ਹੁਸ਼ਿਆਰਪੁਰ/ਬੁੱਲੋਵਾਲ (ਅਮਰੀਕ)- ਐੱਨ. ਆਰ. ਆਈ. ਤੋਂ ਦੁਖ਼ੀ ਹੋ ਕੇ ਫੇਸਬੁੱਕ 'ਤੇ ਲਾਈਵ ਹੋਣ ਉਪਰੰਤ ਇਕ ਅਧਿਆਪਕਾ ਦੇ ਮੁੰਡੇ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਬੁੱਲੋਵਾਲ ਵਿੱਚ ਪੈਂਦੇ ਪਿੰਡ ਪੰਡੋਰੀ ਫੰਗੂੜੇ ਦੇ ਇਕ ਸਾਬਕਾ ਅਧਿਆਪਕ ਦੇ ਮੁੰਡੇ ਨੇ ਸ਼ੱਕੀ ਹਾਲਾਤ ਵਿੱਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੁਰਿੰਦਰਪਾਲ ਸਿੰਘ (55) ਸਾਲਾ ਪੁੱਤਰ ਮਾਸਟਰ ਮਿੰਦਰ ਸਿੰਘ ਦੇ ਰੂਪ ਦੇ ਰੂਪ ਵਿਚ ਹੋਈ ਹੈ, ਜੋਕਿ ਪਿੰਡ ਪੰਡੋਰੀ ਫੰਗੂੜੇ ਦਾ ਰਹਿਣ ਵਾਲਾ ਸੀ।
ਇਹ ਵੀ ਪੜ੍ਹੋ: ਸਿੱਧੂ ਨੂੰ ਪ੍ਰਧਾਨ ਬਣਾਉਣ 'ਤੇ ਖ਼ੁਸ਼ੀ ਜ਼ਾਹਰ ਕਰਦਿਆਂ ਵਿਧਾਇਕ ਗਿਲਜ਼ੀਆਂ ਨੇ ਕੈਪਟਨ ਬਾਰੇ ਆਖੀ ਵੱਡੀ ਗੱਲ
ਜਾਣਕਾਰੀ ਦਿੰਦਿਆਂ ਚੌਂਕੀ ਇੰਚਾਰਜ ਜਗਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਪਾਲ ਦੀ ਅਰਸ਼ਦੀਪ ਕੌਰ ਨਾਂ ਦੀ ਭਤੀਜੀ ਦਾ ਵਿਆਹ ਜਰਮਨਜੀਤ ਸਿੰਘ ਪੁੱਤਰ ਬਖ਼ਤਾਵਰ ਸਿੰਘ ਵਾਸੀ ਕੋਠੀਆਂ ਜ਼ਿਲ੍ਹਾ ਤਰਨਤਾਰਨ ਨਾਲ 25 ਮਾਰਚ 2018 ਨੂੰ ਵਿਆਹ ਹੋਇਆ ਸੀ। ਵਿਆਹ ਤੋਂ ਕੁਝ ਦੇਰ ਬਾਅਦ ਜਰਮਨਜੀਤ ਸਿੰਘ ਨੇ ਕਿਹਾ ਕਿ ਉਸ ਨੂੰ ਪੈਸੇ ਲਗਾ ਕੇ ਵਿਦੇਸ਼ ਭੇਜ ਦੇਵੋ ਅਤੇ ਉਹ ਕੈਨੇਡਾ ਜਾ ਕੇ ਆਪਣੀ ਪਤਨੀ ਨੂੰ ਵੀ ਬੁਲਾ ਲਵੇਗਾ ਅਤੇ ਭਤੀਜੀ ਦੇ ਪਰਿਵਾਰ ਵੱਲੋਂ 12 ਲੱਖ ਰੁਪਏ ਲਗਾ ਕੇ ਜਰਮਨਜੀਤ ਸਿੰਘ ਨੂੰ ਕੈਨੇਡਾ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਕੈਪਟਨ ਵੱਲੋਂ ਆਪਣੇ ਧੜੇ ਨੂੰ ਮਜ਼ਬੂਤੀ ਦੇਣ ਦਾ ਕੰਮ ਸ਼ੁਰੂ, ਸੰਸਦ ਮੈਂਬਰਾਂ ਤੇ ਵਿਧਾਇਕਾਂ ਨੂੰ ਦਿੱਤੀਆਂ ਇਨੋਵਾ ਗੱਡੀਆਂ
ਕੈਨੇਡਾ ਜਾ ਕੇ ਕੁੜੀ ਦੇ ਪਤੀ ਨੇ ਦਿੱਤਾ ਧੋਖਾ
