ਭਵਾਨੀਗੜ੍ਹ (ਕਾਂਸਲ/ਵਿਕਾਸ):- ਸਥਾਨਕ ਸ਼ਹਿਰ ਦੇ ਗਾਂਧੀ ਨਗਰ ਦੇ ਰਹਿਣ ਵਾਲੇ ਇੱਕ ਨੌਜਵਾਨ, ਜੋ ਬੀਤੇ ਕਈ ਦਿਨਾਂ ਤੋਂ ਲਾਪਤਾ ਚੱਲਿਆ ਰਿਹਾ ਸੀ, ਦੀ ਨਦਾਮਪੁਰ ਨਹਿਰ ਦੇ ਵਿੱਚੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਕੌਂਸਲਰ ਸੰਜੀਵ ਕੁਮਾਰ ਲਾਲਕਾ ਨੇ ਦੱਸਿਆ ਕਿ ਅਮਨ ਕੁਮਾਰ ਉਮਰ 21 ਸਾਲ ਪੁੱਤਰ ਜਰਨੈਲ ਸਿੰਘ ਵਾਸੀ ਗਾਂਧੀ ਨਗਰ ਜੋ ਕਿ ਲੰਘੀ 21 ਫਰਵਰੀ ਤੋਂ ਘਰੋਂ ਲਾਪਤਾ ਚਲਿਆ ਰਿਹਾ ਸੀ, ਦੀ ਨਦਾਮਪੁਰ ਨੇੜਿਓਂ ਲੰਘਦੀ ਨਹਿਰ 'ਚੋਂ ਲਾਸ਼ ਪ੍ਰਾਪਤ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਕਰਨ ਜਾ ਰਹੀ ਵੱਡੀ ਕਾਰਵਾਈ, ਜਾਰੀ ਹੋ ਗਏ ਸਖ਼ਤ ਨਿਰਦੇਸ਼
ਉਨ੍ਹਾਂ ਦੱਸਿਆ ਕਿ ਅਮਨ ਕੁਮਾਰ ਪਿਛਲੇ ਕਾਫੀ ਸਮੇਂ ਤੋਂ ਦਿਮਾਗੀ ਤੌਰ 'ਤੇ ਪਰੇਸ਼ਾਨ ਰਹਿੰਦਾ ਸੀ ਤੇ ਲੰਘੀ 21 ਫਰਵਰੀ ਨੂੰ ਉਹ ਅਚਾਨਕ ਘਰੋਂ ਬਿਨਾਂ ਦੱਸੇ ਕਿਧਰੇ ਚਲਾ ਗਿਆ, ਜਿਸ ਦੀ ਪਰਿਵਾਰ ਵੱਲੋਂ ਕਾਫੀ ਭਾਲ ਕੀਤੀ ਗਈ ਤੇ ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਗਾਂਧੀ ਨਗਰ ਦਾ ਇੱਕ ਵਸਨੀਕ ਜਦੋਂ ਫੇਰੀ ਲਗਾਉਣ ਲਈ ਪਿੰਡਾਂ ਵਿੱਚ ਗਿਆ ਤਾਂ ਉਸ ਨੇ ਨਹਿਰ ਨੇੜਿਓਂ ਲੰਘਦੇ ਹੋਏ ਨਹਿਰ 'ਚ ਲਾਸ਼ ਤੈਰਦੀ ਦੇਖੀ। ਜਦੋਂ ਉਸ ਵੱਲੋਂ ਨੇੜੇ ਜਾ ਕੇ ਇਸ ਦੀ ਸ਼ਨਾਖਤ ਕੀਤੀ ਗਈ ਤਾਂ ਇਹ ਲਾਸ਼ ਘਰੋਂ ਲਾਪਤਾ ਹੋਏ ਅਮਨ ਕੁਮਾਰ ਦੀ ਨਿਕਲੀ, ਜਿਸ ਬਾਰੇ ਉਸ ਦੇ ਪਰਿਵਾਰ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ- ਸਿਵਲ ਸਰਜਨ ਦਫ਼ਤਰ ਦਾ ਵਾਰਡ ਅਟੈਂਡੈਂਟ ਹੋਇਆ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਹੋ ਗਿਆ ਇਕ ਹੋਰ ਐਨਕਾਊਂਟਰ
NEXT STORY