ਭੋਗਪੁਰ (ਰਾਜੇਸ਼ ਸੂਰੀ)— ਕੋਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਪੰਜਾਬ 'ਚ ਕਰਫਿਊ ਲੱਗਾ ਹੋਇਆ ਹੈ ਅਤੇ ਪੁਲਸ ਵੱਲੋਂ ਸਖਤੀ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਜਲੰਧਰ ਦੇ ਭੋਗਪੁਰ ਦੇ ਨੇੜਲੇ ਪਿੰਡ ਮੋਗਾ 'ਚ ਗੁੱਜਰਾ ਦੇ ਡੇਰੇ ਨੇੜੇ ਨੌਜਵਾਨ ਦਾ ਬੇਰਿਹਮੀ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਸਰਪੰਚ ਵੱਲੋਂ ਰਾਜੂ ਦੇ ਰੂਪ 'ਚ ਕੀਤੀ ਗਈ ਹੈ।
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਧੀ ਕੋਰੋਨਾ ਪਾਜ਼ੀਟਿਵ!
ਇਹ ਵੀ ਪੜ੍ਹੋ: ਫਗਵਾੜਾ ਦੇ ਵਾਸੀ ਦੀ ਅਮਰੀਕਾ 'ਚ 'ਕੋਰੋਨਾ ਵਾਇਰਸ' ਨਾਲ ਮੌਤ
ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਕੁਝ ਲੋਕਾਂ ਨੇ ਨੌਜਵਾਨ ਦੀ ਲਾਸ਼ ਪਈ ਦੇਖੀ ਅਤੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ । ਮੌਕੇ 'ਤੇ ਪੁੱਜੇ ਏ. ਐੱਸ. ਆਈ, ਹਰਦੀਪ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਜਿਸ ਤੌ ਇਹ ਸਾਫ ਪਤਾ ਲੱਗਦਾ ਹੈ ਕਿ ਤੇਜ਼ਧਾਰ ਹਥਿਆਰਾਂ ਨਾਲ ਤਿੱਖੇ ਵਾਰ ਕਰਕੇ ਉਕਤ ਨੌਜਵਾਨ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ। ਮ੍ਰਿਤਕ ਦੀ ਹਾਲੇ ਤੱਕ ਕੋਈ ਪਛਾਣ ਨਹੀਂ ਹੋ ਸਕੀ ਹੈ। ਫਿਲਹਾਲ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਭਾਈ ਨਿਰਮਲ ਸਿੰਘ ਦੀ ਆਖਰੀ ਫੋਨ ਕਾਲ ਆਈ ਸਾਹਮਣੇ, ਰਿਕਾਰਡਿੰਗ ਹੋਈ ਵਾਇਰਲ (ਵੀਡੀਓ)
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖਬਰ, 'ਕੋਵਾ ਐਪ' ਰਾਹੀਂ ਲਵੋ ਜ਼ਰੂਰੀ ਵਸਤਾਂ ਦੀ ਸਪਲਾਈ
ਉਥੇ ਹੀ ਇਸ ਕਤਲ ਦੇ ਮਾਮਲੇ ਸਬੰਧੀ ਪਿੰਡ ਮੋਗਾ ਦੇ ਸਰਪੰਚ ਸਤਨਾਮ ਸਿੰਘ ਨੇ ਪੁਲਸ ਨੂੰ ਬਿਆਨ ਦਿੱਤਾ ਕਿ ਉਹ ਪਿੰਡ ਮੋਗਾ ਦਾ ਸਰਪੰਚ ਹੈ ਅਤੇ ਬੀਤੀ ਸ਼ਾਮ ਉਹ ਇਧਰੋਂ ਦੁੱਧ ਲੈ ਕੇ ਵਾਪਸ ਆ ਰਿਹਾ ਸੀ। ਇਸੇ ਦੌਰਾਨ ਰਾਜੂ ਅਸ਼ੀਸ਼ ਨਾਂ ਦੇ ਇੱਕ ਨੌਜਵਾਨ ਨਾਲ ਸ਼ਰਾਬ ਪੀ ਰਿਹਾ ਸੀ ਅਤੇ ਅੱਜ ਸਵੇਰੇ ਸਰਪੰਚ ਨੂੰ ਕਿਸੇ ਨੇ ਆ ਕੇ ਜਾਣਕਾਰੀ ਦਿੱਤੀ ਕਿ ਪਰਾਲੀ ਨੇੜੇ ਇਕ ਲਾਸ਼ ਪਈ ਹੈ ਜਦੋਂ ਸਰਪੰਚ ਨੇ ਜਾ ਕੇ ਦੇਖਿਆ ਤਾਂ ਉਹ ਲਾਸ਼ ਰਾਜੂ ਦੀ ਸੀ।
ਇਹ ਵੀ ਪੜ੍ਹੋ: ਸ੍ਰੀ ਹਰਿਮੰਦਰ ਸਾਹਿਬ, ਗੁ. ਸ਼ਹੀਦ ਗੰਜ ਅਤੇ ਨਾਲ ਲੱਗਦੇ ਗੁਰਦੁਆਰਿਆਂ 'ਚੋਂ ਉੱਡੀਆਂ ਰੌਣਕਾਂ
ਇਹ ਵੀ ਪੜ੍ਹੋ: ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ
ਸਰਪੰਚ ਨੇ ਪੁਲਸ ਨੂੰ ਬਿਆਨ ਦਿੱਤਾ ਕਿ ਅਸ਼ੀਸ਼ ਨੇ ਹੀ ਇਸ ਦਾ ਕਤਲ ਕੀਤਾ ਹੈ। ਪੁਲਸ ਵੱਲੋਂ ਅਸ਼ੀਸ਼ ਕੁਮਾਰ ਪੁੱਤਰ ਸੁਰੇਸ਼ ਚੌਧਰੀ ਵਾਸੀ ਪਿੰਡ ਮੋਗਾ ਖਿਲਾਫ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁਲਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ
ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ ਵੱਧ ਰਹੀ ਕੋਰੋਨਾ ਪੀੜਤਾਂ ਦੀ ਗਿਣਤੀ, ਜਾਣੋ ਕੀ ਨੇ ਤਾਜ਼ਾ ਹਾਲਾਤ
ਹੁਣ ਕੋਰੋਨਾ ਮਰੀਜ਼ਾਂ ਨੂੰ ਰੋਬੋਟ ਖੁਆਏਗਾ ਖਾਣਾ ਤੇ ਦਵਾਈਆਂ
NEXT STORY