ਨੰਗਲ (ਸੈਣੀ)— ਨੰਗਲ ਡੈਮ ਦੇ ਨਜ਼ਦੀਕ ਭਾਖੜਾ ਨਹਿਰ ’ਚ ਇਕ ਵਿਅਕਤੀ ਵੱਲੋਂ ਛਾਲ ਮਾਰ ਕੇ ਆਪਣੀ ਜਾਨ ਦੇ ਦਿੱਤੀ ਗਈ, ਜਿਸ ਨੂੰ ਸਥਾਨਕ ਲੋਕਾਂ ਨੇ ਕੱਢਣ ਦੀ ਕਾਫ਼ੀ ਮੁਸ਼ੱਕਤ ਕੀਤੀ ਅਤੇ ਕਾਫ਼ੀ ਦੂਰ ਜਾ ਕੇ ਇਸ ਵਿਅਕਤੀ ਨੂੰ ਬਾਹਰ ਕੱਢ ਕੇ ਉਸ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮਿ੍ਰਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ: ਜੀਜੇ ਦਾ ਰੂਹ ਕੰਬਾਊ ਕਾਰਾ, ਦਾਤਰ ਨਾਲ ਗਲਾ ਵੱਢ ਕੇ ਸਕੇ ਸਾਲੇ ਨੂੰ ਦਿੱਤੀ ਬੇਰਹਿਮ ਮੌਤ
ਇਸ ਸਬੰਧੀ ਜਾਂਚ ਅਧਿਕਾਰੀ ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਮਿ੍ਰਤਕ ਦੀ ਪਛਾਣ ਜਸਵੀਰ ਸਿੰਘ ਸਪੁੱਤਰ ਦਰਸ਼ਨ ਸਿੰਘ ਨਿਵਾਸੀ ਸਨੋਲੀ ਜ਼ਿਲਾ ਊਨਾ ਹਿਮਾਚਲ ਦੇ ਰੂਪ ’ਚ ਹੋਈ ਹੈ। ਉਨ੍ਹਾਂ ਨੇ ਦੱਸਿਆ ਕਿ ਮਿ੍ਰਤਕ ਦੀ ਪਤਨੀ ਨੇ ਦੱਸਿਆ ਕਿ ਉਸ ਦਾ ਪਤੀ ਬੀਤੇ ਦਿਨ ਰੋਟੀ ਖਾ ਕੇ ਡਿਊਟੀ ਲਈ ਚਲਾ ਗਿਆ ਅਤੇ ਥੋੜ੍ਹੀ ਦੇਰ ਬਾਅਦ ਉਸ ਦਾ ਫੋਨ ਆਇਆ ਕਿ ਮੈਂ ਡਿਊਟੀ ਨਹੀਂ ਜਾ ਰਿਹਾ ਅਤੇ ਨੰਗਲ ਨਹਿਰ ’ਚ ਛਾਲ ਮਾਰਨ ਲਈ ਚਲਾ ਗਿਆ। ਇਹ ਸੁਣਦੇ ਹੀ ਮੇਰੇ ਪੈਰਾਂ ਥੱਲੋ ਜ਼ਮੀਨ ਖਿਸਕ ਗਈ ਅਤੇ ਮੈਂ ਅਤੇ ਮੇਰਾ ਪੁੱਤਰ ਗੁਆਂਢੀਆਂ ਦੇ ਮੁੰਡੇ ਦੇ ਨਾਲ ਨੰਗਲ ਆ ਗਏ ਪਰ ਤਦ ਤੱਕ ਮੇਰੇ ਪਤੀ ਨੇ ਚੀਫ ਰੇਸਤਰਾਂ ਦੇ ਸਾਹਮਣੇ ਬਣੇ ਪੁੱਲ ਤੋਂ ਛਾਲ ਮਾਰ ਦਿੱਤੀ ਸੀ।
ਇਹ ਵੀ ਪੜ੍ਹੋ: ਜੱਜ ਸਾਹਮਣੇ ਬੋਲਿਆ ਲਾੜਾ, 'ਕਿਡਨੈਪਰ ਨਹੀਂ ਹਾਂ, ਵਿਆਹ ਕੀਤਾ ਹੈ', ਮੈਡੀਕਲ ਕਰਵਾਉਣ 'ਤੇ ਲਾੜੀ ਦਾ ਖੁੱਲ੍ਹਿਆ ਭੇਤ
ਮਿ੍ਰਤਕ ਦੀ ਪਤਨੀ ਨੇ ਦੱਸਿਆ ਕਿ ਮੇਰਾ ਪਤੀ ਟਾਹਲੀਵਾਲ ’ਚ ਇਕ ਨਿੱਜੀ ਫੈਕਟਰੀ ’ਚ ਕੰਮ ਕਰਦਾ ਹੈ ਅਤੇ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ। ਏ. ਐੱਸ. ਆਈ. ਗੁਰਨਾਮ ਸਿੰਘ ਨੇ ਦੱਸਿਆ ਕਿ ਮਿ੍ਰਤਕ ਦਾ ਪੋਸਟਮਾਰਟਮ ਕਰਵਾਉਣ ਦੇ ਬਾਅਦ ਲਾਸ਼ ਵਾਰਿਸਾਂ ਨੂੰ ਸੌਂਪ ਦਿੱਤਾ ਹੈ ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਅਕਾਲੀ ਵਰਕਰ ਦੀ ਹਾਦਸੇ 'ਚ ਮੌਤ
ਨੋਟ: ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ
ਕਿਸਾਨੀ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ
NEXT STORY