ਸ੍ਰੀ ਮੁਕਤਸਰ ਸਾਹਿਬ (ਵੈੱਬਡੈਸਕ)- ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਨਜ਼ਦੀਕੀ ਪਿੰਡ ਭੁੱਲਰ ਵਿਖੇ ਬੀਤੀ ਦੇਰ ਰਾਤ ਗੋਲ਼ੀ ਚੱਲਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਬੂਟਾ ਸਿੰਘ (50) ਵਜੋਂ ਹੋਈ ਹੈ, ਜਦਕਿ ਮ੍ਰਿਤਕ ਦਾ ਛੋਟਾ ਭਰਾ ਮਨਦੀਪ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਪਿੰਡ ਵਾਸੀ ਬੂਟਾ ਸਿੰਘ ਦੀ ਬੇਟੀ ਅਤੇ ਪਿੰਡ ਦੇ ਨੌਜਵਾਨ ਬਲਵਲ ਦਾ ਆਪਸੀ ਕਥਿਤ ਸਬੰਧਾਂ ਨੂੰ ਲੈ ਕਿ ਪੁਰਾਣਾ ਝਗੜਾ ਚੱਲ ਰਿਹਾ ਸੀ। ਇਸ ਦੌਰਾਨ ਉਹ ਉਨ੍ਹਾਂ ਦੇ ਘਰ ਦੀਆਂ ਔਰਤਾਂ ਨੂੰ ਗ਼ਲਤ ਮੈਸੇਜ ਕਰਨ ਲੱਗਾ, ਜਿਸ ਬਾਰੇ ਜਦੋਂ ਬੂਟਾ ਸਿੰਘ ਨੂੰ ਪਤਾ ਲੱਗਿਆ ਤਾਂ ਉਹ ਸਬੂਤ ਦੇ ਤੌਰ 'ਤੇ ਫ਼ੋਨ ਲਿਜਾ ਕੇ ਬਲਬਲ ਦੇ ਘਰ ਉਲਾਂਭਾ ਦੇਣ ਗਿਆ ਸੀ ਕਿ ਤੁਹਾਡਾ ਮੁੰਡਾ ਸਾਡੇ ਘਰ ਦੀਆਂ ਔਰਤਾਂ ਨੂੰ ਗ਼ਲਤ ਮੈਸੇਜ ਕਰ ਰਿਹਾ ਹੈ। ਉਹ ਆਪਣੇ ਨਾਲ ਆਪਣੇ ਛੋਟੇ ਭਰਾ ਮਨਦੀਪ ਸਿੰਘ ਨੂੰ ਵੀ ਲੈ ਗਏ।
ਪਰ ਜਦੋਂ ਉਹ ਬਲਵਲ ਦੇ ਘਰ ਪੁੱਜੇ ਤਾਂ ਉਸ ਨੇ ਆਪਣੇ ਪਿਤਾ ਦੇ ਲਾਈਸੈਂਸੀ ਰਿਵਾਰਲਰ ਨਾਲ ਉਨ੍ਹਾਂ 'ਤੇ ਗੋਲ਼ੀਆਂ ਚਲਾ ਦਿੱਤੀਆਂ, ਜਿਸ ਕਾਰਨ ਬੂਟਾ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਮਨਦੀਪ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਪਹਿਲਾਂ ਤਾਂ ਸਿਵਲ ਹਸਪਤਾਲ ਲਿਜਾਇਆ ਗਿਆ, ਪਰ ਫ਼ਿਰ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਵਿਖੇ ਰੈਫਰ ਕਰ ਦਿੱਤਾ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ।
ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਸ ਦੀਆਂ 5 ਧੀਆਂ ਹਨ ਤੇ ਇਕ ਪੁੱਤਰ ਹੈ, ਜੋ ਕਿ ਹੁਣ ਪਿਤਾ ਦੀ ਮੌਤ ਮਗਰੋਂ ਬੇਸਹਾਰਾ ਹੋ ਗਏ ਹਨ। ਅੱਧੀ ਰਾਤੀਂ ਹੀ ਗੋਲ਼ੀਆਂ ਦੀ ਆਵਾਜ਼ ਸੁਣ ਕੇ ਸਾਰਾ ਪਿੰਡ ਇਕੱਠਾ ਹੋ ਗਿਆ ਤੇ ਵਾਰਦਾਤ ਦੀ ਜਾਣਕਾਰੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਮੌਕੇ 'ਤੇ ਆ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਮੁਲਜ਼ਮ ਬਲਵਲ ਫਰਾਰ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਰੂਹ ਕੰਬਾਊ ਵਾਰਦਾਤ, ਨੌਜਵਾਨ ਨੇ ਆਪਣੇ ਹੀ ਤਾਏ ਦਾ ਉਜਾੜ'ਤਾ ਘਰ, ਹਾਕੀਆਂ ਮਾਰ-ਮਾਰ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੱਗ ਗਈਆਂ ਮੌਜਾਂ! ਪੰਜਾਬ 'ਚ ਲਗਾਤਾਰ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
NEXT STORY