ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਵਿਆਹ ਦੇ ਝਾਂਸੇ ’ਚ ਨਾਬਾਲਗ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ੀ ਨੂੰ 20 ਸਾਲ ਕੈਦ ਅਤੇ 50 ਹਜ਼ਾਰ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਉਸ ਦੀ ਪਛਾਣ ਪੰਚਕੂਲਾ ਦੇ ਰਹਿਣ ਵਾਲੇ ਸਤਿੰਦਰ ਉਰਫ਼ ਸੰਨੀ ਵਜੋਂ ਹੋਈ ਹੈ।
ਸੈਕਟਰ-34 ਥਾਣਾ ਪੁਲਸ ਨੇ ਜ਼ੀਰਕਪੁਰ ਥਾਣਾ ’ਚ ਦਰਜ ਜ਼ੀਰੋ ਐੱਫ. ਆਈ. ਆਰ ਤੋਂ ਬਾਅਦ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ। ਪੁਲਸ ਨੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ’ਚ ਦੋਸ਼ ਪੱਤਰ ਦਾਖ਼ਲ ਕੀਤਾ। ਅਦਾਲਤ ਨੇ ਸਤਿੰਦਰ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾ ’ਤੇ ਫ਼ੈਸਲਾ ਸੁਣਾਇਆ ਹੈ। ਉੱਥੇ ਹੀ, ਨਾਬਾਲਗ ਦੋਸ਼ੀ ਨੂੰ ਜਨਵਰੀ ’ਚ ਸਜ਼ਾ ਸੁਣਾਈ ਗਈ ਸੀ।
ਪੰਜਾਬ ਬਿਜਲੀ ਵਿਭਾਗ ਨੇ ਕਰ ਦਿੱਤੀ ਵੱਡੀ ਕਾਰਵਾਈ, ਇਨ੍ਹਾਂ ਲੋਕਾਂ ਨੂੰ ਭੇਜੇ ਸੰਮਨ
NEXT STORY