ਮੋਗਾ (ਆਜ਼ਾਦ) - ਮੋਗਾ ਦੇ ਸ਼ਾਦੀਸ਼ੁਦਾ ਇਕ ਗ੍ਰੰਥੀ ਵੱਲੋਂ 17 ਸਾਲਾ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧ 'ਚ ਜਾਂਚ ਦੇ ਬਾਅਦ ਥਾਣਾ ਸਿਟੀ ਸਾਊਥ ਮੋਗਾ ਵੱਲੋਂ ਲੜਕੀ ਦੇ ਪਿਤਾ ਦੀ ਸ਼ਿਕਾਇਤ 'ਤੇ ਦੋਸ਼ੀ ਕੁਲਦੀਪ ਸਿੰਘ ਨਿਵਾਸੀ ਮੋਗਾ ਖਿਲਾਫ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਸੂਤਰਾਂ ਅਨੁਸਾਰ ਸ਼ਿਕਾਇਤਕਰਤਾ ਨੇ ਕਿਹਾ ਕਿ ਉਸ ਦੀ 17 ਸਾਲਾ ਨਾਬਾਲਗ ਬੇਟੀ ਜੋ 12ਵੀਂ 'ਚ ਪੜ੍ਹਦੀ ਸੀ, ਬੀਤੀ 6 ਸਤੰਬਰ ਨੂੰ ਘਰੋਂ ਟਿਊਸ਼ਨ ਪੜ੍ਹਨ ਗਈ ਪਰ ਘਰ ਵਾਪਸ ਨਹੀਂ ਆਈ। ਅਸੀਂ ਉਸ ਦੀ ਬਹੁਤ ਤਲਾਸ਼ ਕੀਤੀ ਅਤੇ ਰਿਸ਼ਤੇਦਾਰਾਂ ਨੂੰ ਵੀ ਪੁੱਛਿਆ। ਕੋਈ ਸੁਰਾਗ ਨਾ ਮਿਲਣ 'ਤੇ ਸਾਨੂੰ ਪਤਾ ਲੱਗਾ ਕਿ ਦੋਸ਼ੀ ਕੁਲਦੀਪ ਸਿੰਘ ਗ੍ਰੰਥੀ ਜੋ ਸ਼ਾਦੀਸ਼ੁਦਾ ਹੈ, ਮੇਰੀ ਬੇਟੀ ਨੂੰ ਵਿਆਹ ਦਾ ਝਾਂਸਾ ਦੇ ਕੇ ਕਿਧਰੇ ਵਰਗਲਾ ਕੇ ਲੈ ਗਿਆ ਹੈ, ਜਿਸ 'ਤੇ ਅਸੀਂ ਪੁਲਸ ਨੂੰ ਸੂਚਿਤ ਕੀਤਾ।
ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਤੇ ਗ੍ਰੰਥੀ ਦੇ ਛੁਪਣ ਵਾਲੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ ਪਰ ਅਜੇ ਤਕ ਕੋਈ ਪਤਾ ਨਹੀਂ ਲੱਗ ਸਕਿਆ। ਜਲਦ ਹੀ ਕੋਈ ਸੁਰਾਗ ਲੱਗਣ ਦੀ ਸੰਭਾਵਨਾ ਹੈ।
ਗੌਰੀ ਦੇ ਕਾਤਲਾਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ
NEXT STORY