ਅਬੋਹਰ (ਸੁਨੀਲ)- ਨੇੜਲੇ ਪਿੰਡ ਖੂਈਖੇੜਾ ਰੁਕਨਪੁਰਾ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਇਕ ਵਿਅਕਤੀ ਨੇ ਕੁਝ ਲੋਕਾਂ ਤੋਂ ਪ੍ਰੇਸ਼ਾਨ ਹੋ ਕੇ ਖੁਦ ਨੂੰ ਅੱਗ ਲਗਾ ਲਈ। ਇਸ ਦੌਰਾਨ ਉਹ ਗੰਭੀਰ ਤੌਰ ’ਤੇ ਝੁਲਸ ਗਿਆ। ਉਸ ਨੂੰ ਸਥਾਨਕ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਸਦਾ ਲਾਲ ਪੁੱਤਰ ਦੇਵਦੱਤ (50) ਨੇ ਦੱਸਿਆ ਕਿ ਉਹ ਬਿਜਲੀ ਬੋਰਡ ’ਚ ਠੇਕੇ ’ਤੇ ਕੰਮ ਕਰਦਾ ਹੈ। ਉਸ ਦਾ ਦੋਸ਼ ਹੈ ਕਿ ਇਕ ਬਿਜਲੀ ਅਧਿਕਾਰੀ ਤੇ 2 ਹੋਰ ਲੋਕ ਉਸ ’ਤੇ ਬਿਜਲੀ ਮੀਟਰ ਨਾਲ ਛੇੜਛਾੜ ਕਰਨ ਦਾ ਦੋਸ਼ ਲਾ ਕੇ ਉਸ ਨੂੰ ਲੰਬੇ ਸਮੇਂ ਤੋਂ ਬਲੈਕਮੇਲ ਕਰ ਰਹੇ ਹਨ ਅਤੇ ਉਸ ਤੋਂ 8 ਲੱਖ ਰੁਪਏ ਦੀ ਮੰਗ ਕਰ ਰਹੇ ਹਨ ਅਤੇ ਇਸ ਸਬੰਧੀ ਲਗਾਤਾਰ ਧਮਕੀਆਂ ਵੀ ਦੇ ਰਹੇ ਹਨ।
ਇਹ ਵੀ ਪੜ੍ਹੋ- ਦਫ਼ਤਰ 'ਚ ਨਹੀਂ ਬੈਠ ਰਹੇ ਪੰਚਾਇਤ ਸਕੱਤਰ ਸਾਬ੍ਹ, ਚੋਣ ਕਮਿਸ਼ਨ ਨੇ ਲਿਆ ਸਖ਼ਤ ਐਕਸ਼ਨ
ਸਦਾ ਲਾਲ ਨੇ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਸ ਦੀ ਕੁੱਟਮਾਰ ਕਰ ਦਿੱਤੀ, ਜਿਸ ਕਾਰਨ ਉਸ ਨੇ ਪ੍ਰੇਸ਼ਾਨ ਹੋ ਕੇ ਘਰ ਵਿਚ ਹੀ ਅੱਗ ਲਾ ਲਈ, ਜਿਸ ਕਾਰਨ ਉਹ ਬੁਰੀ ਤਰ੍ਹਾਂ ਝੁਲਸ ਗਿਆ। ਪਤਾ ਲੱਗਣ ’ਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਸਰਕਾਰੀ ਹਸਪਤਾਲ ’ਚ ਦਾਖਲ ਕਰਵਾਇਆ, ਜਿੱਥੋਂ ਉਸ ਨੂੰ ਮੁੱਢਲੀ ਸਹਾਇਤਾ ਦੇ ਬਾਅਦ ਰੈਫਰ ਕਰ ਦਿੱਤਾ ਗਿਆ।
ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਖੂਈਆਂ ਸਰਵਰ ਦੇ ਇੰਚਾਰਜ ਸੁਨੀਲ ਕੁਮਾਰ ਤੇ ਪੁਲਸ ਉਪ ਕਪਤਾਨ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਐਂਬੂਲੈਂਸ ’ਚ ਹੀ ਸਦਾ ਲਾਲ ਤੋਂ ਘਟਨਾ ਦੀ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਇਸ ਮਾਮਲੇ ’ਚ ਬਿਆਨ ਦਰਜ ਕਰ ਕੇ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪਰਿਵਾਰ ਨੇ ਨੌਜਵਾਨ ਨੂੰ ਸੁਧਾਰਨ ਲਈ ਹਸਪਤਾਲ ਕਰਵਾਇਆ ਦਾਖ਼ਲ, ਸਰੀਰ ਛੱਡ'ਤਾ, ਪਰ ਨਸ਼ਾ ਨਹੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਟਰੈਕਟਰ-ਟਰਾਲੀ ਨੂੰ ਟੈਂਕਰ ਨੇ ਪਿੱਛੋਂ ਆ ਮਾਰੀ ਜ਼ੋਰਦਾਰ ਟੱਕਰ, 2 ਦੀ ਮੌਕੇ 'ਤੇ ਹੋਈ ਮੌਤ
NEXT STORY