ਭੋਗਪੁਰ (ਰਾਣਾ ਭੋਗਪੁਰੀਆ)- ਥਾਣਾ ਭੋਗਪੁਰ ਦੇ ਪਿੰਡ ਮਾਧੋਪੁਰ ਵਿਖੇ ਨੌਜਵਾਨ ਵਿਆਹੁਤਾ ਔਰਤ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾ ਪੂਨਮ ਦੇ ਪਿਤਾ ਓਂਕਾਰ ਸਿੰਘ ਵਾਸੀ ਜੰਡੀਰ ਥਾਣਾ ਭੋਗਪੁਰ ਨੇ ਪੁਲਸ ਕੋਲ ਦਰਜ ਕਰਵਾਏ ਆਪਣੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦੀ ਧੀ ਪੂਨਮ ਮਾਧੋਪੁਰ ਵਾਸੀ ਪਰਮਜੀਤ ਪੁੱਤਰ ਮੋਹਣ ਲਾਲ ਨਾਲ ਪਿਆਰ ਕਰਦੀ ਸੀ।
ਇਸ ਤੋਂ ਬਾਅਦ ਉਨ੍ਹਾਂ ਨੇ ਦੋਵਾਂ ਦਾ ਵਿਆਹ ਕਰਵਾ ਦਿੱਤਾ ਅਤੇ ਇਸ ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਇਕ ਪੁੱਤਰ ਨੇ ਜਨਮ ਲਿਆ ਸੀ, ਜੋ ਹੁਣ ਚਾਰ ਸਾਲ ਦਾ ਹੋ ਗਿਆ ਹੈ। ਪੂਨਮ ਦੇ ਪਿਤਾ ਨੇ ਦੱਸਿਆ ਕਿ ਵਿਆਹ ਤੋਂ ਦੋ ਸਾਲ ਬਾਅਦ ਸਹੁਰਾ ਪਰਿਵਾਰ ਪੂਨਮ ਨੂੰ ਤੰਗ-ਪਰੇਸ਼ਾਨ ਕਰਨ ਲੱਗ ਪਿਆ। ਪੂਨਮ ਨੇ ਪਹਿਲਾਂ ਦੱਸਿਆ ਸੀ ਕਿ ਉਸ ਦਾ ਪਤੀ ਕਿਸੇ ਦੂਸਰੀ ਔਰਤ ਨਾਲ ਵੀ ਸੰਬੰਧ ਰੱਖਦਾ ਹੈ।
ਇਹ ਵੀ ਪੜ੍ਹੋ- ਕਾਂਗਰਸ ਦਾ 'ਹੱਥ' ਛੱਡ ਕੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਰਵਨੀਤ ਬਿੱਟੂ ਦਾ ਪਹਿਲਾ ਬਿਆਨ ਆਇਆ ਸਾਹਮਣੇ
ਇਸ ਤੋਂ ਬਾਅਦ ਹੌਲੀ-ਹੌਲੀ ਘਰ ਵਿੱਚ ਝਗੜਾ ਸ਼ੁਰੂ ਹੋ ਗਿਆ। ਪੂਨਮ ਦੇ ਪਿਤਾ ਨੇ ਅੱਗੇ ਦੱਸਿਆ ਕਿ ਪੂਨਮ ਨੇ ਆਪਣੇ ਸੱਸ-ਸਹੁਰਾ ਤੇ ਜੇਠ ਨੂੰ ਵੀ ਆਪਣੇ ਪਤੀ ਦੀ ਕਰਤੂਤ ਬਾਰੇ ਦੱਸਿਆ, ਪਰ ਕਿਸੇ ਨੇ ਵੀ ਉਸ ਦੀ ਗੱਲ ਵੱਲ ਧਿਆਨ ਨਾ ਦਿੱਤਾ। ਇਸ ਤੋਂ ਬਾਅਦ ਉਸ ਦੇ ਘਰ 'ਚ ਉਸ ਦੀ ਲਾਸ਼ ਮਿਲੀ, ਜਿਸ ਨੂੰ ਦੇਖਣ 'ਤੇ ਉਸ ਦੇ ਗਲ਼ੇ 'ਤੇ ਨਿਸ਼ਾਨ ਹਨ। ਇਨ੍ਹਾਂ ਨਿਸ਼ਾਨਾਂ ਨੂੰ ਦੇਖ ਕੇ ਲਗਦਾ ਹੈ ਕਿ ਉਸ ਦਾ ਗਲ਼ ਘੁੱਟ ਕੇ ਕਤਲ ਕੀਤਾ ਗਿਆ ਹੈ।
ਭੋਗਪੁਰ ਪੁਲਸ ਨੇ ਪੂਨਮ ਦੇ ਪਤੀ ਪਰਮਜੀਤ ਬਾਂਸਲ ਸਹੁਰਾ ਮੋਹਣ ਲਾਲ, ਸੱਸ ਮਨਪ੍ਰੀਤ ਕੌਰ ਤੇ ਜੇਠ ਮਨੋਜ ਕੁਮਾਰ ਖਿਲਾਫ਼ ਧਾਰਾ 302, 34 ਆਈਪੀਸੀ ਅਧੀਨ ਕੇਸ ਦਰਜ ਕਰ ਲਿਆ ਹੈ। ਇੰਸਪੈਕਟਰ ਜਤਿੰਦਰ ਸਿੰਘ ਨੇ ਦੱਸਿਆ ਕਿ ਚਾਰ ਦੋਸ਼ੀਆਂ ਵਿੱਚੋਂ ਦੋ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਬਾਕੀ ਦੋ ਦੀ ਭਾਲ ਜਾਰੀ ਹੈ। ਪੂਨਮ ਦਾ ਪਤੀ ਪਰਮਜੀਤ ਬੰਸਲ ਅਤੇ ਸਹੁਰਾ ਮੋਹਣ ਲਾਲ ਭੋਗਪੁਰ ਪੁਲਸ ਨੇ ਗ੍ਰਿਫਤਾਰ ਕਰ ਲਏ ਹਨ।
ਇਹ ਵੀ ਪੜ੍ਹੋ- ਰਵਨੀਤ ਬਿੱਟੂ ਦੇ ਭਾਜਪਾ 'ਚ ਸ਼ਾਮਲ ਹੋਣ ਦੀ ਖ਼ਬਰ ਸੁਣ ਹੈਰਾਨ ਰਹਿ ਗਏ ਕਾਂਗਰਸੀ, ਚੰਡੀਗੜ੍ਹ ਤੋਂ ਲੜ ਸਕਦੇ ਨੇ ਚੋਣ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਕੁੜੀ ਨੂੰ ਛੇੜਨ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਵਾਲੇ ਪਿਓ-ਪੁੱਤ ਖ਼ਿਲਾਫ਼ ਮਾਮਲਾ ਦਰਜ
NEXT STORY