ਮਲਸੀਆਂ (ਅਰਸ਼ਦੀਪ)- ਮਲਸੀਆਂ ਪੁਲਸ ਨੇ ਚੋਰੀ ਦੇ ਬੁਲਟ ਮੋਟਰਸਾਈਕਲ ’ਤੇ ਗੈਸ ਸਿਲੰਡਰ ਚੋਰੀ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।
ਇਸ ਸਬੰਧੀ ਮਲਸੀਆਂ ਚੌਕੀ ਇੰਚਾਰਜ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਖੁਫ਼ੀਆ ਸੂਚਨਾ ਦੇ ਆਧਾਰ ’ਤੇ ਏ.ਐੱਸ.ਆਈ. ਜਗਤਾਰ ਸਿੰਘ ਨੇ ਸਮੇਤ ਪੁਲਸ ਪਾਰਟੀ ਲੋਕਾਂ ਦੇ ਘਰਾਂ ’ਚੋਂ ਤਾਲੇ ਤੋੜ ਕੇ ਚੋਰੀ ਦੀਆਂ ਘਟਨਾ ਨੂੰ ਅੰਜਾਮ ਦੇਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ- ਪਤੰਗ ਉਡਾਉਂਦਾ-ਉਡਾਉਂਦਾ ਮੁੰਡਾ ਵਿਹੜੇ 'ਚ ਉੱਬਲਦੇ ਪਾਣੀ 'ਚ ਆ ਡਿੱਗਾ, ਬੁਰੀ ਤਰ੍ਹਾਂ ਸੜ ਗਿਆ ਮਾਸੂਮ
ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਛਾਣ ਜੱਜ ਸਿੰਘ ਉਰਫ਼ ਕਰਨ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਚੱਕ ਬਾਹਮਣੀਆਂ ਥਾਣਾ ਸ਼ਾਹਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮਾਮਲਾ ਦਰਜ ਕਰ ਕੇ ਪੁੱਛਗਿੱਛ ਦੌਰਾਨ ਇਸ ਵਿਅਕਤੀ ਪਾਸੋਂ ਵੱਖ-ਵੱਖ ਜਗ੍ਹਾ ਤੋਂ ਚੋਰੀ ਦੇ 10 ਗੈਸ ਸਿਲੰਡਰ ਬਰਾਮਦ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਹੋਰ ਬਰਾਮਦਗੀ ਤੇ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- Social Media ਦੀ Virtual ਦੁਨੀਆ 'ਚ ਗੁਆਚਾ 'ਬਚਪਨ' ; ਗੁੱਲੀ ਡੰਡਾ, ਪਿੱਠੂ ਤੇ ਲੁਕਣਮੀਚੀ ਹੋਈਆਂ ਖ਼ਤਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਦਿਨ ਵੇਲੇ ਧੁੱਪ, ਸ਼ਾਮ ਨੂੰ ਠੰਡੀਆਂ ਹਵਾਵਾਂ, ਸਵੇਰੇ ਕੋਹਰਾ ! ਕੁਝ ਅਜਿਹਾ ਰਹੇਗਾ ਆਉਣ ਵਾਲੇ ਦਿਨਾਂ 'ਚ ਮੌਸਮ ਦਾ ਹਾਲ
NEXT STORY