ਜਲੰਧਰ (ਸੋਨੂੰ)— ਜਲੰਧਰ ਦੇ ਅਰਮਾਨ ਨਗਰ 'ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਵਿਜੈ ਕੁਮਾਰ ਵਾਸੀ ਅੰਮ੍ਰਿਤਸਰ ਹਾਲ ਨਿਵਾਸੀ ਅਰਮਾਨ ਨਗਰ ਜਲੰਧਰ ਵਜੋਂ ਹੋਈ ਹੈ, ਜੋ ਆਪਣੀ ਪਤਨੀ ਨਾਲ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ। ਮਿਲੀ ਜਾਣਕਾਰੀ ਮੁਤਾਬਕ ਵਿਜੈ ਕੁਮਾਰ ਨੇ ਲਵ ਮੈਰਿਜ ਕਰਵਾਈ ਸੀ ਅਤੇ ਉਸ ਦੀ ਆਪਣੇ ਸਹੁਰੇ ਪਰਿਵਾਰ ਨਾਲ ਨਹੀਂ ਬਣਦੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੇ ਸਬ ਇੰਸਪੈਕਟਰ ਰਵਿੰਦਰ ਕੁਮਾਰ ਨੇ ਦੱਸਿਆ ਕਿ ਜਾਂਚ ਦੌਰਾਨ ਮ੍ਰਿਤਕ ਦੀ ਲਾਸ਼ ਨੇੜਿਓਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ। ਇਸ ਸੁਸਾਈਡ ਨੋਟ 'ਚ ਮ੍ਰਿਤਕ ਵਿਜੈ ਕੁਮਾਰ ਨੇ ਗੇਟਸ ਕੰਪਨੀ ਦੇ ਮਾਲਿਕ ਤੋਂ ਪਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਜ਼ਿਕਰ ਕੀਤਾ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਕੰਪਨੀ ਮਾਲਕ ਖਿਲਾਫ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਿੱਧੂ-ਬਾਜਵਾ ਬਿਆਨਬਾਜ਼ੀ 'ਤੇ ਭਾਜਪਾ ਦੀ ਚੁਟਕੀ (ਵੀਡੀਓ)
NEXT STORY