ਗੜ੍ਹਸ਼ੰਕਰ (ਭਾਰਦਵਾਜ)- ਬੀਤੇ ਦਿਨੀਂ ਮੋਹਾਲੀ ਦੇ ਇਕ ਹੋਟਲ 'ਚ ਔਰਤ ਦਾ ਚਾਕੂ ਮਾਰ ਕੇ ਕਤਲ ਕਰਨ ਤੋਂ ਬਾਅਦ ਉਸ ਦਾ ਪ੍ਰੇਮੀ ਫਰਾਰ ਹੋ ਗਿਆ ਸੀ, ਜਿਸ ਨੇ ਹੁਣ ਗੜ੍ਹਸ਼ੰਕਰ ਪੁਲਸ ਸਟੇਸ਼ਨ ਅਧੀਨ ਪੈਂਦੀ ਸਮੁੰਦੜਾ ਪੁਲਸ ਚੌਕੀ ਵਿਖੇ ਆਤਮ-ਸਮਰਪਣ ਕਰ ਦਿੱਤਾ, ਜਿਸ ਤੋਂ ਬਾਅਦ ਸਥਾਨਕ ਪੁਲਸ ਨੇ ਮੋਹਾਲੀ ਪੁਲਸ ਨੂੰ ਸੂਚਿਤ ਕਰ ਕੇ ਦੋਸ਼ੀ ਨੂੰ ਉਨ੍ਹਾਂ ਹਵਾਲੇ ਕਰ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਸੁਨੀਤਾ ਨਾਂ ਦੀ ਔਰਤ ਪਿਛਲੇ ਕੁਝ ਸਮੇਂ ਤੋਂ ਆਪਣੇ ਪ੍ਰੇਮੀ ਸੁਨੀਲ ਨਾਲ ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਸੀ ਅਤੇ ਆਪਣੀ ਪ੍ਰੇਮਿਕਾ ’ਤੇ ਸ਼ੱਕ ਹੋਣ ’ਤੇ ਸੁਨੀਲ ਨੇ ਬੁੱਧਵਾਰ ਨੂੰ ਮੋਹਾਲੀ ਫੇਜ਼ 1 ਸਥਿਤ ਇਕ ਹੋਟਲ 'ਚ ਉਸ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਸਮੇਂ ਇਕ 4 ਸਾਲ ਦਾ ਬੱਚਾ ਵੀ ਉਸ ਦੇ ਨਾਲ ਸੀ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਸ਼ੱਕ ਕਾਰਨ ਪ੍ਰੇਮੀ ਕਰਨ ਲੱਗਿਆ ਸੀ ਖ਼ੁਦਕੁਸ਼ੀ, ਫ਼ਿਰ ਹੋਟਲ 'ਚ ਸੱਦ ਪ੍ਰੇਮਿਕਾ ਨੂੰ ਦਿੱਤੀ ਦਰਦਨਾਕ ਮੌਤ
ਮ੍ਰਿਤਕ ਔਰਤ ਦਾ ਆਪਣੇ ਪਤੀ ਨਾਲ ਤਲਾਕ ਦਾ ਕੇਸ ਚੱਲ ਰਿਹਾ ਸੀ। ਸਾਰੀ ਘਟਨਾ ਦੀ ਸੂਚਨਾ ਪੁਲਸ ਚੌਕੀ ਸਮੁੰਦੜਾ ਨੂੰ ਦੇਣ ਤੋਂ ਬਾਅਦ ਦੋਸ਼ੀ ਨੇ ਉਨ੍ਹਾਂ ਅੱਗੇ ਆਤਮ ਸਮਰਪਣ ਕਰ ਦਿੱਤਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬਠਿੰਡਾ ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, 1 ਕੁਇੰਟਲ 60 ਕਿੱਲੋ ਚਾਂਦੀ ਦੇ ਗਹਿਣਿਆਂ ਤੇ ਗੱਡੀ ਸਣੇ 3 ਕੀਤੇ ਕਾਬੂ
NEXT STORY