ਲੁਧਿਆਣਾ (ਰਿਸ਼ੀ)- 10 ਮਹੀਨੇ ਪਹਿਲਾਂ ਬਿਹਾਰ ’ਚ ਆਪਣੇ ਦੋਸਤ ਨਾਲ ਮਿਲ ਕੇ ਝਗੜਾ ਹੋਣ ਉਪਰੰਤ ਇਕ ਨੌਜਵਾਨ ਦੇ ਸਿਰ ’ਤੇ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਪੁਲਸ ਤੋਂ ਬਚਣ ਲਈ ਨੇਪਾਲ ਭੱਜ ਗਿਆ, ਜੋ ਕੁਝ ਸਮਾਂ ਪਹਿਲਾਂ ਹੀ ਲੁਧਿਆਣਾ ਆਇਆ ਸੀ ਅਤੇ ਸੀ.ਆਈ.ਏ.-1 ਦੀ ਪੁਲਸ ਦੇ ਹੱਥੇ ਚੜ੍ਹ ਗਿਆ ਹੈ। ਪੁਲਸ ਨੇ ਮੁਲਜ਼ਮ ਕੋਲੋਂ ਇਕ ਨਾਜਾਇਜ਼ ਪਿਸਤੌਲ ਅਤੇ 1 ਜ਼ਿੰਦਾ ਕਾਰਤੂਸ ਬਰਾਮਦ ਕਰ ਕੇ ਥਾਣਾ ਸਾਹਨੇਵਾਲ ’ਚ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਇੰਚਾਰਜ ਇੰਸਪੈਕਟਰ ਰਾਜੇਸ਼ ਮੁਤਾਬਕ ਫੜੇ ਗਏ ਮੁਲਜ਼ਮ ਦੀ ਪਛਾਣ ਮੁਹੰਮਦ ਅੰਸਾਰੀ ਨਿਵਾਸੀ ਬਿਹਾਰ ਵਜੋਂ ਹੋਈ ਹੈ। ਮੁਲਜ਼ਮ ਨੇ ਆਪਣੇ ਦੋਸਤ ਸੁਧੀਰ ਦੇ ਨਾਲ ਮਿਲ ਕੇ ਦਸੰਬਰ 2022 ਵਿਚ ਨੌਸ਼ਾਦ ਦੇ ਸਿਰ ’ਤੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਇਸ ਮਾਮਲੇ ’ਚ 1 ਜਨਵਰੀ 2023 ਨੂੰ ਕਤਲ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ, ਜਿਸ ਦੀ ਜਾਂਚ ਦੌਰਾਨ ਬਿਹਾਰ ਪੁਲਸ ਨੇ ਇਕ ਮੁਲਜ਼ਮ ਸੁਧਰੀ ਨੂੰ ਗ੍ਰਿਫਤਾਰ ਕਰ ਲਿਆ ਸੀ, ਜਦੋਂਕਿ ਅੰਸਾਰੀ ਫਰਾਰ ਚੱਲ ਰਿਹਾ ਸੀ, ਜਿਸ ਨੂੰ ਫੜਨ ਵਿਚ ਸੀ.ਆਈ.ਏ.-1 ਦੀ ਪੁਲਸ ਆਖ਼ਿਰ ਕਾਮਯਾਬ ਹੋ ਗਈ ਹੈ।
ਇਹ ਵੀ ਪੜ੍ਹੋ- ਹੁਣ ਸੋਸ਼ਲ ਮੀਡੀਆ 'ਤੇ ਹਥਿਆਰ ਦਿਖਾਉਣ ਵਾਲਿਆਂ ਦੀ ਖ਼ੈਰ ਨਹੀਂ ! ਜਾਰੀ ਹੋ ਗਈਆਂ ਸਖ਼ਤ ਹਦਾਇਤਾਂ
ਮੁਲਜ਼ਮ ਨੂੰ ਅਦਾਲਤ ’ਚ ਪੇਸ਼ ਕਰ ਕੇ 2 ਦਿਨ ਦੇ ਰਿਮਾਂਡ ’ਤੇ ਬਰੀਕੀ ਨਾਲ ਪੁੱਛਗਿਛ ਕੀਤੀ ਜਾ ਰਹੀ ਹੈ। ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਕਤਲ ਤੋਂ ਬਾਅਦ ਮੁਲਜ਼ਮ ਨੇਪਾਲ ਭੱਜ ਗਿਆ ਅਤੇ 4 ਮਹੀਨੇ ਪਹਿਲਾਂ ਹੀ ਪ੍ਰੇਮ ਵਿਹਾਰ, ਟਿੱਬਾ ਰੋਡ ’ਤੇ ਕਿਰਾਏ ’ਤੇ ਆ ਕੇ ਰਹਿਣ ਲੱਗ ਗਿਆ, ਜੋ ਇਸ ਸਮੇਂ ਭਗੌੜਾ ਚੱਲ ਰਿਹਾ ਸੀ। ਮੁਲਜ਼ਮ ਨੇ ਕਤਲ ਤੋਂ ਇਲਾਵਾ ਹੋਰ ਕਿੰਨੀਆਂ ਵਾਰਦਾਤਾਂ ਕੀਤੀਆਂ ਹਨ, ਇਸ ਗੱਲ ਦਾ ਖੁਲਾਸਾ ਰਿਮਾਂਡ ਦੌਰਾਨ ਹੀ ਹੋਵੇਗਾ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦੋਸਤ ਦੇ ਵਿਆਹ ਤੋਂ ਬਾਅਦ ਪ੍ਰੇਸ਼ਾਨ ਚੱਲ ਰਹੀ ਔਰਤ ਨੇ ਚੁੱਕਿਆ ਖ਼ੌਫ਼ਨਾਕ ਕਦਮ, 4 ਸਾਲਾ ਬੱਚੇ ਦੀ ਵੀ ਨਾ ਕੀਤੀ ਪਰਵਾਹ
NEXT STORY