ਪਟਿਆਲਾ (ਬਲਜਿੰਦਰ)- ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਪਿੰਡ ਬਲਬੇੜਾ ਨੇੜਿਓਂ ਬਰਸੀਨ ਦੇ ਖੇਤ ’ਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ, ਜਿਸ ਦੀ ਪਛਾਣ ਹਰਮੇਸ਼ ਸਿੰਘ (42) ਵਾਸੀ ਪਿੰਡ ਚੁਰਾਸੋਂ ਵਜੋਂ ਹੋਈ ਹੈ। ਪਰਿਵਾਰ ਵਾਲਿਆਂ ਨੇ ਹਰਮੇਸ਼ ਦਾ ਕਤਲ ਹੋਣ ਦਾ ਸ਼ੱਕ ਜ਼ਾਹਿਰ ਕੀਤਾ ਹੈ।
ਸਾਬਕਾ ਕੌਂਸਲਰ ਐਡਵੋਕੇਟ ਸੇਵਕ ਸਿੰਘ ਝਿੱਲ ਨੇ ਦੱਸਿਆ ਕਿ ਹਰਮੇਸ਼ ਸਿੰਘ ਰਾਤ ਨੂੰ ਸਬਜ਼ੀ ਲੈਣ ਪਿੰਡ ਬਲਬੇੜਾ ਵਿਖੇ ਗਿਆ ਸੀ ਅਤੇ ਉਸ ਦੀ ਖੇਤਾਂ ’ਚੋਂ ਲਾਸ਼ ਬਰਾਮਦ ਹੋਈ ਹੈ। ਉਸ ਦੀਆਂ ਲੱਤਾਂ ’ਤੇ ਸੱਟਾਂ ਦੇ ਨਿਸ਼ਾਨ ਹਨ। ਉਸ ਦੀ ਮੌਤ ਗਰਦਨ ਟੁੱਟਣ ਨਾਲ ਹੋਈ ਹੈ, ਜਿਸ ਤੋਂ ਸਪੱਸ਼ਟ ਤੌਰ ’ਤੇ ਉਸ ਦਾ ਕਤਲ ਹੋਇਆ ਜਾਪਦਾ ਹੈ। ਉਨ੍ਹਾਂ ਨੂੰ ਕੁਝ ਵਿਅਕਤੀਆਂ ’ਤੇ ਸ਼ੱਕ ਸੀ, ਜਿਸ ਬਾਰੇ ਪੁਲਸ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 'ਪੰਜਾਬ ਬੰਦ' ਦੇ ਮੱਦੇਨਜ਼ਰ GNDU ਦਾ ਵੱਡਾ ਫ਼ੈਸਲਾ ; 30 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
ਥਾਣਾ ਸਦਰ ਪਟਿਆਲਾ ਦੇ ਐੱਸ.ਐੱਚ.ਓ. ਗੁਰਪ੍ਰੀਤ ਸਿੰਘ ਭਿੰਡਰ ਨੇ ਦੱਸਿਆ ਕਿ ਇਸ ਮਾਮਲੇ ’ਚ ਫਿਲਹਾਲ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰ ਨੂੰ ਜਿਹੜੇ ਵਿਅਕਤੀਆਂ ’ਤੇ ਸ਼ੱਕ ਸੀ, ਉਨ੍ਹਾਂ ਨੂੰ ਹਿਰਾਸਤ ’ਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟਮਾਰਟਮ ਦੀ ਰਿਪੋਰਟ ’ਚ ਆ ਚੁੱਕੀ ਹੈ। ਜਾਂਚ ਤੋਂ ਬਾਅਦ ਜਿਹੜੀ ਵੀ ਸੱਚਾਈ ਸਾਹਮਣੇ ਆਵੇਗੀ, ਉਸ ਮੁਤਾਬਕ ਹੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
'ਪੰਜਾਬ ਬੰਦ' ਦੇ ਮੱਦੇਨਜ਼ਰ GNDU ਦਾ ਵੱਡਾ ਫ਼ੈਸਲਾ ; 30 ਨੂੰ ਹੋਣ ਵਾਲੀਆਂ ਪ੍ਰੀਖਿਆਵਾਂ ਕੀਤੀਆਂ ਰੱਦ
NEXT STORY