ਜਲੰਧਰ (ਵਰੁਣ)— ਇਥੋਂ ਦੇ ਬੱਸ ਸਟੈਂਡ ਸਥਿਤ ਇਕ ਹੋਟਲ 'ਚ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਦੀ ਪਛਾਣ ਬਲਬੀਰ ਸਿੰਘ ਵਾਸੀ ਦੀਨਾਨਗਰ ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਦੀਨਾਨਗਰ ਦੇ ਰਹਿਣ ਵਾਲੇ ਫਾਇਨਾਂਸਰ ਬਲਬੀਰ ਸਿੰਘ ਪੁੱਤਰ ਓਮ ਪ੍ਰਕਾਸ਼ ਨੇ ਜਲੰਧਰ ਦੇ ਬੱਸ ਸਟੈਂਡ ਨੇੜੇ ਸ਼ਨੀਵਾਰ ਹੋਟਲ ਸੁਰਿੰਦਰ ਪਲਾਜ਼ਾ 'ਚ ਕਮਰਾ ਕਿਰਾਏ 'ਤੇ ਲਿਆ ਸੀ, ਜਿੱਥੇ ਉਸ ਨੇ ਪੱਖੇ ਨਾਲ ਚਾਦਰ ਦਾ ਫਾਹਾ ਬਣਾ ਕੇ ਮੌਤ ਨੂੰ ਗਲੇ ਲਗਾ ਲਿਆ।
ਸੂਚਨਾ ਪਾ ਕੇ ਮੌਕੇ 'ਤੇ ਪਹੁੰਚੇ ਬੱਸ ਸਟੈਂਡ ਚੌਕੀ ਦੇ ਇੰਚਾਰਜ ਸੇਵਾ ਨੇ ਕਿਹਾ ਕਿ ਮੌਕੇ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਸ ਨੇ ਲਾਸ਼ ਸਿਵਲ ਹਸਪਤਾਲ 'ਚ ਰਖਵਾ ਦਿੱਤੀ ਹੈ ਅਤੇ ਪਰਿਵਾਰ ਵਾਲੇ ਵੀ ਖਬਰ ਦੀ ਸੂਚਨਾ ਪਾ ਕੇ ਜਲੰਧਰ ਪਹੁੰਚ ਚੁੱਕੇ ਹਨ। ਫਿਲਹਾਲ ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਅਤੇ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਲੁਧਿਆਣਾ : ਰਿਟਾਇਰਡ ਸੂਬੇਦਾਰ ਵਲੋਂ ਗੋਲੀਆਂ ਮਾਰ ਕੇ ਪਤਨੀ ਦਾ ਕਤਲ
NEXT STORY