ਲੁਧਿਆਣਾ (ਗਣੇਸ਼)- ਲੁਧਿਆਣਾ ਦੇ ਸਿਵਲ ਹਸਪਤਾਲ 'ਚ ਇਕ ਵਾਰ ਫ਼ਿਰ ਤੋਂ ਹੰਗਾਮਾ ਹੋਣ ਦੀ ਜਾਣਕਾਰੀ ਮਿਲੀ ਹੈ, ਜਿੱਥੇ ਇਕ ਸ਼ੰਕਰ ਨਾਂ ਦਾ ਸਰਾਫ਼ਾ ਕਾਰੋਬਾਰੀ ਜ਼ਖ਼ਮੀ ਹਾਲਤ 'ਚ ਹਸਪਤਾਲ ਪਹੁੰਚਿਆ। ਉਸ ਨੇ ਇਕ ਬਾਲਟੀ 'ਚ 500 ਦੇ ਨੋਟ ਫੜੇ ਹੋਏ ਸਨ, ਜਿਨ੍ਹਾਂ ਨੂੰ ਉਸ ਨੇ ਹਸਪਤਾਲ ਦੇ ਐਮਰਜੈਂਸੀ ਵਾਰਡ ਅੱਗੇ ਲਿਆ ਕੇ ਖ਼ਿਲਾਰ ਦਿੱਤਾ।
ਉਸ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਮਿਲ ਕੇ ਹੋਟਲ ਦੇ ਕਮਰੇ 'ਚ ਜੂਆ ਖੇਡ ਰਿਹਾ ਸੀ ਤੇ ਖੇਡਦੇ ਸਮੇਂ ਉਨ੍ਹਾਂ ਦਾ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਗਿਆ ਤੇ ਜਦੋਂ ਉਹ ਬਾਹਰ ਆਇਆ ਤਾਂ ਬਾਈਕ ਸਵਾਰ ਲੁਟੇਰਿਆਂ ਨੇ ਆ ਕੇ ਉਸ 'ਤੇ ਹਮਲਾ ਕਰ ਦਿੱਤਾ ਤੇ ਉਸ ਦੇ ਸਿਰ 'ਤੇ ਸੱਟ ਮਾਰ ਕੇ ਜ਼ਖ਼ਮੀ ਕਰ ਦਿੱਤਾ। ਸੱਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ ਤੇ ਲੁਟੇਰੇ ਉਸ ਕੋਲੋਂ ਕਰੀਬ 7 ਲੱਖ ਰੁਪਏ ਲੁੱਟ ਕੇ ਫਰਾਰ ਹੋ ਗਏ, ਜਦਕਿ ਉਸ ਕੋਲ ਸਿਰਫ਼ 3 ਲੱਖ ਰੁਪਏ ਰਹਿ ਗਏ ਹਨ, ਜੋ ਕਿ ਉਸ ਨੇ ਹਸਪਤਾਲ 'ਚ ਲਿਆ ਕੇ ਖਿਲਾਰ ਦਿੱਤੇ ਹਨ।
ਇਹ ਵੀ ਪੜ੍ਹੋ- ਗੜ੍ਹੀ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਬਸਪਾ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
ਇਸ ਮਗਰੋਂ ਉਸ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਮੰਗ ਕਰਦਿਆਂ ਕਿਹਾ ਕਿ ਬੇਸ਼ੱਕ ਜੂਆ ਖੇਡਣ ਕਾਰਨ ਉਹ ਵੀ ਕਸੂਰਵਾਰ ਹੈ, ਇਸ ਲਈ ਉਸ 'ਤੇ ਵੀ ਕਾਰਵਾਈ ਕੀਤੀ ਜਾਵੇ ਤੇ ਉਸ ਨੂੰ ਲੁੱਟਣ ਵਾਲੇ ਮੁਲਜ਼ਮਾਂ 'ਤੇ ਵੀ ਕਾਰਵਾਈ ਕੀਤੀ ਜਾਵੇ। ਇਸ ਘਟਨਾ ਮਗਰੋਂ ਹੈਰਾਨੀ ਦੀ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਸ਼ਹਿਰ ਦੇ ਹੋਟਲਾਂ 'ਚ ਸ਼ਰੇਆਮ ਜੂਏ ਦਾ ਧੰਦਾ ਚੱਲ ਰਿਹਾ ਹੈ, ਪਰ ਪੁਲਸ ਪ੍ਰਸ਼ਾਸਨ ਇਸ ਤੋਂ ਬੇਖ਼ਬਰ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਗੜ੍ਹੀ ਨੂੰ ਪਾਰਟੀ 'ਚੋਂ ਕੱਢਣ ਤੋਂ ਬਾਅਦ ਬਸਪਾ ਨੂੰ ਇਕ ਹੋਰ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ
NEXT STORY