ਮੋਹਾਲੀ (ਜੱਸੀ) : ਮੋਹਾਲੀ ਜ਼ਿਲ੍ਹੇ 'ਚ ਉਸ ਵੇਲੇ ਵੱਡੀ ਵਾਰਦਾਤ ਵਾਪਰੀ, ਜਦੋਂ ਐੱਸ. ਐੱਸ. ਪੀ. ਦਫ਼ਤਰ ਤੋਂ ਕੁੱਝ ਕਦਮਾਂ ਦੀ ਦੂਰੀ 'ਤੇ ਮੁੱਖ ਗੇਟ ਦੇ ਬਾਹਰ ਇਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਿਅਕਤੀ ਨੂੰ ਮੋਟਰਸਾਈਕਲ ਸਵਾਰਾਂ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਕਤਲ ਕੀਤਾ ਗਿਆ। ਮ੍ਰਿਤਕ ਦੀ ਪਛਾਣ ਗੁਰਵਿੰਦਰ ਗੁਰੀ ਵਾਸੀ ਥਾਣਾ ਸਦਰ ਖਰੜ ਵਜੋਂ ਹੋਈ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਦੇ ਨਾਮੀ 5 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਨੂੰ ਕੀਤੀ ਗਈ ਛੁੱਟੀ
ਇਸ ਘਟਨਾ ਦੌਰਾਨ ਉਸ ਦੀ ਪਤਨੀ ਵੀ ਗੰਭੀਰ ਜ਼ਖਮੀ ਹੋ ਗਈ, ਜਿਸ ਨੂੰ ਹਸਪਤਾਲ ਲਿਜਾਇਆ ਗਿਆ ਹੈ। ਹਮਲਾਵਰਾਂ ਵਲੋਂ ਕਰੀਬ 15 ਰਾਊਂਡ ਫਾਇਰ ਕੀਤੇ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ 'ਤੇ 2 ਹਮਲਾਵਰ ਆਏ। ਇਨ੍ਹਾਂ 'ਚੋਂ ਇਕ ਨੇ ਗੁਰਪ੍ਰੀਤ 'ਤੇ ਗੋਲੀਆਂ ਚਲਾਈਆਂ ਅਤੇ ਫਿਰ ਦੋਵੇਂ ਹਮਲਾਵਰ ਮੋਟਰਸਾਈਕਲ 'ਤੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਪੰਜਾਬ ਦੇ 18 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ ਜਾਰੀ, ਬਿਜਲੀ ਤੇ ਗਰਜ ਨਾਲ ਤੇਜ਼ ਹਵਾਵਾਂ ਦੀ ਚਿਤਾਵਨੀ
ਫਿਲਹਾਲ ਘਟਨਾ ਦੀ ਸੂਚਨਾ ਮਿਲਣ 'ਤੇ ਸਾਰੇ ਸੀਨੀਅਰ ਪੁਲਸ ਅਧਿਕਾਰੀ ਮੌਕੇ 'ਤੇ ਪੁੱਜੇ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੋਰਚਰੀ 'ਚ ਭੇਜ ਦਿੱਤਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭਾਜਪਾ ਨੇ ਪੰਜਾਬ ਸਰਕਾਰ ਦੀ 'ਸਿਹਤ ਬੀਮਾ ਯੋਜਨਾ' 'ਤੇ ਚੁੱਕੇ ਸਵਾਲ, ਪੜ੍ਹੋ ਤਰੁਣ ਚੁੱਘ ਦਾ ਬਿਆਨ (ਵੀਡੀਓ)
NEXT STORY