ਲੁਧਿਆਣਾ (ਰਿਸ਼ੀ)- ਲੁਧਿਆਣਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ ਵਿਅਕਤੀ ਵੱਲੋਂ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖ਼ੁਦ ਨੂੰ ਗੋਲੀ ਮਾਰ ਲਈ ਗਈ ਹੈ। ਜਾਣਕਾਰੀ ਮੁਤਾਬਕ ਵਿਆਹ ਤੋਂ 3 ਸਾਲ ਬਾਅਦ ਵਿਅਕਤੀ ਦੀ ਦੂਜੀ ਪਤਨੀ ਨੇ ਆਪਣੇ ਰਿਸ਼ਤੇਦਾਰਾਂ ਨਾਲ ਮਿਲ ਕੇ ਉਸ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ਤੋਂ ਤੰਗ ਆ ਕੇ ਉਕਤ ਵਿਅਕਤੀ ਨੇ ਪੀ.ਜੀ. ’ਚ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰ ਲਈ।
ਇਸ ਮਾਮਲੇ ’ਚ ਥਾਣਾ ਦੁੱਗਰੀ ਦੀ ਪੁਲਸ ਨੇ ਪਤਨੀ ਸਮੇਤ 3 ਔਰਤਾਂ ਖਿਲਾਫ ਖੁਦਕੁਸ਼ੀ ਲਈ ਮਜ਼ਬੂਰ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ, ਜਦਕਿ ਇਕ ਨਾਮਜ਼ਦ ਦੋਸ਼ੀ ਅਜੇ ਫਰਾਰ ਹੈ।
ਇਹ ਵੀ ਪੜ੍ਹੋ- ਕਾਲੀ ਥਾਰ ਨੇ ਮਚਾਇਆ ਕਹਿਰ, ਖੋਖੇ 'ਚ ਚਾਹ ਪੀਂਦੇ ਟਰੱਕ ਡਰਾਇਵਰ ਦੀ ਮੁਕਾਈ ਜੀਵਨਲੀਲਾ, ਕਈ ਹੋਰ ਦਰੜੇ
ਜਾਂਚ ਅਧਿਕਾਰੀ ਸੁਖਦੇਵ ਰਾਜ ਅਨੁਸਾਰ ਗ੍ਰਿਫਤਾਰ ਮੁਲਜ਼ਮ ਔਰਤਾਂ ਦੀ ਪਛਾਣ ਦੂਜੀ ਪਤਨੀ ਪਰਮਜੀਤ ਕੌਰ, ਜੋਤੀ ਕੌਰ ਅਤੇ ਨਵਜੋਤ ਕੌਰ ਵਜੋਂ ਹੋਈ ਹੈ ਅਤੇ ਫਰਾਰ ਵਿਅਕਤੀ ਦੀ ਪਛਾਣ ਜਗਸੀਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੀ ਪਛਾਣ ਦਲਜੀਤ ਸਿੰਘ ਵਜੋਂ ਹੋਈ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਮ੍ਰਿਤਕ ਦੇ ਲੜਕੇ ਦੀਪਇੰਦਰ ਸਿੰਘ ਵਾਸੀ ਬਸੰਤ ਐਵੀਨਿਊ ਨੇ ਦੱਸਿਆ ਕਿ ਉਸ ਦੇ ਪਿਤਾ ਦਲਜੀਤ ਸਿੰਘ ਨੇ 2021 ’ਚ ਉਕਤ ਦੋਸ਼ੀ ਔਰਤ ਜੋ ਕਿ ਸੰਗਰੂਰ ਦੀ ਰਹਿਣ ਵਾਲੀ ਸੀ, ਨਾਲ ਦੂਜਾ ਵਿਆਹ ਕੀਤਾ ਸੀ।
ਉਸ ਦਾ ਆਪਣਾ ਕਾਰੋਬਾਰ ਹੈ। ਅਪ੍ਰੈਲ 2024 ’ਚ ਪਿਤਾ ਨੇ ਫੈਕਟਰੀ ’ਚ ਆ ਕੇ ਦੱਸਿਆ ਕਿ ਉਕਤ ਮੁਲਜ਼ਮ ਉਸ ਨੂੰ ਬਹੁਤ ਤੰਗ-ਪ੍ਰੇਸ਼ਾਨ ਕਰ ਰਹੇ ਸਨ ਅਤੇ ਉਸ ਨੂੰ ਬਲੈਕਮੇਲ ਕਰ ਕੇ ਪੈਸੇ ਅਤੇ ਜਾਇਦਾਦ ਦੀ ਮੰਗ ਕਰ ਰਹੇ ਸਨ, ਜਿਸ ਤੋਂ ਤੰਗ ਆ ਕੇ ਪਿਤਾ ਨੇ 2 ਅਗਸਤ ਨੂੰ ਗੁਰੂ ਗਿਆਨ ਵਿਹਾਰ ਸਥਿਤ ਪੀ. ਜੀ. ’ਚ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।
ਇਹ ਵੀ ਪੜ੍ਹੋ- ਪਤਨੀ ਦੇ ਸਸਕਾਰ ਸਮੇਂ ਸਹੁਰਿਆਂ ਨੇ ਕੀਤਾ ਬੇਇੱਜ਼ਤ, ਨਮੋਸ਼ੀ 'ਚ ਪਤੀ ਨੇ ਵੀ ਨਹਿਰ 'ਚ ਛਾਲ ਮਾਰ ਮੁਕਾਈ ਜੀਵਨਲੀਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
10 ਮਹੀਨੇ ਪਹਿਲਾਂ ਵਿਆਹੀ ਕੁੜੀ ਦੀ ਭੇਤ ਭਰੇ ਹਾਲਾਤਾਂ 'ਚ ਹੋਈ ਮੌਤ, ਪਰਿਵਾਰ ਨੇ ਸਹੁਰਿਆਂ 'ਤੇ ਲਗਾਏ ਗੰਭੀਰ ਦੋਸ਼
NEXT STORY