ਲੁਧਿਆਣਾ (ਰਿਸ਼ੀ/ਗੌਤਮ): ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਅਤੇ ਪਾਰਟੀ ਦੇ ਸਾਥੀ ਵਰਕਰਾਂ ਦੇ ਨਾਲ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਇਕ ਮੀਟਿੰਗ ਕਰ ਰਹੇ ਨੌਜਵਾਨ ਨੂੰ ਫ਼ੋਨ 'ਤੇ ਜਾਨੋ ਮਾਰਨ ਦੀ ਧਮਕੀ ਦੇਣ ਦੇ ਦੋਸ਼ ਹੇਠ ਥਾਣਾ ਡਵੀਜ਼ਨ ਨੰਬਰ 6 ਦੀ ਪੁਲਸ ਨੇ ਧਾਰਾ 294, 506 ਦੇ ਤਹਿਤ ਕੇਸ ਦਰਜ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - 'ਆਪ' MLA ਖ਼ਿਲਾਫ਼ ਸੋਸ਼ਲ ਮੀਡੀਆ 'ਤੇ ਪੋਸਟ ਪਾਉਣ ਵਾਲੇ ਨੌਜਵਾਨ ਖ਼ਿਲਾਫ਼ ਪੰਜਾਬ ਪੁਲਸ ਵੱਲੋਂ ਮਾਮਲਾ ਦਰਜ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਪਾਰਟੀ ਵਰਕਰ ਅਰਸ਼ਦੀਪ ਸਿੰਘ ਵਾਸੀ ਵਿਸ਼ਵਕਰਮਾ ਕਲੋਨੀ, ਢੋਲੇਵਾਲ ਨੇ ਦੱਸਿਆ ਕਿ ਬੁੱਧਵਾਰ ਨੂੰ ਵਿਧਾਇਕ ਸਿੱਧੂ ਤੇ ਪਾਰਟੀ ਵਰਕਰਾਂ ਦੇ ਨਾਲ ਲੇਬਰ ਕਲੋਨੀ ਵਿਚ ਰੱਖੀ ਮੀਟਿੰਗ ਵਿਚ ਹਿੱਸਾ ਲੈਣ ਜਾ ਰਿਹਾ ਸੀ, ਉਦੋਂ ਹੀ ਫ਼ੋਨ 'ਤੇ ਉਸ ਨੂੰ ਅਣਪਛਾਤੇ ਵਿਅਕਤੀ ਨੇ ਗਾਹਲਾਂ ਕੱਢਦਿਆਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਮਗਰੋਂ ਉਸ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਵਲ ਹਸਪਤਾਲ ’ਚ ਰਾਤ ਸਮੇਤ ਪੁਲਸ ਤੇ ਡਾਕਟਰ ਨਾਲ ਹੱਥੋਪਾਈ ਕਰਨ ’ਤੇ 2 ਗ੍ਰਿਫ਼ਤਾਰ
NEXT STORY