ਦੀਨਾਨਗਰ (ਗੋਰਾਇਆ)- ਪਿਛਲੇ ਦਿਨੀਂ ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਸ ਸਟੇਸ਼ਨ ਪੁਰਾਣਾ ਸ਼ਾਲਾ ਦੇ ਪਿੰਡ ਨਵਾਂ ਪਿੰਡ ਬਹਾਦਰ ਵਿਖੇ ਮਾਮੂਲੀ ਤਕਰਾਰ ਨੂੰ ਲੈ ਕੇ ਇੱਕ ਐੱਨ.ਆਰ.ਆਈ. ਵੱਲੋਂ ਇਕ ਔਰਤ ਸਲਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਇਸ ਉਪਰੰਤ ਪੁਰਾਣਾ ਸ਼ਾਲਾ ਪੁਲਸ ਵੱਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਨਿਰੰਜਣ ਸਿੰਘ ਪੁੱਤਰ ਚਰਨ ਸਿੰਘ ਵਾਸੀ ਨਵਾ ਪਿੰਡ ਬਹਾਦਰ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪਰ ਇਹ ਵਿਅਕਤੀ ਕਤਲ ਕਰਨ ਉਪਰੰਤ ਰੇਲ ਰਾਹੀਂ ਦਿੱਲੀ ਏਅਰਪੋਰਟ ਪਹੁੰਚ ਗਿਆ ਸੀ ਅਤੇ ਉਹ ਇੱਥੋਂ ਗ੍ਰੀਸ ਜਾਣ ਦੀ ਤਿਆਰੀ ਕਰ ਰਿਹਾ ਸੀ। ਪਰ ਪੁਲਸ ਵੱਲੋਂ ਸਖ਼ਤ ਮਿਹਨਤ ਨਾਲ ਇਸ ਵਿਅਕਤੀ ਨੂੰ ਅੱਜ ਦਿੱਲੀ ਏਅਰਪੋਰਟ ਤੋਂ ਕਾਬੂ ਕਰ ਲਿਆ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਪੁਰਾਣਾ ਸ਼ਾਲਾ ਮੈਡਮ ਕ੍ਰਿਸ਼ਮਾ ਦੇਵੀ ਨੇ ਦੱਸਿਆ ਕਿ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ, ਜਦ ਪੁਲਸ ਵੱਲੋਂ ਇਸ ਐੱਨ.ਆਰ.ਆਈ. ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਦਿੱਲੀ ਏਅਰਪੋਰਟ ਤੋਂ ਕਾਬੂ ਕਰਨ ਸਫਲਤਾ ਪ੍ਰਾਪਤ ਕੀਤੀ।
ਉਨ੍ਹਾਂ ਦੱਸਿਆ ਕਿ ਇਹ ਵਿਅਕਤੀ ਪਿਛਲੇ ਲੰਮੇ ਸਮੇਂ ਤੋਂ ਗ੍ਰੀਸ ਵਿੱਚ ਰਹਿੰਦਾ ਹੈ ਅਤੇ ਉਕਤ ਔਰਤ ਦਾ ਕਤਲ ਕਰਨ ਉਪਰੰਤ ਵੀ ਉਹ ਦਿੱਲੀ ਏਅਰਪੋਰਟ ਰਾਹੀਂ ਗ੍ਰੀਸ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਪਰ ਪੁਲਸ ਨੇ ਤੁਰੰਤ ਐਕਸ਼ਨ ਲੈਂਦਿਆਂ ਇਸ ਨੂੰ ਇਮੀਗ੍ਰੇਸ਼ਨ ਦੀ ਮਦਦ ਨਾਲ ਏਅਰਪੋਰਟ ਤੋਂ ਕਾਬੂ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਸ ਵੱਲੋਂ ਇਸ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨੂੰ ਜੰਗਲਾਂ 'ਚ ਛੱਡ ਰਹੇ 'ਡੌਂਕਰ', ਤਸ਼ੱਦਦ ਐਨਾ ਕਿ ਮੂੰਹੋਂ ਮੰਗ ਰਹੇ ਮੌਤ ਦੀ 'ਭੀਖ'
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਫੈਕਟਰੀ 'ਚ ਕੰਮ ਕਰਦੇ ਬਾਲ ਮਜ਼ਦੂਰ ਦੀਆਂ ਵੱਢੀਆਂ ਗਈਆਂ ਉਂਗਲਾਂ, ਮਾਲਕ ਨੇ ਕਿਹਾ- 'ਗੇਟ 'ਚ ਆਇਆ ਹੱਥ...'
NEXT STORY