ਗੋਰਾਇਆ (ਜ. ਬ.)— ਗੋਰਾਇਆ ਦੇ ਵਾਰਡ ਨੰਬਰ-6 'ਚ ਬਿਜਲੀ ਮੁਲਾਜ਼ਮ ਨੇ ਸ਼ੱਕੀ ਹਾਲਾਤ 'ਚ ਆਪਣੀ ਜੀਵਨਲੀਲਾ ਖਤਮ ਕਰ ਲਈ। ਮੌਕੇ 'ਤੇ ਜਾਣਕਾਰੀ ਦਿੰਦੇ ਹੋਏ 25 ਸਾਲਾ ਮ੍ਰਿਤਕ ਰਮੇਸ਼ ਪ੍ਰਤਾਪ ਉਰਫ ਸੋਨੂੰ ਪੁੱਤਰ ਮੂਲ ਚੰਦ ਦੀ ਪਤਨੀ ਪੂਨਮ ਨੇ ਦੱਸਿਆ ਕਿ ਉਸ ਦਾ ਪਤੀ ਠੇਕੇ 'ਤੇ ਬਿਜਲੀ ਦਾ ਕੰਮ ਕਰਦਾ ਸੀ। ਉਸ ਨੇ ਦੋਸ਼ ਲਾਉਂਦੇ ਕਿਹਾ ਕਿ ਉਸ ਦੇ ਪਤੀ ਦੇ ਕਿਸੇ ਮਹਿਲਾ ਨਾਲ ਪ੍ਰੇਮ-ਸੰਬੰਧ ਸਨ। ਕੁਝ ਦਿਨ ਪਹਿਲਾਂ ਉਸ ਨੇ ਦੋਹਾਂ ਨੂੰ ਰੰਗੇ ਹੱਥੀਂ ਫੜ ਲਿਆ ਸੀ, ਜਿਸ ਤੋਂ ਬਾਅਦ ਉਕਤ ਲੜਕੀ ਉਸ ਦੇ ਪਤੀ ਨੂੰ ਫਸਾਉਣ ਦੀਆਂ ਧਮਕੀਆਂ ਦੇ ਰਹੀ ਸੀ, ਜਿਸ ਕਾਰਨ ਉਸ ਦਾ ਪਤੀ ਕਾਫ਼ੀ ਪ੍ਰੇਸ਼ਾਨ ਸੀ।
ਇਹ ਵੀ ਪੜ੍ਹੋ: ਸਾਬਕਾ DGP ਸੁਮੇਧ ਸੈਣੀ ਨੇ ਖੜ੍ਹਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ, ਦਾਇਰ ਕੀਤੀ ਪਟੀਸ਼ਨ
ਵੀਰਵਾਰ ਨੂੰ ਉਹ ਆਪਣੇ ਬੱਚਿਆਂ ਨੂੰ ਸੁਲਾਉਣ ਲਈ ਦੂਜੇ ਕਮਰੇ 'ਚ ਗਈ ਅਤੇ ਜਦੋਂ ਵਾਪਸ ਆਪਣੇ ਪਤੀ ਦੇ ਕਮਰੇ 'ਚ ਆਈ ਤਾਂ ਉਸ ਨੇ ਕਮਰੇ 'ਚ ਪੱਖੇ ਨਾਲ ਫਾਹ ਲਾਇਆ ਹੋਇਆ ਸੀ। ਪੂਨਮ ਨੇ ਦੱਸਿਆ ਕਿ ਗੁਆਂਢੀਆਂ ਦੀ ਮਦਦ ਨਾਲ ਆਪਣੇ ਪਤੀ ਨੂੰ ਥੱਲੇ ਉਤਾਰਿਆ, ਜਿਸ ਨੂੰ ਨਿੱਜੀ ਹਸਪਤਾਲ ਵਿਚ ਲਿਜਾਣ 'ਤੇ ਡਾਕਟਰਾਂ ਨੇ ਮ੍ਰਿਤਕ ਕਰਾਰ ਦਿੱਤਾ।
ਇਹ ਵੀ ਪੜ੍ਹੋ: 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ, ਪਾਣੀ ਲਈ ਤੜਫ਼ਦਾ ਰਿਹਾ ਮੁੰਡਾ, ਸ਼ੱਕੀ ਹਾਲਾਤ 'ਚ ਹੋਈ ਮੌਤ
ਸੂਚਨਾ ਮਿਲਣ ਤੋਂ ਬਾਅਦ ਬਿਜਲੀ ਮਹਿਕਮੇ ਦੇ ਕਰਮਚਾਰੀ ਅਤੇ ਅਧਿਕਾਰੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਗੋਰਾਇਆ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਆਏ ਏ. ਐੱਸ. ਆਈ. ਗੁਰਨਾਮ ਸਿੰਘ ਨੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮੁਰਦਾ ਘਰ 'ਚ ਰੱਖ ਦਿੱਤਾ ਹੈ। ਸ਼ੁੱਕਰਵਾਰ ਨੂੰ ਉਸ ਦੇ ਮਾਤਾ-ਪਿਤਾ ਦੇ ਆਉਣ ਤੋਂ ਬਾਅਦ ਜੋ ਵੀ ਬਿਆਨ ਦਿੱਤੇ ਜਾਣਗੇ, ਉਸ ਦੇ ਮੁਤਾਬਕ ਕਾਰਵਾਈ ਕਰ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ: ਲੁਟੇਰਿਆਂ ਦਾ ਬਹਾਦਰੀ ਨਾਲ ਮੁਕਾਬਲਾ ਕਰਨ ਵਾਲੀ ਕੁਸੁਮ ਨੂੰ ਡੀ. ਸੀ. ਨੇ ਇੰਝ ਕੀਤਾ ਸਨਮਾਨਤ
ਇਹ ਵੀ ਪੜ੍ਹੋ: NRI ਪਤੀ ਦੀ ਘਟੀਆ ਕਰਤੂਤ, ਗੱਡੀ ਦੀ ਮੰਗ ਪੂਰੀ ਨਾ ਹੋਣ 'ਤੇ ਪਤਨੀ ਨਾਲ ਕੀਤਾ ਇਹ ਕਾਰਾ
ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਚੱਲੇ ਦੋਸ਼ੀ ਖ਼ਿਲਾਫ਼ ਕੇਸ ਦਰਜ
NEXT STORY