ਕੈਨੇਡਾ ਜਾਣ ਤੋਂ ਬਾਅਦ ਕੁੜੀ ਦੇ ਪਤੀ ਨੇ ਉਨ੍ਹਾਂ ਨਾਲ ਸਪੰਰਕ ਕਰਨਾ ਬੰਦ ਕਰ ਦਿੱਤਾ ਅਤੇ ਹੁਣ ਕੁੜੀ ਤੋਂ ਤਲਾਕ ਮੰਗਣ ਲੱਗ ਪਿਆ ਹੈ। ਇਸੇ ਕਾਰਨ ਸੁਰਿੰਦਰਪਾਲ ਸਿੰਘ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਉਸ ਨੇ ਇਸ ਸਬੰਧੀ ਕਈ ਵਾਰ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ ਪਰ ਉਸ ਦੀ ਸੁਣਵਾਈ ਨਾ ਹੋਣ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਮੰਗਲਵਾਰ ਦੇਰ ਰਾਤ ਪੱਖੇ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਜਲੰਧਰ: ਜੀਜੇ ਨਾਲ ਵਿਆਹ ਕਰਵਾਉਣਾ ਚਾਹੁੰਦੀ ਸੀ ਛੋਟੀ ਭੈਣ, ਦੁਖੀ ਭਰਾ ਨੇ ਜ਼ਹਿਰ ਨਿਗਲ ਕੇ ਕੀਤੀ ਖ਼ੁਦਕੁਸ਼ੀ
ਮਰਨ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਕੀਤੀ ਸੀ ਇਹ ਮੰਗ
ਸੁਰਿੰਦਰ ਪਾਲ ਸਿੰਘ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ 'ਤੇ ਲਾਈਵ ਹੋ ਕੇ ਦੋਸ਼ੀਆਂ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਦੀ ਮੰਗ ਕਰਨ ਕੀਤੀ ਸੀ। ਇਸ ਦੇ ਨਾਲ ਹੀ ਸੁਰਿੰਦਰ ਪਾਲ ਸਿੰਘ ਨੇ ਲਾਈਵ ਦੌਰਾਨ ਇਹ ਵੀ ਦੱਸਿਆ ਸੀ ਕਿ ਉਸ ਦੀ ਜ਼ਮੀਨ ਉਸ ਦੀਆਂ ਤਿੰਨ ਭੈਣਾਂ ਅਤੇ ਭਰਾ ਰੱਖ ਲਵੇ। ਇਸ ਦੇ ਬਾਅਦ ਉਸ ਨੇ ਆਪਣੀ ਭਤੀਜੀ ਦੇ ਸਹੁਰੇ ਪਰਿਵਾਰ ਦੀ ਕਰਤੂਤ ਨੂੰ ਜਗ ਜ਼ਾਹਰ ਕੀਤਾ ਅਤੇ ਇਨਸਾਫ਼ ਦੀ ਮੰਗ ਕੀਤੀ।
ਉਥੇ ਹੀ ਸੂਚਨਾ ਪਾ ਕੇ ਮੌਕੇ 'ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜੇ ਵਿੱਚ ਲੈ ਲਿਆ ਅਤੇ ਲਾਸ਼ ਨੂੰ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਧਰ ਇਸ ਸੰਬਧੀ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: ਵੱਡੇ-ਵੱਡੇ ਪੰਡਿਤਾਂ ਨੂੰ ਮਾਤ ਪਾਉਂਦੈ ਗੋਰਾਇਆ ਦਾ ਇਹ 7 ਸਾਲ ਦਾ ਬੱਚਾ, ਮੰਤਰ ਸੁਣ ਹੋ ਜਾਵੋਗੇ ‘ਮੰਤਰ ਮੁਗਧ’ (ਵੀਡੀਓ)
ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
'ਅਨੀਮੀਆ ਮੁਕਤ ਪੰਜਾਬ’ ਮੁਹਿੰਮ ਤਹਿਤ ਹੁਣ ਤੱਕ 2.8 ਲੱਖ ਔਰਤਾਂ ਅਤੇ ਕੁੜੀਆਂ ਨੂੰ ਕੀਤਾ ਗਿਆ ਜਾਗਰੂਕ
NEXT STORY