ਜਲੰਧਰ (ਸੋਨੂੰ)— ਲੰਮਾ ਪਿੰਡ ਵਿਖੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਬੰਦ ਪਏ ਕੰਮ ਤੋਂ ਪਰੇਸ਼ਾਨ ਹੋ ਕੇ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਰਾਮ ਕਿਸ਼ਨ ਪੁੱਤਰ ਜੋਗਰਾਜ ਵਾਸੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਲੰਮਾ ਪਿੰਡ ਦੇ ਰੂਪ 'ਚ ਹੋਈ ਹੈ। ਮ੍ਰਿਤਕ ਦੇ ਭਰਾ ਬਖ਼ਸ਼ੀਸ਼ ਕੁਮਾਰ ਨੇ ਦੱਸਿਆ ਕਿ ਉਹ ਇਕ ਪ੍ਰਾਈਵੇਟ ਟਾਇਰ ਬਣਾਉਣ ਵਾਲੀ ਫੈਕਟਰੀ 'ਚ ਕੰਮ ਕਰਦਾ ਸੀ ਅਤੇ ਕੋਰੋਨਾ ਮਹਾਮਾਰੀ ਨੂੰ ਲੈ ਕੇ ਕੰਮ ਬੰਦ ਪਿਆ ਸੀ, ਜਿਸ ਨੂੰ ਲੈ ਕੇ ਉਹ ਪਰੇਸ਼ਾਨ ਰਹਿੰਦਾ ਸੀ ਅਤੇ ਇਸੇ ਪਰੇਸ਼ਾਨੀ ਚਲਦਿਆਂ ਉਸ ਨੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਮ੍ਰਿਤਕ ਦਾ ਪਰਿਵਾਰ ਹਿਮਾਚਲ ਪ੍ਰਦੇਸ਼ 'ਚ ਰਹਿੰਦਾ ਹੈ। ਸੂਚਨਾ ਪਾ ਕੇ ਮੌਕੇ 'ਤੇ ਥਾਣਾ ਰਾਮਾਮੰਡੀ ਦੀ ਪੁਲਸ ਪਹੁੰਚੀ। ਥਾਣਾ ਰਾਮਾਮੰਡੀ ਦੇ ਇੰਚਾਰਜ ਭਗਵੰਤ ਸਿੰਘ ਭੁੱਲਰ ਨੇ ਦੱਸਿਆ ਕਿ ਮੌਕੇ 'ਤੇ ਥਾਣਾ ਰਾਮਾਮੰਡੀ ਦੇ ਏ. ਐੱਸ. ਆਈ. ਜਸਵੀਰ ਸਿੰਘ ਉਹ ਕਾਂਸਟੇਬਲ ਪਰਮਿੰਦਰ ਸਿੰਘ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਭਰਾ ਬਖ਼ਸ਼ੀਸ਼ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਗਈ ਹੈ।
ਅਕਾਲੀ ਦਲ ਨੂੰ ਮਾਲਵਾ ਖਿੱਤੇ ’ਚ ਇੱਕ ਹੋਰ ਵੱਡਾ ਸਿਆਸੀ ਝਟਕਾ ਲੱਗਣ ਦੇ ਸੰਕੇਤ
NEXT STORY