ਲੁਧਿਆਣਾ (ਰਾਜ) : ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਹੇਠਾਂ ਡਿੱਗਣ ਕਾਰਨ ਜ਼ਖਮੀ ਹੋਏ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦਾ ਨਾਂ ਰਾਮ ਧਿਆਨ ਦੱਸਿਆ ਜਾ ਰਿਹਾ ਹੈ। ਪੀ. ਏ. ਯੂ. ਥਾਣੇ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ ’ਚ ਰੱਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਬਿਨਾਂ ਲਾਇਸੈਂਸ ਇਮੀਗ੍ਰੇਸ਼ਨ ਅਤੇ ਆਈਲੈੱਟਸ ਸੈਂਟਰ ਚਲਾਉਣ ਵਾਲੇ 2 ਲੋਕ ਗ੍ਰਿਫ਼ਤਾਰ
ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਰਾਮ ਧਿਆਨ ਦੀ ਕਰਿਆਨੇ ਦੀ ਦੁਕਾਨ ਹੈ। ਸੋਮਵਾਰ ਰਾਤ ਨੂੰ ਉਹ ਦੁਕਾਨ ਬੰਦ ਕਰ ਕੇ ਐਕਟਿਵਾ ’ਤੇ ਘਰ ਜਾ ਰਿਹਾ ਸੀ। ਅਚਾਨਕ ਉਸ ਦੀ ਐਕਟਿਵਾ ਦੇ ਅੱਗੇ ਇਕ ਕੁੱਤਾ ਆ ਗਿਆ ਅਤੇ ਉਸ ਦੀ ਐਕਟਿਵਾ ਦਾ ਸੰਤੁਲਨ ਵਿਗੜਨ ਕਾਰਨ ਹੇਠਾਂ ਡਿੱਗਣ ਨਾਲ ਉਸ ਨੂੰ ਗੰਭੀਰ ਸੱਟਾਂ ਲੱਗ ਗਈਆਂ। ਉਸ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਫਿਲਹਾਲ ਸਿਵਲ ਹਸਪਤਾਲ ਦੀ ਮੌਰਚਰੀ ਵਿਚ ਰੱਖਵਾ ਦਿੱਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਚਿੰਤਾ ਭਰੀ ਖ਼ਬਰ, ਬਚੇ ਸਿਰਫ 3 ਦਿਨ
NEXT STORY