਂਝੇ ਕੀਤੇ ਵਿਚਾਰ ਤੇ ਖਾਧਾ ਸਾਦਾ ਭੋਜਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਕਾਰਨ ਦੋ ਨੌਜਵਾਨਾਂ ਦੀ ਮੌਤ
NEXT STORY